Loading Now

ਮੋਦੀ ਸਰਕਾਰ ਵਿਰੋਧੀਆਂ ਨੂੰ ਬਦਨਾਮ ਕਰਨ ਦਾ ਕੰਮ ਕਰਦੀ ਹੈ : ਦੀਪਕੇ

ਮੋਦੀ ਸਰਕਾਰ ਵਿਰੋਧੀਆਂ ਨੂੰ ਬਦਨਾਮ ਕਰਨ ਦਾ ਕੰਮ ਕਰਦੀ ਹੈ : ਦੀਪਕੇ

ਅੰਮ੍ਰਿਤਸਰ, 15 – ਕਾਕਰੋਚ ਜਨਤਾ ਪਾਰਟੀ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਿਸ ਦੀ ਅਗਵਾਈ ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ ਕੀਤੀ। ਉਨ੍ਹਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸਥਾਨਕ ਗੋਲਡਨ ਗੇਟ ਨੇੜੇ ਇੱਕ ਸਮਾਗਮ ਵਿੱਚ ਕੇਂਦਰ ਦੀ ਮੋਦੀ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਸ੍ਰੀ ਦੀਪਕੇ ਨੇ ਆਖਿਆ ਕਿ ਦੇਸ਼ ਵਿੱਚ ਜੇਕਰ ਕੋਈ ਕੇਂਦਰ ਸਰਕਾਰ ਖਿਲਾਫ ਬੋਲਦਾ ਹੈ ਤਾਂ ਉਸ ਨੂੰ ਬਦਨਾਮ ਕੀਤਾ ਜਾਂਦਾ ਹੈ। ਇਸ ਮੌਕੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਹੋਈ । ਕਿਸਾਨ ਅੰਦੋਲਨ ਦੀ ਗੱਲ ਕਰਦਿਆਂ ਉਹਨਾਂ ਆਖਿਆ ਕਿ ਜਦੋਂ ਦਿੱਲੀ ਸਰਕਾਰ ਖਿਲਾਫ ਕਿਸਾਨ ਅੰਦੋਲਨ ਚੱਲ ਰਿਹਾ ਸੀ ਤਾਂ ਉਹ ਉਸ ਵੇਲੇ ਉਥੇ ਗਏ ਸਨ। ਉਹਨਾਂ ਦੇਖਿਆ ਸੀ ਕਿ ਕਿਵੇਂ ਉਸ ਵੇਲੇ ਕਿਸਾਨ ਅੰਦੋਲਨ ਨੂੰ ਬਦਨਾਮ ਕੀਤਾ ਗਿਆ। ਉਨ੍ਹਾਂ ਆਖਿਆ ਕਿ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਜੋ ਕੁਝ ਵਾਪਰਿਆ ਹੈ , ਪ੍ਰਧਾਨ ਮੰਤਰੀ ਨੂੰ ਉਸ ਦੀ ਜ਼ਿੰਮੇਵਾਰੀ ਲੈਣੀ ਪਵੇਗੀ। ਉਹਨਾਂ ਨੇ ਹਾਜ਼ਰ ਲੋਕਾਂ ਨੂੰ ਵੀ ਪੁੱਛਿਆ ਕਿ ਕੀ ਸਰਕਾਰ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਜਾਂ ਨਹੀਂ ਤਾਂ ਲੋਕਾਂ ਨੇ ਇੱਕ ਸੁਰ ਵਿੱਚ ਆਖਿਆ ਕਿ ਸਰਕਾਰ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।

Share this content:

Post Comment