Loading Now

ਮੂਸੇਵਾਲਾ ਦੇ ਕਤਲਕਾਂਡ ਵਰਗੀ ਇੱਕ ਹੋਰ ਵਾਰਦਾਤ, ਥਾਰ ‘ਚ ਬੈਠੇ ਨੌਜਵਾਨ ਦਾ ਕਤਲ

ਮੂਸੇਵਾਲਾ ਦੇ ਕਤਲਕਾਂਡ ਵਰਗੀ ਇੱਕ ਹੋਰ ਵਾਰਦਾਤ, ਥਾਰ ‘ਚ ਬੈਠੇ ਨੌਜਵਾਨ ਦਾ ਕਤਲ

ਜਲੰਧਰ, 6 ਫਰਵਰੀ – ਜਲੰਧਰ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਲੱਕੀ ਓਬਰਾਏ ਦਾ ਕਤਲ ਕਰ ਦਿੱਤਾ ਗਿਆ। ਬਦਮਾਸ਼ਾਂ ਨੇ ਓਬਰਾਏ ਨੂੰ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਪੰਜ ਗੋਲੀਆਂ ਮਾਰੀਆਂ। ਉਸ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਰਿਪੋਰਟਾਂ ਮੁਤਾਬਕ ਲੱਕੀ ਸਵੇਰੇ 7:15 ਵਜੇ ਰੋਜ ਵਾਂਗ ਮੱਥਾ ਟੇਕਣ ਲਈ ਗੁਰਦੁਆਰੇ ਆਇਆ ਸੀ ਜਦੋਂ ਹਮਲਾਵਰਾਂ ਨੇ ਗੁਰਦੁਆਰੇ ਦੇ ਬਾਹਰ ਉਸ ‘ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ ਦੀ ਸੂਚਨਾ ਮਿਲਣ ‘ਤੇ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰਾ ਪਾ ਲਿਆ ਅਤੇ ਸੁਰੱਖਿਆ ਸਖ਼ਤ ਕਰ ਦਿੱਤੀ।

ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਏਡੀਸੀਪੀ ਜਯੰਤ ਪਰੀ ਨੇ ਦੱਸਿਆ ਕਿ ‘ਆਪ’ ਆਗੂ ਲੱਕੀ ਓਬਰਾਏ ਸਵੇਰੇ 7:15 ਵਜੇ ਦੇ ਕਰੀਬ ਗੁਰਦੁਆਰੇ ਤੋਂ ਨਿਕਲਿਆ। ਜਦੋਂ ਉਹ ਆਪਣੇ ਥਾਰ ਵਿੱਚ ਵੜਣ ਲੱਗਾ, ਤਾਂ ਇੱਕ ਨੌਜਵਾਨ ਨੇ ਨੇੜੇ ਆ ਕੇ ਗੋਲੀਆਂ ਚਲਾ ਦਿੱਤੀਆਂ। ਦੋ ਹੋਰ ਨੌਜਵਾਨ ਐਕਟਿਵਾ ‘ਤੇ ਆਏ ਸਨ ਅਤੇ ਦੋਵੇਂ ਭੱਜ ਗਏ। ਪੁਲਿਸ ਨੇ ਹਮਲਾਵਰਾਂ ਬਾਰੇ ਸਾਰੀਆਂ ਚੌਕੀਆਂ ਨੂੰ ਸੂਚਿਤ ਕਰ ਦਿੱਤਾ ਹੈ। ਗੁਰਦੁਆਰੇ ਦੀ ਸੀਸੀਟੀਵੀ ਫੁਟੇਜ ਵੀ ਸਕੈਨ ਕੀਤੀ ਜਾ ਰਹੀ ਹੈ।

Share this content:

Post Comment