Loading Now

ਮੋਗਾ ਵਿਖੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਨੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਮੋਗਾ ਵਿਖੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਨੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

*ਹੱਡੀਆਂ ਦੇ ਮਾਹਰ ਡਾ ਕੇਸ਼ਵ ਵਿਜਾਨ ਨੇ ਲਗਾਇਆ ਮੁਫਤ ਮੈਡੀਕਲ ਕੈਪ

ਮੋਗਾ, 5 ਨਵੰਬਰ (ਏ.ਡੀ.ਪੀ ਨਿਊਜ਼) – ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਸ਼ਵਕਰਮਾ ਭਵਨ ਸਾਹਮਣੇ ਆਈ ਟੀ ਆਈ ਮੋਗਾ ਵਿਖੇ ਮਨਾਇਆ ਗਿਆ। ਸ੍ਰੀ ਗੁਰੂ ਗਰੰਥ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਰਵਿੰਦਰ ਸਿੰਘ ਦੇ ਜੱਥੇ ਵਲੋ ਮਨੋਹਰ ਕੀਰਤਨ ਕੀਤਾ ਗਿਆ। ਭਾਈ ਰਵਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਇਤਿਹਾਸਕ ਪੱਖਾਂ ਤੇ ਅਧਾਰਤ ਕਥਾ ਕੀਤੀ। ਵਿਸ਼ਵਕਰਮਾ ਭਵਨ ਗੁਰਦਵਾਰਾ ਦੇ ਮੁੱਖ ਗਰੰਥੀ ਭਾਈ ਚੰਮਕੌਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਮੇਲ ਸਿੰਘ ਡਰੋਲੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਸਮਾਗਮ ਵਿੱਚ ਸੋਹਣ ਸਿੰਘ ਸੱਗੂ ,ਰਾਜਾ ਸਿੰਘ, ਮਾਸਟਰ ਇੰਦਰਜੀਤ ਸਿੰਘ,ਚੰਮਕੌਰ ਸਿੰਘ ਝੰਡੇਆਣਾ, ਗੁਰਦਰਸ਼ਨ ਸਿੰਘ, ਬਲਵੰਤ ਸਿੰਘ ਝੰਡੇਆਣਾ, ਚਰਨਜੀਤ ਸਿੰਘ ਬੰਮਰਾਹ, ਗੁਰਨਾਮ ਸਿੰਘ ਲਵਲੀ, ਹਾਕਮ ਸਿੰਘ ਖੋਸਾ, ਮਹਿੰਦਰ ਸਿੰਘ ਕਲਸੀ, ਚਰਨਜੀਤ ਸਿੰਘ ਝੰਡੇਆਣਾ, ਇੰਜ ਪਿਰਤਪਾਲ ਸਿੰਘ, ਗਿਆਨ ਸਿੰਘ ਸਾਬਕਾ ਡੀ ਪੀ ਆਰ ਓ ਤੇ ਹੋਰ ਮੈਂਬਰ ਸਾਮਲ ਹੋਏ। ਇਸ ਮੌਕੇ ਵਿਸ਼ਵਕਰਮਾ ਭਵਨ ਵਿਖੇ ਡਾ ਵਿਜਾਨ ਐਡਵਾਂਸਡ ਆਰਥੋਪੈਡਿਕ ਸੈੰਟਰ ਤੋੰ ਹੱਡੀਆਂ ਦੇ ਮਾਹਰ ਡਾ ਕੇਸ਼ਵ ਵਿਜਾਨ ਨੇ ਮਰੀਜਾਂ ਦੀ ਚੈੱਕ ਅੱਪ ਲਈ ਵਿਸ਼ੇਸ ਮੁਫਤ ਕੈਪ ਲਗਾਇਆ ਤੇ ਦਵਾਈਆਂ ਵੰਡੀਆਂ। ਸੰਗਤਾਂ ਲਈ ਅਟੁੱਟ ਲੰਗਰ ਵਰਤਾਇਆ ਗਿਆ।

Share this content:

Post Comment