ਰਾਜਵੀਰ ਜਵੰਦਾ ਨਾਲ ਵਾਪਰੇ ਹਾਦਸੇ ‘ਚ ਵੱਡਾ ਐਕਸ਼ਨ! ਹਾਈਕੋਰਟ ਵੱਲੋਂ ਹਿਮਾਚਲ ਸਰਕਾਰ ਨੂੰ ਨੋਟਿਸ
ਹਿਮਾਚਲ, 10 ਅਕਤੂਬਰ – ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਸਬੰਧੀ ਹਿਮਾਚਲ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਹੋਈ। ਸੂਬੇ ਭਰ ਵਿਚ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦਾ ਨੋਟਿਸ ਲੈਂਦੇ ਹੋਏ ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੂਬਾ ਰਾਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਪਟੀਸ਼ਨ ‘ਤੇ ਸਰਕਾਰ ਤੋਂ ਜਵਾਬ ਮੰਗਿਆ ਹੈ, ਜਿਸ ਵਿੱਚ ਅਵਾਰਾ ਪਸ਼ੂਆਂ ਦੇ ਪੁਨਰਵਾਸ ਲਈ ਇੱਕ ਵਿਆਪਕ ਕਾਰਜ ਯੋਜਨਾ, ਗਊ ਸੈੱਸ ਫੰਡਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਸੜਕ ਸੁਰੱਖਿਆ ਉਪਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਲਾਇਰਜ਼ ਫਾਰ ਹਿਊਮਨ ਰਾਈਟਸ ਦੇ ਐਡਵੋਕੇਟ ਨਵਕਿਰਨ ਸਿੰਘ ਨੇ ਇਹ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਅਵਾਰਾ ਜਾਨਵਰਾਂ ਦੇ ਰੱਖ ਰਖਾਅ ਨਾ ਕਰਨ ਸਬੰਧੀ ਹਿਮਾਚਲ ਪ੍ਰਦੇਸ਼ ਦੀ ਸਰਕਾਰ ’ਤੇ ਇਲਜ਼ਾਮ ਲਗਾਇਆ ਗਿਆ ਹੈ।
ਪਟੀਸ਼ਨਕਰਤਾ ਨੇ ਮੰਗ ਕੀਤੀ ਹੈ ਕਿ ਸਰਕਾਰ ਇਨ੍ਹਾਂ ਹਾਦਸਿਆਂ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਵੇ, ਅਤੇ ਹਾਈ ਕੋਰਟ ਹਿਮਾਚਲ ਸਰਕਾਰ ਨੂੰ ਇਹ ਦੱਸਣ ਲਈ ਕਹੇ ਕਿ ਇਸ ਗਊ ਸੈੱਸ ਤੋਂ ਇਕੱਠੇ ਕੀਤੇ ਫੰਡ ਕਿੱਥੇ ਅਤੇ ਕਿਹੜੇ ਉਦੇਸ਼ਾਂ ਲਈ ਪਿਛਲੇ ਤਿੰਨ ਸਾਲਾਂ ਵਿੱਚ ਵਰਤੇ ਗਏ ਹਨ। ਪਟੀਸ਼ਨ ਵਿਚ ਇਹ ਵੀ ਜਾਣਕਾਰੀ ਮੰਗੀ ਗਈਹੈ ਕਿ ਭਵਿੱਖ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਅਤੇ ਸੜਕਾਂ ਤੋਂ ਅਵਾਰਾ ਪਸ਼ੂਆਂ ਨੂੰ ਖਤਮ ਕਰਨ ਲਈ ਕੀ ਕਦਮ ਚੁੱਕੇ ਜਾ ਰਹੇ ਹਨ। ਫਿਲਹਾਲ ਇਸ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਬੈਂਚ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਦੱਸ ਦੇਈਏ ਕਿ ਰਾਜਵੀਰ ਜਵੰਦਾ 27 ਸਤੰਬਰ ਨੂੰ ਆਪਣੀ ਬਾਈਕ ‘ਤੇ ਸ਼ਿਮਲਾ ਜਾ ਰਿਹਾ ਸੀ। ਰਸਤੇ ਵਿੱਚ ਪਿੰਜੌਰ-ਨਾਲਾਗੜ੍ਹ ਸੜਕ ‘ਤੇ ਦੇ ਸਾਹਮਣੇ ਅਚਾਨਕ ਦੋ ਬਲਦ ਆ ਗਏ, ਜੋ ਸੜਕ ‘ਤੇ ਹੀ ਭਿੜ ਗਏ। ਰਾਜਵੀਰ ਬਾਈਕ ਬੇਕਾਬੂ ਹੋ ਗਈ ਅਤੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਉਹ ਇੱਕ ਬੋਲੇਰੋ ਨਾਲ ਟਕਰਾ ਗਿਆ। ਟੱਕਰ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਦੀ ਇੱਕ ਟੀਮ ਨੇ ਤੁਰੰਤ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ, ਪਰ ਉਸਨੂੰ ਬਚਾਉਣ ਵਿੱਚ ਅਸਫਲ ਰਹੀ।
Share this content:



Post Comment