Loading Now

ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਹਾਲ ਚਾਲ ਲਈ ਪਹੁੰਚੇ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਹਾਲ ਚਾਲ ਲਈ ਪਹੁੰਚੇ ਭਗਵੰਤ ਮਾਨ

4, ਸੰਤਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ। ਉਹ ਪਿਛਲੇ ਦੋ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਸਨ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਉਨ੍ਹਾਂ ਨੂੰ ਮਿਲਣ ਪਹੁੰਚੇ। ਅੱਜ ਮੁੱਖ ਮੰਤਰੀ ਨੇ ਗੁਰਦਾਸਪੁਰ ਅਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਨਾ ਸੀ ਪਰ ਪਹਿਲਾਂ ਹੀ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਦੌਰਾਨ ਡਾਕਟਰਾਂ ਦੀ ਇੱਕ ਟੀਮ ਵੀ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ। ਪਤਾ ਲੱਗਾ ਹੈ ਕਿ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਮੁਖੀ ਅਮਨ ਅਰੋੜਾ ਉਨ੍ਹਾਂ ਨੂੰ ਮਿਲਣ ਗਏ। ਇਹ ਮੁਲਾਕਾਤ ਲਗਭਗ ਅੱਧਾ ਘੰਟਾ ਚੱਲੀ। ਪਤਾ ਲੱਗਾ ਹੈ ਕਿ ਅਰਵਿੰਦ ਕੇਜਰੀਵਾਲ ਹੁਣ ਪਾਰਟੀ ਮੁਖੀ ਅਮਨ ਅਰੋੜਾ ਨਾਲ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਦਾ ਦੌਰਾ ਕਰਨਗੇ।

Share this content:

Post Comment