Loading Now

ਮੁੱਖ ਮੰਤਰੀ ਵੱਲੋਂ ਪਟਾਰੀਆਂ ਦੇ ਕਾਡਰ ਨੂੰ ਰਾਜ ਪੱਧਰੀ ਤੋਂ ਮੁੜ ਜ਼ਿਲ੍ਹਾ ਪੱਧਰੀ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਵੱਲੋਂ ਪਟਾਰੀਆਂ ਦੇ ਕਾਡਰ ਨੂੰ ਰਾਜ ਪੱਧਰੀ ਤੋਂ ਮੁੜ ਜ਼ਿਲ੍ਹਾ ਪੱਧਰੀ ਕਰਨ ਨੂੰ ਹਰੀ ਝੰਡੀ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਵਿੱਚ ਪਟਾਰੀਆਂ ਦੇ ਕਾਡਰ ਨੂੰ ਰਾਜ ਪੱਧਰੀ ਤੋਂ ਮੁੜ ਜ਼ਿਲ੍ਹਾ ਪੱਧਰੀ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਹਾਲਾਂਕਿ ਇਸ ਫ਼ੈਸਲੇ ’ਤੇ ਅੰਤਿਮ ਮੋਹਰ ਅਗਾਮੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਗਾਈ ਜਾਵੇਗੀ।

ਇਹ ਫੈਸਲਾ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੈਵੇਨਿਊ ਪਟਵਾਰ ਯੂਨੀਅਨ ਦੇ ਵਫਦ ਨਾਲ ਮੀਟਿੰਗ ਦੌਰਾਨ ਲਿਆ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਯੂਨੀਅਨ ਦੀਆਂ ਹੋਰਨਾਂ ਮੰਗਾਂ ਨੂੰ ਜਲਦ ਮੰਨਣ ਦਾ ਭਰੋਸਾ ਦਿੱਤਾ ਤਾਂ ਰੈਵੇਨਿਊ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ। ਇਸ ਫੈਸਲੇ ਨਾਲ ਭਰਤੀ ਪ੍ਰਕਿਰਿਆ ਸੁਚਾਰੂ ਬਣੇਗੀ ਅਤੇ ਸੀਨੀਆਰਤਾ ਅਤੇ ਤਰੱਕੀਆਂ ਸਬੰਧੀ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ।

ਭਗਵੰਤ ਮਾਨ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਸੂਬੇ ਵਿੱਚ 1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੇਗੀ।

Share this content:

Post Comment