ਮੁੱਖ ਮੰਤਰੀ ਵੱਲੋਂ ਟਾਪਰ ਸਨਮਾਨਤ
ਚੰਡੀਗੜ੍ਹ, 13 ਮਈ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10ਵੀਂ ਦੇ ਨਤੀਜਿਆਂ ਵਿੱਚ ਪਹਿਲੇ ਤਿੰਨ ਥਾਵਾਂ ਉੱਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇੱਥੇ ਸਨਮਾਨਿਤ ਕੀਤਾ। ਹਰਲੀਨ ਸ਼ਰਮਾ ਨੇ 99.38 ਫੀਸਦ ਅੰਕਾਂ ਨਾਲ ਪਹਿਲਾ, ਮਨੀਮਹੇਸ਼ ਸ਼ਰਮਾ ਤੇ ਰੀਆ ਰਾਣੀ ਨੇ 99.23 ਫੀਸਦ ਅੰਕਾਂ ਨਾਲ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੋਣਹਾਰ ਬੱਚਿਆਂ ਦੀ ਅਣਥੱਕ ਮਿਹਨਤ, ਉਨ੍ਹਾਂ ਦੇ ਮਾਪਿਆਂ ਦੀਆਂ ਅਰਦਾਸਾਂ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਸਦਕਾ ਅੱਜ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।
Share this content:



Post Comment