Loading Now

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਮਾਨ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਮਾਨ

ਬਠਿੰਡਾ, 8 ਸਤੰਬਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਵਿਰੋਧੀ ਲੀਡਰਸ਼ਿਪ ਉਨ੍ਹਾਂ ਨੂੰ ਝੂਠਾ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸਾਲਾਂਬੱਧੀ ਆਪਣੇ ਖਜ਼ਾਨੇ ਭਰਨ ਤੋਂ ਬਾਅਦ ਹੁਣ ਇੱਕ ਵਾਰ ਫੇਰ ਪੰਜਾਬ ਨੂੰ ਲੁੱਟਣ ਦਾ ਮੌਕਾ ਲੱਭ ਰਹੇ ਹਨ। ਬਠਿੰਡਾ ਦੇ ਪਿੰਡ ਘੁੱਦਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਲਈ ਪ੍ਰੇਸ਼ਾਨ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਭਲੇ ਲਈ ਲੋਕਾਂ ਦਾ ਪੈਸਾ ਖਰਚ ਕਰ ਰਹੀ ਹੈ। ਭਾਜਪਾ ਅਤੇ ਅਕਾਲੀ ਦਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਇੱਕ ਵਾਰ ਫਿਰ ਗਠਜੋੜ ਵੱਲ ਵਧ ਰਹੀਆਂ ਹਨ, ਜਿਸ ਵਿੱਚ ਅਕਾਲੀ ਦਲ ਤਿੰਨ ਖੇਤੀ ਕਾਨੂੰਨਾਂ ਨੂੰ ਪਾਸ ਕਰਵਾਉਣ ਦੀ ਸ਼ਰਤ ‘ਤੇ ਭਾਜਪਾ ਨਾਲ ਹੱਥ ਮਿਲਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕੁਝ ਨੇਤਾ “ਮੋਦੀ ਕੋਟੇ” ਦੇ ਹਨ ਅਤੇ ਦੂਜੇ “ਰਾਹੁਲ ਗਾਂਧੀ ਕੋਟੇ” ਦੇ ਹਨ, ਉੱਥੇ ਹੀ ਉਹ ਇਕੱਲੇ “ਲੋਕਾਂ ਦੇ ਕੋਟੇ” ਨਾਲ ਸਬੰਧਤ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ 2022 ਵਿੱਚ ਇੱਕ ਅਧਿਆਪਕ ਦੇ ਪੁੱਤਰ ਨੂੰ ਮੌਕਾ ਦਿੱਤਾ ਸੀ ਅਤੇ 2027 ਵਿੱਚ ਇੱਕ ਹੋਰ ਮੌਕਾ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ 750 ਕਿਸਾਨਾਂ ਦੀਆਂ ਸ਼ਹਾਦਤਾਂ ਲਈ ਭਾਜਪਾ ਨੂੰ ਕਦੇ ਮਾਫ਼ ਨਹੀਂ ਕਰੇਗਾ ਅਤੇ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਵਿੱਚ ਅੱਗੇ ਰਿਹਾ ਹੈ।
ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਪੰਜਾਬ ਅਤੇ ਲੋਕਾਂ ਦੇ ਖ਼ਿਲਾਫ਼ ਕੰਮ ਕਰਨ ਦਾ ਰਿਕਾਰਡ ਬਹੁਤ ਮਾੜਾ ਰਿਹਾ ਹੈ ਅਤੇ ਇਨ੍ਹਾਂ ਦੇ ਗੁਨਾਹਾਂ ਲਈ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ, “ਭਾਜਪਾ ਨੇ ਸਦਾ ਪੰਜਾਬ ਵਿਰੋਧੀ ਮਾਨਸਿਕਤਾ ਅਪਣਾਈ ਹੈ ਅਤੇ ਇਸ ਦੇ ਹੱਕਾਂ ਅਤੇ ਹਿੱਤਾਂ ਨਾਲ ਸਬੰਧਤ ਮੁੱਦਿਆਂ ‘ਤੇ ਸੂਬੇ ਨਾਲ ਬੇਇਨਸਾਫ਼ੀ ਕੀਤੀ ਹੈ। ਚਾਹੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.), ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ, ਹਰੀਕੇ ਨਹਿਰ, ਗਣਤੰਤਰ ਦਿਵਸ ਦੀਆਂ ਝਾਕੀਆਂ, ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਜਾਂ ਸਰਹੱਦੀ ਖੇਤਰ ਦੇ ਫੰਡਾਂ ਦਾ ਮੁੱਦਾ ਹੋਵੇ, ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਅਨਿਆਂ ਕੀਤਾ ਹੈ।
ਮੁੱਖ ਮੰਤਰੀ ਨੇ ਜ਼ਿਕਰ ਕੀਤਾ, “ਭਾਜਪਾ ਦੇ ਹੱਥ ਪੰਜਾਬ ਦੇ 700 ਤੋਂ ਵੱਧ ਉਨ੍ਹਾਂ ਕਿਸਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ, ਜਿਨ੍ਹਾਂ ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ ਸੀ। ਪੰਜਾਬ ਦੇ ਲੋਕ ਇਸ ਨੂੰ ਕਦੇ ਨਹੀਂ ਭੁੱਲਣਗੇ। ਕਾਂਗਰਸ ਦੇ ਰਵੱਈਏ ਦੀ ਯਾਦ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਉਹੀ ਪਾਰਟੀ ਹੈ ਜਿਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਟੈਂਕ ਚੜ੍ਹਾਏ ਸਨ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਸੀ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਸੱਤਾ ’ਚ ਰਹਿਣ ਦੇ ਬਾਵਜੂਦ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਫੈਲੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕੁਝ ਨਹੀਂ ਕੀਤਾ। ਕਾਂਗਰਸ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਵਿੱਚ ਵੀ ਨਾਕਾਮ ਰਹੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਕੋਲ ਪੰਜਾਬੀਆਂ ਦਾ ਫਤਵਾ ਮੰਗਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਇਹ ਉਹੀ ਪਾਰਟੀ ਹੈ ਜਿਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਟੈਂਕਾਂ ਦੀ ਵਰਤੋਂ ਕੀਤੀ ਅਤੇ ਦੇਸ਼ ਭਰ ਵਿੱਚ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ ਤਾਂ ਨੌਜਵਾਨਾਂ ਵਿੱਚ ਨਸ਼ਾ ਫੈਲਿਆ, ਪਰ ਪਾਰਟੀ ਨੇ ਇਸ ਅਲਾਮਤ ਨੂੰ ਰੋਕਣ ਲਈ ਕੁਝ ਨਹੀਂ ਕੀਤਾ। ਬੇਅਦਬੀ ਦੇ ਮਾਮਲਿਆਂ ਵਿੱਚ ਵੀ ਕਾਂਗਰਸ ਇਨਸਾਫ਼ ਦੇਣ ਵਿੱਚ ਨਾਕਾਮ ਰਹੀ।

Share this content:

Post Comment