Loading Now

ਰਣਜੀਤ ਸਿੰਘ ਐਨਕਾਊਂਟਰ ਮਾਮਲੇ ‘ਤੇ ਅੱਜ HC ਵਿੱਚ ਹੋਵੇਗੀ ਸੁਣਵਾਈ

ਰਣਜੀਤ ਸਿੰਘ ਐਨਕਾਊਂਟਰ ਮਾਮਲੇ ‘ਤੇ ਅੱਜ HC ਵਿੱਚ ਹੋਵੇਗੀ ਸੁਣਵਾਈ

ਚੰਡੀਗੜ੍ਹ, 5 ਮਾਰਚ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਣ 19 ਸਾਲਾ ਰਣਜੀਤ ਸਿੰਘ ਦੀ ਪੁਲਿਸ ਮੁਕਾਬਲੇ ਵਿੱਚ ਮੌਤ ਦੇ ਮਾਮਲੇ ਦਾ  ਨੋਟਿਸ ਲਿਆ ਹੈ। ਜਿਸ ਤੋਂ ਬਾਅਦ ਇਹ ਮਾਮਲਾ ਹੋਰ ਵੀ ਜਿਆਦਾ ਗੰਭੀਰ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਡੀਜੀਪੀ ਗੌਰਵ ਯਾਦਵ ਨੂੰ ਜਵਾਬ ਲਈ ਤਲਬ ਕੀਤਾ ਗਿਆ ਹੈ, ਅਤੇ ਸੁਣਵਾਈ ਦੁਪਹਿਰ 2 ਵਜੇ ਲਈ ਨਿਰਧਾਰਤ ਕੀਤੀ ਗਈ ਹੈ।

ਦੱਸ ਦਈਏ ਕਿ ਇਸ ਮਾਮਲੇ ਨੇ ਪਿਛਲੇ ਕੁਝ ਦਿਨਾਂ ਵਿੱਚ ਕਾਫ਼ੀ ਵਿਵਾਦ ਪੈਦਾ ਕੀਤਾ ਹੈ। ਇਹ ਮਾਮਲਾ ਮੁੱਖ ਤੌਰ ‘ਤੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹੈ, ਜਿੱਥੇ ਦੋ ਪੁਲਿਸ ਅਧਿਕਾਰੀਆਂ ਦੀ ਹੱਤਿਆ ਤੋਂ ਬਾਅਦ ਪੁਲਿਸ ਕਾਰਵਾਈ ਅਤੇ ਬਾਅਦ ਵਿੱਚ ਹੋਏ ਮੁਕਾਬਲੇ ਬਾਰੇ ਕਈ ਸਵਾਲ ਉਠਾਏ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਸਣੇ ਕਈ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋਣਗੇ।

Share this content:

Post Comment