ਮੱਧ ਪੂਰਬੀ ਜੰਗ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ
ਨਵੀਂ ਦਿੱਲੀ 1 ਅਪ੍ਰੈਲ – ਇਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੇ ਤਣਾਅ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ (IOCL) ਨੇ ਪ੍ਰੀਮੀਅਮ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਕੰਪਨੀ ਨੇ 100 ਓਕਟੇਨ ਪੈਟਰੋਲ, ਜਿਸ ਨੂੰ XP100 ਪੈਟਰੋਲ ਵੀ ਕਿਹਾ ਜਾਂਦਾ ਹੈ, ਦੀ ਕੀਮਤ 11 ਰੁਪਏ ਵਧਾ ਦਿੱਤੀ ਹੈ। ਦਿੱਲੀ ਵਿੱਚ ਇਸ ਦੀ ਕੀਮਤ 149 ਤੋਂ ਵਧਾ ਕੇ 160 ਪ੍ਰਤੀ ਲੀਟਰ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ, ਪ੍ਰੀਮੀਅਮ ਡੀਜ਼ਲ “ਐਕਸਟ੍ਰਾ ਗ੍ਰੀਨ” ਵੀ ਮਹਿੰਗਾ ਹੋ ਗਿਆ ਹੈ। ਇਸ ਦੀ ਕੀਮਤ ਵਿਚ 1.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਕੀਮਤ ਹੁਣ 91.49 ਤੋਂ ਵਧ ਕੇ 92.99 ਪ੍ਰਤੀ ਲੀਟਰ ਹੋ ਗਈ ਹੈ। ਇਹ ਨਵੀਆਂ ਦਰਾਂ ਸਾਰੇ IOCL ਆਉਟਲੈਟਾਂ ‘ਤੇ ਲਾਗੂ ਕੀਤੀਆਂ ਗਈਆਂ ਹਨ।
ਇੰਡੀਅਨ ਆਇਲ ਕਾਰਪੋਰੇਸ਼ਨ ਨੇ ਅਜੇ ਤੱਕ ਪ੍ਰੀਮੀਅਮ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ ਹੈ, ਪਰ ਇਹ ਮੰਨਿਆ ਜਾ ਰਿਹਾ ਹੈ ਕਿ ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਅਤੇ ਅਮਰੀਕਾ-ਇਰਾਨ ਯੁੱਧ ਕਾਰਨ ਲੌਜਿਸਟਿਕਸ ਲਾਗਤਾਂ ਵਿੱਚ ਵਾਧਾ ਇਸ ਵਾਧੇ ਦੇ ਪਿੱਛੇ ਕਾਰਨ ਹੋ ਸਕਦਾ ਹੈ।
Share this content:



Post Comment