Loading Now

ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਦਾਖ਼ਲਿਆਂ ਲਈ ਭਾਰੀ ਉਤਸ਼ਾਹ

ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਦਾਖ਼ਲਿਆਂ ਲਈ ਭਾਰੀ ਉਤਸ਼ਾਹ

ਜੰਡਿਆਲਾ, 25 ਜੁਲਾਈ – ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ, ਜੰਡਿਆਲਾ ਵਿਖੇ ਨਵੇਂ ਸੈਸ਼ਨ ਦੇ ਦਾਖ਼ਲਿਆਂ ਲਈ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਭਾਰੀ ਉਤਸ਼ਾਹ ਵੇਖਿਆ ਗਿਆ ਹੈ। ਇਲਾਕੇ ਦੇ ਨੌਜਵਾਨ ਉੱਚ ਸਿੱਖਿਆ ਲਈ ਇਸ ਸੰਸਥਾ ਨੂੰ ਆਪਣੀ ਪਹਿਲੀ ਪਸੰਦ ਬਣਾ ਰਹੇ ਹਨ। ਕਾਲਜ ਇੰਚਾਰਜ (ਪ੍ਰਿੰਸੀਪਲ)ਜਸ਼ਨਜੋਤ ਸਿੰਘ ਜੌਹਲ ਨੇ ਦੱਸਿਆ ਕਿ ਉਹ ਜੰਡਿਆਲਾ ਅਤੇ ਹੋਰ ਨੇੜਲੇ ਪਿੰਡਾਂ ਦੇ ਲੋਕਾਂ ਦੇ ਵਿਸ਼ੇਸ਼ ਤੌਰ ‘ਤੇ ਧੰਨਵਾਦੀ ਹਨ ਜਿਹਨਾਂ ਨੇ ਇਸ ਵਿਰਾਸਤੀ ਕਾਲਜ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਸਮਰਥਨ ਦਿੱਤਾ ਹੈ ਅਤੇ ਕਾਲਜ ਪ੍ਰਤੀ ਵਿਸ਼ਵਾਸ ਦਿਖਾਇਆ ਹੈ। ਯੋਗ ਅਤੇ ਮਿਹਨਤੀ ਵਿਦਿਆਰਥੀਆਂ ਨੂੰ ਅੱਗੇ ਵਧਾਉਣ ਲਈ ਕਾਲਜ ਵੱਲੋਂ ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਖੇਡਾਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕਰਨ ਵਾਲੇ ਖਿਡਾਰੀਆਂ ਲਈ ਵੱਖ-ਵੱਖ ਸਕਾਲਰਸ਼ਿਪਸ ਅਤੇ ਹੋਰ ਉਤਸ਼ਾਹੀ ਯੋਜਨਾਵਾਂ ਵੀ ਉਪਲਬਧ ਕਰਵਾਈਆਂ ਜਾਂਦੀਆਂ ਹਨ। ਇਸ ਨੇਕ ਕਾਰਜ ਵਿੱਚ, ਜੰਡਿਆਲਾ ਲੋਕ ਭਲਾਈ ਮੰਚ ਅਤੇ ਲੋਕ ਮੰਚ ਪੰਜਾਬ (ਜਲੰਧਰ ਮਹੱਤਵਪੂਰਨ ਵਿੱਤੀ ਭੂਮਿਕਾ ਨਿਭਾਉਂਦੇ ਹਨ।

ਜੰਡਿਆਲਾ ਲੋਕ ਭਲਾਈ ਮੰਚ ਵਲੋਂ ਵਿਦੇਸ਼ਾਂ ਵਿੱਚ ਰਹਿੰਦੇ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਸਹਾਇਤਾ ਨਾਲ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ ਦੀ ਅਦਾਇਗੀ ਵੀ ਆਪ ਕੀਤੀ ਜਾਂਦੀ ਹੈ। ਵਿਦਿਆਰਥੀਆਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਸਿੱਖਿਆ ਦਾ ਮਾਹੌਲ ਪ੍ਰਦਾਨ ਕਰਨ ਲਈ ਕਾਲਜ ਵਿੱਚ ਕਈ ਮਹੱਤਵਪੂਰਨ ਵਿਕਾਸ ਕਾਰਜ ਕੀਤੇ ਗਏ ਹਨ। ਕਾਲਜ ਦੇ ਮਲਟੀਪਰਪਜ਼ ਸੈਮੀਨਾਰ ਹਾਲ ਦਾ ਨਵੀਨੀਕਰਨ ਕਰਕੇ ਇਸ ਨੂੰ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਪ੍ਰੋ.ਜੌਹਲ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਜਿੰਮ ਦੀ ਸਹੂਲਤ ਮੁਫ਼ਤ ਹੈ। ਕਾਲਜ ਵਿੱਚ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਵਿਅਕਤੀਗਤ ਵਿਕਾਸ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ। ਕਾਲਜ ਲਾਇਬ੍ਰੇਰੀ ਲਈ ਨਵੀਆਂ ਕਿਤਾਬਾਂ ਲਿਆ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਲਈ ਕਾਲਜ ਦੀ ਲਾਇਬ੍ਰੇਰੀ ਵਿੱਚ ਘੱਟੋ-ਘੱਟ 5000 ਹੋਰ ਕਿਤਾਬਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ।

Share this content:

Previous post

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਿਲ ਬਾਣੀਕਾਰਾਂ ਬਾਰੇ ਪੁਸਤਕਾਂ ਡਾ. ਸ ਪ ਸਿੰਘ ਤੇ ਪਰਵਾਸੀ ਲੇਖਕ ਗੁਰਬਚਨ ਸਿੰਘ ਨੂੰ ਕ ਕ ਬਾਵਾ ਤੇ ਗੁਰਭਜਨ ਗਿੱਲ ਵੱਲੋਂ ਭੇਂਟ

Next post

ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

Post Comment