ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 1000 ਖੇਡ ਮੈਦਾਨਾਂ ਦਾ ਉਦਘਾਟਨ ਕਰਨਗੇ
ਚੰਡੀਗੜ੍ਹ, 11 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡ ਕ੍ਰਾਂਤੀ ਤਹਿਤ ਲਗਾਤਾਰ ਖੇਡਾਂ ਦੇ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਕੰਮ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 1 ਹਜ਼ਾਰ ਹੋਰ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਜਾਵੇਗਾ। ਇਹ ਉਦਘਾਟਨ ਅਮਲੋਹ ਤੋਂ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 3 ਹਜਾਰ ਖੇਡ ਮੈਦਾਨ ਬਣਾਉਣ ਦਾ ਟੀਚਾ ਮਿੱਥਿਆ ਗਿਆ ਸੀ ਇਸ ਵਿੱਚ ਪਹਿਲੇ ਪੜਾਅ ਵਿੱਚ 255 ਅਤੇ ਦੂਜੇ ਪੜਾਅ ਵਿੱਚ ਪੈਨ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਜਦੋਂ ਕਿ ਸੂਬਾ ਸਰਕਾਰ ਵੱਲੋਂ ਅੱਜ ਤੀਜੇ ਪੜਾਅ ਤਹਿਤ ਇਕ ਹਜ਼ਾਰ ਹੋਰ ਨਵੇਂ ਖੇਡ ਮੈਦਾਨ ਲੋਕਾਂ ਨੂੰ ਸੌਂਪੇ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਤੇ ਖਿਡਾਰੀਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਖੇਡਾਂ ਦਾ ਬਜਟ ਕਈ ਸੌ ਗੁਣਾ ਵਧਾ ਦਿੱਤਾ ਹੈ ਇਸੇ ਤਰ੍ਹਾਂ ਆਉਣ ਵਾਲੇ ਦਿਨਾਂ ਵਿੱਚ ਖੇਡਾਂ ਦੇ ਖੇਤਰ ਲਈ ਹੋਰ ਵੀ ਵਧੇਰੇ ਮਿਸਾਲੀ ਕੰਮ ਕੀਤੇ ਜਾਣਗੇ।
Share this content:



Post Comment