ਮੋਗਾ ਨੇੜੇ ਪਿੰਡ ਮਟਵਾਣੀ ਵਿਖੇ ਭਗਵੰਤ ਮਾਨ ਸਰਕਾਰ ਵਲੋੰ ਵਲੋ 26 ਨਵੰਬਰ ਨੂੰ ਖੁਸਹਾਲ ਪੰਜਾਬ ਰੈਲੀ

*ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੇ ਡੀ ਜੀ ਪੀ ਗੌਰਵ ਯਾਦਵ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ
*ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਲਈ ਸੀਨੀਅਰ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮੋਗਾ, 24 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ 26 ਨਵੰਬਰ ਨੂੰ ਮੋਗਾ ਨੇੜੇ ਮੋਗਾ- ਲੁਧਿਆਣਾ ਕੌਮੀ ਮਾਰਗ ਤੇ ਸਥਿੱਤ ਪਿੰਡ ਮਟਵਾਣੀ ਵਿਖੇ ‘ਖੁਸ਼ਹਾਲ ਪੰਜਾਬ’ ਰਾਜ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਰੈਲੀ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਅਤੇ ਡੀਜੀਪੀ ਗੌਰਵ ਯਾਦਵ ਨੇ ਰੈਲੀ ਵਾਲੀ ਥਾਂ ਤੇ ਪੁੱਜੇ। ਉਨ੍ਹਾਂ ਨੇ ਰੈਲੀ ਲਈ ਕੀਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਡੀਜੀਪੀ ਲਾਅ ਐਂਡ ਆਰਡਰ ਪ੍ਰਵੀਨ ਸਿਨਹਾ ,ਆਈ ਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਐੱਸਐੱਸਪੀ ਸਰਤਾਜ ਸਿੰਘ ਚਾਹਲ, ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੋਂ ਇਲਾਵਾ ਫਿਰੋਜ਼ਪੁਰ ਅਤੇ ਬਠਿੰਡਾ, ਫਰੀਦਕੋਟ ਰੇਂਜ ਦੇ ਸੀਨੀਅਰ ਪੁਲਿਸ ਤੇ ਸਿਵਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੇ ਲੋਕਾਂ ਦੀ ਸਹੂਲਤ, ਸੁਰੱਖਿਆ, ਆਵਾਜਾਈ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ- ਵਟਾਂਦਰਾ ਕੀਤਾ। ਉਨਾਂ ਦੱਸਿਆ ਕਿ ਇਹ ਸੂਬਾ ਪੱਧਰੀ ਸਮਾਗਮ ਹੋਣ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ।
ਇਸ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਵਿੱਚ ਰੈਲੀ ਵਾਲੀ ਥਾਂ ’ਤੇ ਪਾਰਕਿੰਗ, ਆਵਾਜਾਈ ਦੇ ਬਦਲਵੇਂ ਰੂਟ, ਲੋਕਾਂ ਦੇ ਆਉਣ-ਜਾਣ ਦੇ ਰਸਤੇ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ ਅਤੇ ਐਮਰਜੈਂਸੀ ਸੇਵਾਵਾਂ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਬੱਸਾਂ ਰਾਹੀਂ ਆਉਣ ਵਾਲੇ ਲੋਕਾਂ ਲਈ ਰੂਟ ਪਲਾਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਆਵਾਜਾਈ ਆਦਿ ਸਬੰਧੀ ਕੰਟਰੋਲ ਰੂਮ ਰਾਹੀਂ ਨਿਗਰਾਨੀ ਹੇਠ ਰੱਖੀ ਜਾਵੇਗੀ। ਸੁਰੱਖਿਆ ਅਤੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾਡ਼੍ਹਨ ਲਈ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਵੱਖ-ਵੱਖ ਖੇਤਰਾਂ ਵਿੱਚ ਡਿਊਟੀਆਂ ਲਗਾਈਆਂ ਗਈਆਂ ਹਨ। ਹਰੇਕ ਅਧਿਕਾਰੀ ਨੂੰ ਉਸ ਦੇ ਜ਼ਿੰਮੇ ਲੱਗੇ ਖੇਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਤਾਂ ਜੋ ਦੋਵਾਂ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਬਣਿਆ ਰਹੇ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕ ਦੀ ਮਦਦ ਨਾਲ ਪੂਰੇ ਸਮਾਗਮ ਦੀ ਨਿਗਰਾਨੀ ਕੀਤੀ ਜਾਵੇਗੀ। ਪ੍ਰਸ਼ਾਸਨ ਦਾ ਮੁੱਖ ਉਦੇਸ਼ ਰੈਲੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾਡ਼੍ਹਨਾ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣਾ ਹੈ।
Share this content:



Post Comment