ਮੁੱਖ ਮੰਤਰੀ ਭਗਵੰਤ ਮਾਨ ਨੇ ‘ਸੂਰਮਾ ਮੁਹਿੰਮ’ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 27 ਜੂਨ – ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ‘ਸੂਰਮਾ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਦਲਦਲ ਚੋਂ ਨਿਕਲ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੋਰਾਂ ਲਈ ਰੋਲ ਮਾਡਲ ਬਣੇ ਇਨ੍ਹਾਂ ਨੌਜਵਾਨਾਂ ਨੂੰ ਸਰਕਾਰ ਰੁਜ਼ਗਾਰ ਵੀ ਦੇਵੇਗੀ। ਨੌਜਵਾਨਾਂ ਲਈ 15 ਜੁਲਾਈ ਤੱਕ 3100 ਨਵੇਂ ਗਰਾਊਂਡ ਤੇ 3000 ਜਿੰਮ ਤਿਆਰ ਹੋ ਜਾਣਗੇ। ਅੱਜ ਪੰਜਾਬ ਸਿੱਖਿਆ ‘ਚ ਦੇਸ਼ ਭਰ ‘ਚੋਂ ਨੰਬਰ 1 ਹੈ ਅਤੇ 47 ਲੱਖ ਪਰਿਵਾਰਾਂ ਦੇ 10 ਲੱਖ ਵਾਲੇ ਮੁਫ਼ਤ ਇਲਾਜ ਕਾਰਡ ਬਣ ਚੁੱਕੇ ਹਨ। ਸੜਕ ਸੁਰੱਖਿਆ ਫੋਰਸ (SSF) ਨੇ ਸੜਕ ਹਾਦਸਿਆਂ ‘ਚ ਮੌਤਾਂ 50% ਘਟਾ ਕੇ ਸਾਲਾਨਾ 2700 ਕੀਮਤੀ ਜਾਨਾਂ ਬਚਾਈਆਂ ਹਨ।
Share this content:



Post Comment