ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕਾਂ ਵੱਲੋਂ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵੀ ਜਾਰੀ
ਇੱਥੋਂ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਲਾਇਆ ਗਿਆ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਉਨ੍ਹਾਂ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਲਾਏ ਜਾ ਰਹੇ ਲਾਰਿਆਂ ਦੇ ਪ੍ਰਤੀਕ ਵਜੋਂ ਹਵਾ ਵਿੱਚ ਗੁਬਾਰੇ ਉਡਾ ਕੇ ਆਪਣਾ ਰੋਸ ਪ੍ਰਗਟਾਇਆ। ਕਪੂਰਥਲਾ ਦੇ ਕੰਪਿਊਟਰ ਅਧਿਆਪਕਾਂ ਨੇ ਇਹ ਰੋਸ ਮੁਜ਼ਾਹਰਾ ਸੂਬਾ ਕਮੇਟੀ ਮੈਂਬਰ ਪਵਨ ਸੋਹਲ ਅਤੇ ਤਲਵਿੰਦਰ ਸਿੰਘ ਦੀ ਅਗਵਾਈ ਹੇਠ ਕੀਤਾ।
ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਵਾਰ-ਵਾਰ ਦਿੱਤੇ ਜਾ ਰਹੇ ‘ਕਰਾਂਗੇ, ਦੇਵਾਂਗੇ ਅਤੇ ਵਿਚਾਰ ਕਰਾਂਗੇ’ ਵਰਗੇ ਝੂਠੇ ਭਰੋਸਿਆਂ ਨਾਲ ਹੁਣ ਇਹ ਮਸਲਾ ਹੱਲ ਨਹੀਂ ਹੋਣਾ। ਸਮੂਹ ਕੰਪਿਊਟਰ ਅਧਿਆਪਕ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਫੈਸਲਾਕੁਨ ਸੰਘਰਸ਼ ਦੇ ਰਾਹ ’ਤੇ ਤੁਰ ਪਏ ਹਨ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਨਹੀਂ ਹੋ ਜਾਂਦੀ, ਉਦੋਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਸਰਕਾਰ ਤੋਂ ਕੰਪਿਊਟਰ ਅਧਿਆਪਕਾਂ ਲਈ ਛੇਵਾਂ ਤਨਖਾਹ ਕਮਿਸ਼ਨ ਤੁਰੰਤ ਲਾਗੂ ਕਰਨ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਸ਼ਰਤ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਾਰ-ਵਾਰ ਭਰੋਸੇ ਦੇਣ ਦੀ ਬਜਾਏ ਇਨ੍ਹਾਂ ਮੰਗਾਂ ਸਬੰਧੀ ਠੋਸ ਫ਼ੈਸਲਾ ਕਰ ਕੇ ਉਸ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਜ਼ਿਲ੍ਹਾ ਆਗੂ ਜਗਤਾਰ ਸਿੰਘ, ਨਰੇਸ਼ ਕੁਮਾਰ, ਦਵਿੰਦਰ ਸਿੰਘ, ਸੁਰਿੰਦਰ ਕੌਰ, ਬਲਜਿੰਦਰ ਕੌਰ, ਰਣਜੀਤ ਕੌਰ, ਕਿੰਦਰਜੀਤ ਕੌਰ, ਬਲਜੀਤ ਕੌਰ, ਰਮਨਦੀਪ ਸਿੰਘ, ਕਪਿਲ ਕ੍ਰਿਤੀ ਮਲਿਕ, ਜਸਪਾਲ ਸਿੰਘ, ਵਿਪਨ ਸੈਣੀ, ਸੰਜੀਵ ਸ਼ਰਮਾ, ਇੰਦਰਜੀਤ ਸਿੰਘ, ਰਣਜੀਤ ਸਿੰਘ, ਪੰਕਜ ਸਿੰਘ, ਕਿਰਨਦੀਪ, ਨਿਸੀ ਅਤੇ ਵੀਨੂੰ ਸੂਦ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਸਰਕਾਰ ਤੋਂ ਕੋਈ ਖੈਰਾਤ ਨਹੀਂ ਮੰਗ ਰਹੇ, ਸਗੋਂ ਆਪਣੇ ਨਿਯੁਕਤੀ ਪੱਤਰਾਂ ਵਿੱਚ ਦਰਜ ਹੱਕ ਮੰਗ ਰਹੇ ਹਨ।

ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਵੱਲੋਂ 25 ਫਰਵਰੀ 2025 ਨੂੰ ਦਿੱਤੇ ਗਏ ਫ਼ੈਸਲੇ ਨਾਲ ਵੀ ਉਨ੍ਹਾਂ ਦੇ ਪੱਖ ਨੂੰ ਕਾਫ਼ੀ ਮਜ਼ਬੂਤੀ ਮਿਲੀ ਹੈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਅਦਾਲਤ ਦੇ ਇਸ ਫੈਸਲੇ ਨੂੰ ਲਾਗੂ ਕਰਨ ਦੀ ਬਜਾਏ ਸੁਪਰੀਮ ਕੋਰਟ ਦਾ ਰੁਖ ਕਰਨ ਕਾਰਨ ਸਮੂਹ ਅਧਿਆਪਕਾਂ ਵਿੱਚ ਰੋਸ ਹੋਰ ਵਧ ਗਿਆ ਹੈ। ਅਖੀਰ ਵਿੱਚ ਆਗੂਆਂ ਨੇ ਸਖ਼ਤ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਇਹ ਪੱਕਾ ਮੋਰਚਾ ਜਾਰੀ ਰਹੇਗਾ।
Share this content:

Post Comment