ਮੋਗਾ ਰੇੈਲੀ ਵਿਖੇ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੰਡੇ ਸਮਾਰਟ ਰਾਸ਼ਨ ਕਾਰਡ
ਮੋਗਾ, 26 ਨਵੰਬਰ – ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਅੱਜ ਹੋ ਰਹੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਸਬੰਧੀ ਰਾਜ ਪੱਧਰੀ ਸਮਾਗਮ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਮਾਗਮ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਇਲਾਕਿਆਂ ਤੋਂ ਲੋਕਾਂ ਪਹੁੰਚ ਰਹੇ ਹਨ। ਸਮਾਗਮ ਵਾਲੀ ਥਾਂ ’ਤੇ ਲੋਕਾਂ ਦੀ ਆਮਦ ਨੂੰ ਦੇਖਦਿਆਂ ਪ੍ਰਬੰਧਕਾਂ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਰਸਮੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਬੰਧਤ ਵਿਭਾਗਾਂ ਵੱਲੋਂ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਸਮਾਗਮ ਦੌਰਾਨ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਹੋਣ ਨਾਲ ਸੂਬੇ ਦੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਰਾਸ਼ਨ ਸਹੂਲਤਾਂ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ। ਹਾਲਾਂਕਿ ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਖੇ ਕੀਤੀ ਜਾ ਰਹੀ ਵੱਡੀ ਪੰਜਾਬ ਪੱਧਰੀ ਰੈਲੀ ਦਾ ਅਸਰ ਬਠਿੰਡਾ ਦੀ ਬੱਸ ਆਵਾਜਾਈ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਰੈਲੀ ਵਿੱਚ ਵਰਕਰਾਂ ਅਤੇ ਸਮਰਥਕਾਂ ਨੂੰ ਲਿਜਾਣ ਲਈ ਬਠਿੰਡਾ ਤੋਂ ਪੀਆਰਟੀਸੀ ਅਤੇ ਕਿਲੋਮੀਟਰ ਸਕੀਮ, ਨਿੱਜੀ ਮਿੰਨੀ ਬੱਸਾਂ ਦੀਆਂ ਤਕਰੀਬਨ 200 ਬੱਸਾਂ ਰਵਾਨਾ ਕੀਤੇ ਜਾਣ ਕਾਰਨ ਆਮ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਅੱਡਿਆਂ ’ਤੇ ਮੁਸਾਫ਼ਰ ਲੰਮੇ ਸਮੇਂ ਤੋਂ ਬੱਸਾਂ ਦੀ ਉਡੀਕ ਕਰਦੇ ਨਜ਼ਰ ਆਏ।
Share this content:


Post Comment