ਯੁਵਕ ਸੇਵਾਵਾਂ ਕਲੱਬ ਭੁੱਲਾਰਾਈ ਨੇ ਵੋਕੇਸ਼ਨਲ ਸੈਂਟਰ ਵਿਖੇ ਮਨਾਇਆ ਵਿਸ਼ਵ ਯੋਗਾ ਦਿਵਸ
* ਭਾਰਤੀ ਯੋਗ ਨੂੰ ਦੁਨੀਆ ਵਲੋਂ ਅਪਨਾਉਣਾ ਮਾਣ ਦੀ ਗੱਲ – ਸੁਖਵਿੰਦਰ ਸਿੰਘ
ਫਗਵਾੜਾ, 21 ਜੂਨ (ਏ.ਡੀ.ਪੀ ਨਿਊਜ਼) – ਯੁਵਕ ਸੇਵਾਵਾਂ ਵਿਭਾਗ ਕਪੂਰਥਲਾ ਦੇ ਸਹਾਇਕ ਡਾਇਰੈਕਟਰ ਰਵੀ ਦਾਰਾ ਦੇ ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਕਲੱਬ ਭੁੱਲਾਰਾਈ ਵਲੋਂ ਸਰਬ ਨੌਜਵਾਨ ਸਭਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਅੱਜ ਵਿਸ਼ਵ ਯੋਗਾ ਦਿਵਸ ਮੌਕੇ ਸਥਾਨਕ ਸਕੀਮ ਨੰਬਰ 3, ਹੁਸ਼ਿਆਰਪੁਰ ਰੋਡ ਵਿਖੇ, ਸੋਸਵਾ ਪੰਜਾਬ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਰਬ ਨੌਜਵਾਨ ਸਭਾ ਦੇ ਵੋਕੇਸ਼ਨਲ ਸੈਂਟਰ ‘ਚ ਯੋਗਾ ਕਲਾਸ ਲਗਾਈ ਗਈ। ਇਸ ਦੌਰਾਨ ਕਲੱਬ ਦੇ ਪ੍ਰਧਾਨ ਜਸ਼ਨਪ੍ਰੀਤ ਅਤੇ ਮੈਡਮ ਤਨੁ ਦੀ ਦੇਖ-ਰੇਖ ਹੇਠ ਸੈਂਟਰ ਦੀਆਂ ਸਿੱਖਿਆਰਥਣਾਂ ਨੇ ਯੋਗ ਆਸਨ ਅਤੇ ਯੋਗ ਕ੍ਰਿਆਵਾਂ ਕੀਤੀਆਂ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਯੁਵਕ ਸੇਵਾਵਾਂ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਉਹਨਾਂ ਕਿਹਾ ਕਿ ਯੋਗ ਭਾਰਤ ਦੀ ਪ੍ਰਾਚੀਨ ਵਿਰਾਸਤ ਹੈ, ਜਿਸ ਨੂੰ ਅੱਜ ਦੁਨੀਆ ਵਲੋਂ ਵੀ ਅਪਣਾਇਆ ਜਾ ਰਿਹਾ ਹੈ, ਜੋ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਮੌਕੇ ਰਾਕੇਸ਼ ਕੋਛੜ, ਨਰਿੰਦਰ ਸਿੰਘ ਸੈਣੀ, ਗੁਲਸ਼ਨ ਕਪੂਰ, ਗੁਰਦੀਪ ਸਿੰਘ ਤੁਲੀ, ਜਗਜੀਤ ਸੇਠ, ਚਰਨਜੀਤ ਸਿੰਘ, ਕਰਮਜੀਤ ਸਿੰਘ, ਡਾ. ਵਿਜੇ ਕੁਮਾਰ, ਮਨਦੀਪ ਬਾਸੀ, ਸ਼ੁਭਮ ਸ਼ਰਮਾ ਮੈਡਮ ਸਪਨਾ ਸ਼ਾਰਦਾ, ਮੈਡਮ ਆਸ਼ੂ ਬੱਗਾ, ਮੈਡਮ ਗੁਰਜੀਤ ਕੌਰ, ਗੁਰਸ਼ਰਨ ਬਾਸੀ, ਤੋਂ ਇਲਾਵਾ ਸੈਂਟਰ ਦੀਆਂ ਸਿਖਿਆਰਥਣਾਂ ਸਿਮਰਨ, ਅਮਨਪ੍ਰੀਤ, ਕੋਮਲ, ਕਿਰਮਨ, ਹਰਮਨ, ਪ੍ਰਿਯੰਕਾ, ਹਰਪ੍ਰੀਤ, ਨੀਰਜ, ਸਨੇਹਾ, ਜਸਪ੍ਰੀਤ, ਪ੍ਰਿਆ, ਰੀਟਾ, ਨੇਹਾ, ਰਿੰਪੀ ਰਾਣੀ, ਸੁਰਜੀਤ, ਖੁਸ਼ੀ, ਰਜਨੀ, ਜਸਪ੍ਰੀਤ ਕੌਰ, ਸਨੇਹਾ, ਈਸ਼ਾ, ਮੁਸਕਾਨ ਸ਼ਰਮਾ, ਆਰਤੀ, ਸਲੋਨੀ ਯਾਦਵ, ਕੌਸ਼ਲਿਆ, ਰੋਸ਼ਨੀ, ਪਿੰਕੀ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਨਿਸ਼ਾ, ਮਨਰਾਜ, ਭਾਵਨਾ, ਕਮਲ, ਗੁਰਪ੍ਰੀਤ ਕੌਰ, ਰਮਨਦੀਪ, ਜੋਤੀ, ਰੇਣੂਕਾ, ਗੁਰਜੀਤ, ਮਹਿਕ, ਸੋਨੀਆ, ਬਲਜੀਤ, ਜੈਸਮੀਨ, ਅਮਨਪ੍ਰੀਤ, ਜਯੌਤੀ, ਲਵਦੀਪ, ਜਸਦੀਪ ਆਦਿ ਹਾਜ਼ਰ ਸਨ।
Share this content:



Post Comment