Loading Now

ਰਾਖਵਾਂਕਰਨ ਨੀਤੀ ਦੀ ਉਲੰਘਣਾ ਖ਼ਿਲਾਫ਼ ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦਾ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਰੋਸ ਮੁਜ਼ਾਹਰਾ

ਰਾਖਵਾਂਕਰਨ ਨੀਤੀ ਦੀ ਉਲੰਘਣਾ ਖ਼ਿਲਾਫ਼ ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦਾ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਰੋਸ ਮੁਜ਼ਾਹਰਾ

ਫਿਰੋਜ਼ਪੁਰ, 29 ਜਨਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਰਾਖਵਾਂਕਰਨ ਨੀਤੀ ਦੀ ਉਲੰਘਣਾ ਦੇ ਵਿਰੋਧ ਵਜੋਂ ਪੂਰੇ ਪੰਜਾਬ ਵਿੱਚ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਹੈਡਕੁਆਰਟਰ ਫਿਰੋਜ਼ਪੁਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਭਰਵਾਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੀ ਅਗਵਾਈ ਹਰਦੀਪ ਸਿੰਘ ਤੂਰ, ਮੀਤ ਪ੍ਰਧਾਨ ਪੰਜਾਬ ਨੇ ਕੀਤੀ। ਵੱਡੀ ਗਿਣਤੀ ਵਿੱਚ ਐੱਸ.ਸੀ./ਬੀ.ਸੀ. ਅਧਿਆਪਕਾਂ ਅਤੇ ਕਰਮਚਾਰੀਆਂ ਨੇ ਇਸ ਰੋਸ ਧਰਨੇ ਵਿੱਚ ਸ਼ਮੂਲੀਅਤ ਕੀਤੀ ਅਤੇ ਸਮਾਜਿਕ ਨਿਆਂ ਅਧਿਕਾਰਿਤ ਵਿਭਾਗ ਦੇ ਮੰਤਰੀ ਅਤੇ ਸਕੱਤਰ ਭਲਾਈ ਵਿਭਾਗ ਦੇ ਪੁਤਲੇ ਸਾੜੇ। ਬੁਲਾਰਿਆਂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਦੌਰਾਨ ਓਪਨ ਮੈਰਿਟ ਵਿੱਚ ਆਏ ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਗਲਤ ਤਰੀਕੇ ਨਾਲ ਰੋਸਟਰ ਨੁਕਤਿਆਂ ‘ਤੇ ਗਿਣਿਆ ਜਾ ਰਿਹਾ ਹੈ, ਜੋ ਮਾਨਯੋਗ ਸੁਪਰੀਮ ਕੋਰਟ ਦੇ ਆਰ.ਕੇ. ਸੱਭਰਵਾਲ ਕੇਸ ਦੇ ਫੈਸਲੇ ਅਤੇ ਵੈਲਫੇਅਰ ਵਿਭਾਗ ਵੱਲੋਂ 10 ਜੁਲਾਈ 1995 ਨੂੰ ਜਾਰੀ ਹਦਾਇਤਾਂ ਦੀ ਸਪਸ਼ਟ ਉਲੰਘਣਾ ਹੈ।
ਉਨ੍ਹਾਂ ਦੱਸਿਆ ਕਿ ਭਰਤੀ ਉਪਰੰਤ ਤਿਆਰ ਕੀਤੇ ਜਾਣ ਵਾਲੇ ਰੋਸਟਰ ਰਜਿਸਟਰਾਂ ਵਿੱਚ ਵੀ ਓਪਨ ਮੈਰਿਟ ਕਰਮਚਾਰੀਆਂ ਨੂੰ ਰਾਖਵੇਂ ਨੁਕਤਿਆਂ ‘ਤੇ ਦਰਜ ਕੀਤਾ ਜਾ ਰਿਹਾ ਹੈ ਅਤੇ ਰਾਖਵਾਂਕਰਨ ਸੈੱਲ ਵੱਲੋਂ ਬਿਨਾਂ ਪੜਤਾਲ ਕੀਤੇ ਅਜਿਹੇ ਗਲਤ ਰੋਸਟਰ ਮਨਜ਼ੂਰ ਕੀਤੇ ਜਾ ਰਹੇ ਹਨ। ਇਹੀ ਹਾਲਤ ਤਰੱਕੀਆਂ ਵਿੱਚ ਵੀ ਬਣੀ ਹੋਈ ਹੈ। ਧਰਨੇ ਉਪਰੰਤ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦੋ ਪੀਏ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਚੇਤਾਵਨੀ ਦਿੱਤੀ ਗਈ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Share this content:

Post Comment