Loading Now

ਮੁੱਖ ਮੰਤਰੀ ਦੇ ਦੁਆਰ, ਮੁਲਾਜ਼ਮ ਏਕੇ ਦੀ ਲਲਕਾਰ

ਮੁੱਖ ਮੰਤਰੀ ਦੇ ਦੁਆਰ, ਮੁਲਾਜ਼ਮ ਏਕੇ ਦੀ ਲਲਕਾਰ

ਸੰਗਰੂਰ, 10 ਅਕਤੂਬਰ – ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਬੈਨਰ ਹੇਠ ਮੁੱਖ ਮੰਤਰੀ ਦੀ ਕੋਠੀ ਨੇੜੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿਸ਼ਾਲ ਮਹਾਂ ਰੈਲੀ ਕਰਕੇ ਪੰਜਾਬ ਸਰਕਾਰ ਨੂੰ ਵੰਗਾਰਿਆ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦ ਹੋਣ ਤੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਅੱਜ ਮਹਾਂ ਰੈਲੀ ਵਿੱਚ ਹੋਏ ਵਿਸ਼ਾਲ ਇਕੱਠ ਤੋਂ ਜਾਪ ਰਿਹਾ ਸੀ ਜਿਵੇਂ ਸਾਰਾ ਪੰਜਾਬ ਹੀ ਸੰਗਰੂਰ ਪੁੱਜਿਆ ਹੋਵੇ। ਮੁੱਖ ਮੰਤਰੀ ਦੀ ਕੋਠੀ ਤੋਂ ਥੋੜ੍ਹੀ ਦੂਰ ਚੰਡੀਗੜ੍ਹ-ਬਠਿੰਡਾ ਕੌਮੀ ਹਾਈਵੇਅ ਦੇ ਸੰਗਰੂਰ-ਪਟਿਆਲਾ ਬਾਈਪਾਸ ਦੇ ਓਵਰਬ੍ਰਿਜ ਕੋਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਹੜ੍ਹ ਆਇਆ ਹੋਇਆ ਸੀ। ਦੂਰ-ਦੂਰ ਤੱਕ ਬੱਸਾਂ, ਕਾਰਾਂ ਅਤੇ ਵਾਹਨਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਸਨ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਕਾ

ਰੈਲੀ ਵਿੱਚ ਸੂਬਾ ਆਗੂ ਸੁਖਚੈਨ ਸਿੰਘ ਖਹਿਰਾ, ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਭਜਨ ਸਿੰਘ ਗਿੱਲ, ਗੁਰਨਾਮ ਸਿੰਘ ਵਿਰਕ, ਧਨਵੰਤ ਸਿੰਘ ਭੱਠਲ ਆਦਿ ਵੱਖ-ਵੱਖ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਦੇ ਆਗੂ ਪੁੱਜੇ ਹੋਏ ਸਨ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦੀ ਅਣਦੇਖੀ ਕੀਤੀ ਹੈ ਅਤੇ ਡੀ.ਏ. (DA) ਦੇਣ ਤੋਂ ਭੱਜ ਰਹੀ ਹੈ। ਉਨ੍ਹਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲਾਮਬੰਦ ਰਹਿਣ ਅਤੇ ਏਕਾ ਬਣਾਈ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਰਕਾਰ ਸਿਰਫ਼ ਤਿੰਨ ਮਹੀਨਿਆਂ ਦੀ ਮਹਿਮਾਨ ਹੈ। ਰੈਲੀ ਤੋਂ ਬਾਅਦ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਰੈਲੀ ਜਾਰੀ ਹੈ। ਇਸ ਮੌਕੇ ਰਾਜ ਕੁਮਾਰ ਅਰੋੜਾ, ਦੇਵੀ ਦਿਆਲ, ਗੁਰਪ੍ਰੀਤ ਮੰਗਵਾਲ, ਅਵਿਨਾਸ਼ ਸ਼ਰਮਾ, ਮੇਲਾ ਸਿੰਘ ਪੁੰਨਾਵਾਲ, ਕੁਲਵਿੰਦਰ ਸਿੰਘ ਢਿੱਲੋਂ ਆਦਿ ਆਗੂ ਮੌਜੂਦ ਸਨ।

Share this content:

Post Comment