Loading Now

ਮੂਸੇਵਾਲਾ ਦੇ ਮਾਪਿਆਂ ਨੇ ਮਾਨਸਾ SSP ਦਫ਼ਤਰ ਮੂਹਰੇ ਲਾਇਆ ਧਰਨਾ

ਮੂਸੇਵਾਲਾ ਦੇ ਮਾਪਿਆਂ ਨੇ ਮਾਨਸਾ SSP ਦਫ਼ਤਰ ਮੂਹਰੇ ਲਾਇਆ ਧਰਨਾ

ਮਾਨਸਾ, 11 ਫਰਵਰੀ – ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਐਸਪੀ ਦਫ਼ਤਰ ਬਾਹਰ ਧਰਨਾ ਲਗਾਇਆ ਗਿਆ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲਿਸ ’ਤੇ ਗੈਂਗਸਟਰਾਂ ਨਾਲ ਮਿਲੀਭੁਗਤ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ ਕਿ 5 ਦਿਨਾਂ ਬਾਅਦ ਵੀ ਦਰਖ਼ਾਸਤ ’ਤੇ ਕਾਰਵਾਈ ਨਹੀਂ ਹੋਈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ ਹੈ।

ਮੂਸੇ ਵਾਲਾ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੇ ਛੇ ਮਹੀਨੇ ਪਹਿਲਾਂ ਵਨ ਡਿਜੀਟਲ ਕੰਪਨੀ ਅਤੇ ਇਸਦੇ ਮੈਨੇਜਰ ਬੰਟੀ ਬੈਂਸ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇੱਕ ਵਕੀਲ ਵੀ ਰੱਖਿਆ ਸੀ, ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਨੇ ਬੰਟੀ ਬੈਂਸ ਨੂੰ ਬਾਹਰ ਕੱਢ ਦਿੱਤਾ ਅਤੇ ਮੈਂ ਕੋਈ ਇਤਰਾਜ਼ ਨਹੀਂ ਕੀਤਾ, ਪਰ ਅੱਜ ਤੱਕ ਸਮੀਰ ਮੇਮਨ ਅਤੇ ਗੁਰਪ੍ਰੀਤ ਸਿੰਘ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਉਨ੍ਹਾਂ ਵੱਲੋਂ ਇੱਥੇ ਹੀ ਧਰਨਾ ਲਗਾ ਦਿੱਤਾ ਗਿਆ ਹੈ।

Share this content:

Post Comment