ਮੋਗਾ ਵਿਖੇ ਅਕਾਲੀ ਭਾਜਪਾ ਗੱਠ ਜੋੜ ਹੋਣ ਤੇ ਲੱਡੂ ਵੰਡੇ ਤੇ ਇਕੱਠ ਨੇ ਧਾਰਿਆ ਰੈਲੀ ਦਾ ਰੂਪ
*ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਨੇ ਕੀਤੀ ਸ਼ਿਰਕਤ
ਮੋਗਾ, 26 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿੱਚ ਅਕਾਲੀ ਭਾਜਪਾ ਦੇ ਗੱਠਜੋੜ ਦੀ ਖੁਸ਼ੀ ਵਿੱਚ ਲੱਡੂ ਵੰਡਣ ਦਾ ਸਮਾਗਮ ਰੈਲੀ ਦਾ ਰੂਪ ਧਾਰਨ ਕਰ ਗਿਆ ਜਦੋਂ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਤੇ ਵਿਸ਼ੇਸ ਤੌਰ ਤੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਹਰਜੋਤ ਕਮਲ, ਸਾਬਕਾ ਜ਼ਿਲ੍ਹਾ ਪ੍ਰਧਾਨ ਡਾਕਟਰ ਸੀਮਾਂਤ ਗਰਗ, ਸਾਬਕਾ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਗਿੱਲ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ, ਸਾਬਕਾ ਡੀਜੀਪੀ ਪਰਮਦੀਪ ਸਿੰਘ ਗਿੱਲ, ਸੀਨੀਅਰ ਆਗੂ ਨਵਦੀਪ ਸਿੰਘ ਸੰਘਾ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ ਪੀ ਮੁਖਤਿਆਰ ਸਿੰਘ, ਭਾਜਪਾ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ, ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੂਟਾ ਸਿੰਘ ਦੌਲਤਪੁਰਾ, ਰਵਦੀਪ ਸਿੰਘ ਸੰਘਾ ਦਾਰਾਪੁਰ, ਮਾਸਟਰ ਗੁਰਦੀਪ ਸਿੰਘ ਮਹੇਸਰੀ ਦੋਵੇਂ ਸਰਕਲ ਪ੍ਰਧਾਨ, ਗੁਰਦਰਸ਼ਨ ਸਿੰਘ ਢਿੱਲੋਂ ਸੰਮਤੀ ਮੈਂਬਰ, ਗੋਵਰਧਨ ਪੋਪਲੀ, ਨਰਿੰਦਰ ਸਿੰਘ ਸਹਾਰਨ, ਸੁਖਚੈਨ ਸਿੰਘ ਰਾਮੂਵਾਲਾ, ਯੂਥ ਸ਼ਹਿਰੀ ਪ੍ਰਧਾਨ ਦੇਬ ਅਸੀਸ ਮਲਿਕ, ਲੀਗਲ ਸੈੱਲ ਦੇ ਐਡਵੋਕੇਟ ਰਾਜਪਾਲ ਸ਼ਰਮਾ, ਬਾਰ ਐਸੋਸੀਏਸ਼ਨ ਮੋਗਾ ਦੇ ਸਕੱਤਰ ਐਡਵੋਕੇਟ ਪਵਨ ਕੁਮਾਰ ਸ਼ਰਮਾ, ਹਲਕਾ ਮੋਗਾ ਦੇ ਯੂਥ ਪ੍ਰਧਾਨ ਸੁਖਬੀਰ ਸਿੰਘ ਗਿੱਲ, ਐਸ ਓ ਆਈ ਦੇ ਜੁਆਏ ਦੀਪ ਸ਼ਰਮਾਂ ਆਦਿ ਹਾਜ਼ਰ ਸਨ।
ਇਸ ਮੌਕੇ ਤੇ ਵੱਖ ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਇਹ ਇੱਕ ਰਾਜਨੀਤਕ ਸਮਝੌਤਾ ਨਹੀਂ ਸਗੋਂ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਹਿੰਦੂ ਸਿੱਖ ਏਕਤਾ ਦਾ ਪ੍ਰਤੀਕ ਹੈ ਅਤੇ ਅੱਜ ਆਪ ਸਰਕਾਰ ਦੇ ਰਾਜ ਵਿੱਚ ਆਪਣੇ ਪੈਰਾਂ ਤੋਂ ਲੜਖੜਾ ਰਹੇ ਪੰਜਾਬ ਨੂੰ ਜੇਕਰ ਆਪਣੇ ਪੈਰਾਂ ਸਿਰ ਖੜ੍ਹੇ ਕਰਨਾ ਹੈ ਤਾਂ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਬੇਹੱਦ ਜ਼ਰੂਰੀ ਸੀ। ਇਸ ਮੌਕੇ ਤੇ ਦੋਹਾਂ ਹੀ ਪਾਰਟੀਆਂ ਦੇ ਆਗੂਆਂ ਨੇ ਇੱਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਚੋਣ ਮੈਦਾਨ ਵਿੱਚ ਡਟਣ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਤੇ ਦੋਹਾਂ ਹੀ ਪਾਰਟੀਆਂ ਦੇ ਆਗੂਆਂ ਨੇ ਗੱਠਜੋੜ ਲਈ ਢੋਲ ਦੀ ਥਾਪ ਤੇ ਲੱਡੂ ਵੰਡਕੇ ਖੁਸੀ ਜ਼ਾਹਿਰ ਕਰਦਿਆਂ ਇੱਕ ਦੂਸਰੇ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਇੱਕ ਇਤਿਹਾਸਕ ਗੱਠਜੋੜ ਹੈ ਕਿਉਂਕਿ ਮਰਹੂਮ ਆਗੂ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਜੀ ਨੇ ਸਾਲ 1996 ਵਿੱਚ ਗੱਠਜੋੜ ਦਾ ਜੋ ਬੂਟਾ ਲਗਾਇਆ ਸੀ।
ਅੱਜ ਉਹੀ ਬੂਟੇ ਨੂੰ ਮੁੜ ਤੋਂ ਸਿੰਜਿਆ ਗਿਆ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਦੀ ਆਪ ਸਰਕਾਰ ਵੱਲੋਂ ਕੀਤੀ ਗਈ ਤਰਸਯੋਗ ਹਾਲਤ, ਕਰਜੇ ਦੀ ਮਾਰ, ਆਪਣੀਆਂ ਜੜ੍ਹਾਂ ਲਗਾਈ ਬੈਠਾ ਡਰੱਗ ਮਾਫੀਆ, ਭ੍ਰਿਸ਼ਟਾਚਾਰ, ਗੈਂਗਸਟਰਵਾਦ, ਪੂਰੀ ਤਰ੍ਹਾਂ ਵਿਗੜੀ ਕਾਨੂੰਨ ਵਿਵਸਥਾ, ਕਿਸਾਨੀ ਮਸਲਿਆਂ, ਬੰਦੀ ਸਿੰਘਾਂ ਦੀ ਰਿਹਾਈ ਵਰਗੇ ਮਸਲਿਆਂ ਨੂੰ ਹੱਲ ਕਰਨ ਲਈ ਹੀ ਗੱਠਜੋੜ ਹੋਇਆ ਹੈ। ਉਨ੍ਹਾਂ ਇਸ ਹੋਏ ਗੱਠਜੋੜ ਤੇ ਜਿੱਥੇ ਹਲਕਾ ਮੋਗਾ ਵਾਸੀਆਂ ਨੂੰ ਵਧਾਈ ਦਿੱਤੀ ਉੱਥੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਗੱਠਜੋੜ ਦੇ ਦੋਹੇਂ ਵੱਡੇ ਛੋਟੇ ਭਰਾ ਪੰਜਾਬ ਵਿੱਚ ਵਿਕਾਸ ਕਾਰਜਾਂ ਲਈ ਦੂਸਰੇ ਹੋਰ ਰਾਜਾਂ ਤੋਂ ਮੋਹਰੀ ਹੋਕੇ ਨਿਕਲਲਣਗੇ ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਸੋਨਾ ਡਰੋਲੀ ਭਾਈ, ਹਰਮਨ ਦੌਲਤਪੁਰਾ ਯੂਥ ਆਗੂ, ਬਲਕਾਰ ਸਿੰਘ ਮੰਗੇਵਾਲਾ, ਨਾਹਰ ਸਿੰਘ ਥੱਮਣ ਵਾਲਾ, ਬਲਜਿੰਦਰ ਸਿੰਘ ਥੰਮਣ ਵਾਲਾ, ਪਵਨਦੀਪ ਸਿੰਘ ਘੱਲ ਕਲਾਂ, ਲਾਲ ਸਿੰਘ ਸਾਬਕਾ ਸਰਪੰਚ ਘੱਲ ਕਲਾਂ, ਸਰਕਲ ਪ੍ਰਧਾਨ ਭੁਪਿੰਦਰ ਸਿੰਘ, ਡਾਕਟਰ ਗੁਰਪ੍ਰੀਤ ਸਿੰਘ ਚੜਿੱਕ, ਗੁਰਚਰਨ ਸਿੰਘ ਕਾਲੀਏ ਵਾਲਾ, ਹਰਜਿੰਦਰ ਸਿੰਘ ਅੰਟੂ, ਸੁਖਦੇਵ ਸਿੰਘ ਨੰਬਰਦਾਰ ਕਾਲੀਏ ਵਾਲਾ, ਰਾਮ ਸਿੰਘ ਸਾਲੀਣਾ, ਬੋਹੜ ਸਿੰਘ ਰੱਤੀਆਂ, ਨਵਤੇਜ ਸਿੰਘ ਬਰਾੜ, ਕਰਨਬੀਰ ਸਿੰਘ ਖੋਸਾ ਸੰਮਤੀ ਮੈਂਬਰ, ਦਿਲਬਾਗ ਸਿੰਘ ਬਿੱਟੂ, ਅਰਸ਼ਦੀਪ ਸਿੰਘ ਚੜਿੱਕ, ਗੁਰਨੈਬ ਸਿੰਘ ਸਰਪੰਚ ਜੈਤੂ ਚੜਿੱਕ, ਅਵਤਾਰ ਸਿੰਘ ਤਾਰੀ ਝੰਡੇਵਾਲਾ, ਕੁਲਵੰਤ ਸਿੰਘ ਮੱਲੀਆਂ ਵਾਲਾ, ਜਸਵਿੰਦਰ ਸਿੰਘ ਛਿੰਦਾ ਮੱਲੀਆਂ ਵਾਲਾ, ਗੁਰਚਰਨ ਸਿੰਘ ਬਿੱਟੂ ਸਿੰਘਾਂ ਵਾਲਾ, ਗੁਰਚਰਨ ਸਿੰਘ ਚਰਨਾ ਸਿੰਘਾ ਵਾਲਾ, ਰੇਸ਼ਮ ਸਿੰਘ ਸੱਦਾ ਸਿੰਘ ਵਾਲਾ, ਰਵੀ ਨੌਂ ਨਿਧ ਫਾਇਨਾਂਸ, ਬਬਲੂ ਗਿੱਲ, ਰੁਪਿੰਦਰ ਸਿੰਘ ਨਿੱਕਾ ਦੁੱਨੇਕੇ, ਦਿਲਬਾਗ ਸਿੰਘ ਰੰਧਾਵਾ, ਰਣਜੀਤ ਸਿੰਘ ਭਾਊ ਅਤੇ ਭਾਜਪਾ ਦੇ ਕੌਂਸਲਰ ਵਿੱਕੀ ਸਿਤਾਰਾ, ਹੇਮੰਤ ਸੂਦ, ਵਿਕਾਸ ਗਾਭਾ, ਰਜਿੰਦਰ ਕਾਲੜਾ ਕੋਟ ਈਸੇ ਖਾਂ, ਵਰੁਣ ਭੱਲਾ ਆਦਿ ਹਾਜ਼ਰ ਸਨ।
Share this content:


Post Comment