Loading Now

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬਿਆਸ ਮੁਖੀ ਦਾ ਨਾਂ ਲਏ ਬਿਨਾ ਕਸਿਆ ਤੰਜ਼

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬਿਆਸ ਮੁਖੀ ਦਾ ਨਾਂ ਲਏ ਬਿਨਾ ਕਸਿਆ ਤੰਜ਼

ਚੰਡੀਗੜ੍ਹ, 3 ਫਰਵਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ ਅਤੇ ਉਸ ਤੋਂ ਬਾਅਦ ਦਿੱਤੇ ਗਏ ਬਿਆਨ ਨੂੰ ਲੈ ਕੇ ਤਿੱਖਾ ਸ਼ਾਇਰਾਨਾ ਤੰਜ ਕੱਸਿਆ ਹੈ। ਸੀਐੱਮ ਮਾਨ ਨੇ ਬਿਨਾਂ ਕਿਸੇ ਦਾ ਨਾਮ ਲਏ ਕਿਹਾ ਕਿ ਅਦਾਲਤਾਂ ਦਾ ਓਥੇ ਰੱਬ ਰਾਖਾ ਹੁੰਦਾ ਹੈ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ। ਉਨ੍ਹਾਂ ਦਾ ਇਹ ਬਿਆਨ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਦਿੱਤੇ ਗਏ ਬਿਆਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦੱਸ ਦੇਈਏ ਕਿ  ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਮਜੀਠੀਆ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਸੀ ਕਿ ਮਜੀਠੀਆ ‘ਤੇ ਦਰਜ ਕੀਤਾ ਗਿਆ ਪਰਚਾ ਝੂਠਾ ਹੈ। ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਸੀ।

ਬਿਕਰਮ ਸਿੰਘ ਮਜੀਠੀਆ ਅੱਜ ਆਉਣਗੇ ਬਾਹਰ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਜੇਲ੍ਹ ਤੋਂ ਬਾਹਰ ਆਉਣਗੇ। ਇਸ ਦੀ ਜਾਣਕਾਰੀ  ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਸੋਮਵਾਰ ਸ਼ਾਮ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ। ਉਨ੍ਹਾਂ ਨੇ ਲਿਖਿਆ, “ਮੈਂ ਗੁਰੂ ਸਾਹਿਬ ਜੀ ਦੀ ਤਹਿ ਦਿਲੋਂ ਧੰਨਵਾਦੀ ਹਾਂ। ਮੈਂ ਆਪਣੇ ਸਾਰੇ ਭਰਾਵਾਂ ਅਤੇ ਭੈਣਾਂ, ਸ਼ੁਭਚਿੰਤਕਾਂ ਅਤੇ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦੀ ਹਾਂ। ਅੱਜ, ਮਾਣਯੋਗ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਗੁਰੂ ਸਾਹਿਬ ਦੀ ਦਇਆ, ਨਿਆਂ ਪ੍ਰਣਾਲੀ ਵਿੱਚ ਵਿਸ਼ਵਾਸ ਅਤੇ ਸੱਚਾਈ ਦੀ ਜਿੱਤ ਹੋਈ ਹੈ। ਮਜੀਠੀਆ ਨੂੰ ਕੱਲ੍ਹ ਸਵੇਰੇ 10:30 ਵਜੇ ਨਾਭਾ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ।”

ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ।  ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਮਜੀਠੀਆ ਖ਼ਿਲਾਫ਼ ਕਰੀਬ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਨੇ ਉਨ੍ਹਾਂ ਨੂੰ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਦਸੰਬਰ 2025 ਵਿੱਚ ਹਾਈਕੋਰਟ ਵੱਲੋਂ ਮਜੀਠੀਆ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਗਈ ਸੀ। ਮਜੀਠੀਆ 25 ਜੂਨ ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ।

ਅੰਮ੍ਰਿਤਸਰ ਰਿਹਾਇਸ਼ ਤੋਂ ਹੋਈ ਸੀ ਗ੍ਰਿਫ਼ਤਾਰੀ

ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਇਸ ਸਮੇਂ ਨਿਊ ਨਾਭਾ ਜੇਲ੍ਹ ਵਿੱਚ ਬੰਦ ਹਨ। ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਉਨ੍ਹਾਂ ਨੂੰ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਲਗਾਤਾਰ ਜੇਲ੍ਹ ਵਿੱਚ ਬੰਦ ਰਹੇ। ਇਸ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰ ਪ੍ਰਦੇਸ਼ ਸਮੇਤ ਮਜੀਠੀਆ ਦੇ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ, ਜਿੱਥੋਂ ਕਈ ਅਹਿਮ ਸਬੂਤ ਇਕੱਠੇ ਕੀਤੇ ਗਏ ਸਨ।

40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ

ਕੇਸ ਨੂੰ ਅਦਾਲਤ ਵਿੱਚ ਮਜ਼ਬੂਤ ਬਣਾਏ ਰੱਖਣ ਲਈ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਚਾਰਜਸ਼ੀਟ ਦਾਖਲ ਕੀਤੀ। ਇਹ ਚਾਰਜਸ਼ੀਟ ਕਰੀਬ 40 ਹਜ਼ਾਰ ਪੰਨਿਆਂ ਦੀ ਦੱਸੀ ਗਈ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਦਸਤਾਵੇਜ਼ੀ ਸਬੂਤ ਅਤੇ 200 ਤੋਂ ਵੱਧ ਗਵਾਹਾਂ ਦੇ ਨਾਮ ਸ਼ਾਮਲ ਹਨ।

700 ਕਰੋੜ ਦੀ ਗੈਰ-ਕਾਨੂੰਨੀ ਜਾਇਦਾਦ ਦਾ ਦਾਅਵਾ ਸੀ

ਵਿਜੀਲੈਂਸ ਬਿਊਰੋ ਨੇ ਚਾਰਜਸ਼ੀਟ ਵਿੱਚ ਕਰੀਬ 700 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਗੈਰ-ਕਾਨੂੰਨੀ ਜਾਇਦਾਦ ਦਾ ਖੁਲਾਸਾ ਕਰਨ ਦਾ ਦਾਅਵਾ ਕੀਤਾ ਹੈ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਇਹ ਚਾਰਜਸ਼ੀਟ ਤਿਆਰ ਕੀਤੀ ਗਈ ਸੀ। ਇਸ ਵਿੱਚ ਕਈ ਸਿਆਸੀ ਆਗੂਆਂ ਅਤੇ ਪੁਲਿਸ ਅਧਿਕਾਰੀਆਂ ਦੇ ਬਿਆਨ ਵੀ ਦਰਜ ਦੱਸੇ ਜਾ ਰਹੇ ਹਨ।

Share this content:

Post Comment