Loading Now

ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ

ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ

WhatsApp-Image-2026-06-04-at-1.31.53-PM-1024x576 ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ।
*ਮੋਗਾ ਵਿੱਚ 1.71 ਲੱਖ ਕਾਰਡ ਜਾਰੀ- ਹਸਪਤਾਲਾਂ ਨੂੰ 6.34 ਕਰੋੜ ਤੋਂ ਵਧੇਰੇ ਦੇ ਕਲੇਮ ਕੀਤੇ ਪਾਸ
*ਡਿਪਟੀ ਕਮਿਸ਼ਨਰ ਵੱਲੋਂ ਸਿਹਤ ਬੀਮਾ ਯੋਜਨਾ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਹੁਕਮ
ਮੋਗਾ, 5 ਜੂਨ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 10 ਲੱਖ ਰੁਪੈ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੋਗਾ ਜਿਲ਼ੇ ਵਿੱਚ 8.61 ਕਰੋੜ ਰੁਪੈ ਦਾ ਇਲਾਜ ਮੁਫ਼ਤ ਪ੍ਰਦਾਨ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਯੋਗ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ  ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।  ਇਹ ਸਹੂਲਤ ਸਾਰੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਲਦੀ ਹੈ। ਇਸ ਵਿੱਚ ਤਕਰੀਬਨ ਸਾਰੀਆਂ ਬਿਮਾਰੀਆਂ, ਟੈਸਟਾਂ ਅਤੇ ਦਵਾਈਆਂ ਦਾ ਖਰਚਾ ਸ਼ਾਮਲ ਹੈ। ਉਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.71 ਲੱਖ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।  ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਹੁਣ ਤੱਕ ਕੁੱਲ 8 ਕਰੋੜ 61 ਲੱਖ 82 ਹਜਾਰ 969 ਰੁਪਏ ਦਾ ਕਲੇਮ ਸਬਮਿਟ ਕੀਤਾ ਗਿਆ ਹੈ, ਜਿਸ ਵਿੱਚੋਂ 6 ਕਰੋੜ 34 ਲੱਖ 40 ਹਜਾਰ 717 ਰੁਪਏ ਦਾ ਕਲੇਮ ਜਾਰੀ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਹਸਤਪਾਲਾਂ ਨੂੰ ਨਾਲੋ ਨਾਲ ਅਦਾਇਗੀ ਕੀਤੀ ਜਾ ਰਹੀ ਹੈ, ਤਾਂ ਕਿ ਕਿਸੇ ਵੀ ਵਿਅਕਤੀ ਨੂੰ ਇਸਦਾ ਲਾਭ ਲੈਣ ਵਿੱਚ ਪ੍ਰੇਸ਼ਾਨੀ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਜਲਦੀ ਹੀ ਲੋਕਲ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਜਾਵੇਗਾ ਤਾਂ ਕਿ ਇਸ ਸਬੰਧੀ ਆਉਂਦੀਆਂ ਸਮੱਸਿਆਵਾਂ ਨੂੰ ਢੁਕਵੇਂ ਤਰੀਕੇ ਨਾਲ ਹੱਲ ਕੀਤਾ ਜਾ ਸਕੇ।  ਉਹਨਾਂ ਕਿਹਾ ਕਿ ਸਥਾਨਕ ਸਰਕਾਰੀ ਹਸਪਤਾਲਾਂ ਅਤੇ ਸੇਵਾ ਕੇਂਦਰਾਂ ਨਾਲ ਸੰਪਰਕ ਕਰਕੇ ਇਸ ਕਾਰਡ ਨੂੰ ਬਣਾਇਆ ਜਾ ਸਕਦਾ ਹੈ। ਮੋਬਾਈਲ ‘ਤੇ ‘ਆਯੁਸ਼ਮਾਨ ਐਪ ਡਾਊਨਲੋਡ ਕਰਕੇ ਜਾਂ ਆਯੁਸ਼ਮਾਨ ਐਪ ਪੋਰਟਲ ਤੇ ਜਾ ਕੇ ਖੁਦ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤੇ ਸਿਹਤ ਵਿਭਾਗ ਵੱਲੋਂ ਇਸ ਯੋਜਨਾ ਤਹਿਤ ਵੱਧ ਤੋਂ ਵੱਧ ਕਾਰਡ ਬਣਾਏ ਜਾ ਰਹੇ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਜਰੂਰ ਬਣਵਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ, ਸਮੂਹ ਐਸ ਡੀ ਐਮਜ ਤੇ ਸਿਹਤ ਵਿਭਾਗ
ਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ ।

Share this content:

Post Comment