Loading Now

ਰਾਜਾ ਵੜਿੰਗ ਨੇ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਰਾਜਾ ਵੜਿੰਗ ਨੇ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਪਟਿਆਲਾ, 1 ਅਕਤੂਬਰ – ਕਾਫੀ ਸਮੇਂ ਪੰਜਾਬ ਦੀ ਕਾਂਗਰਸ ਵਿਚਾਲੇ ਕਲੇਸ਼ ਚੱਲ ਰਿਹਾ ਸੀ, ਜਿਸ ਦੇ ਮੱਦੇਨਜ਼ਰ ਪਾਰਟੀ ਅੰਦਰ ਦੋ ਧੜੇ ਬਣਦੇ ਵੀ ਦਿਖਾਈ ਦਿੱਤੇ। ਹੁਣ ਪਾਰਟੀ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਇਕਾਈ ਵਿੱਚ ਕਈ ਹਫ਼ਤਿਆਂ ਤੋਂ ਚੱਲ ਰਹੀ ਧੜੇਬੰਦੀ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਰਾਜਾ ਵੜਿੰਗ ਵਲੋਂ ਅਸਤੀਫਾ ਦੇਣ ਦੀ ਪੇਸ਼ਕਸ਼

ਪਾਰਟੀ ਸੂਰਤਾਂ ਨੇ ਦੱਸਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਮੰਤਰੀ ਅਤੇ ਸੰਸਦ ਮੈਂਬਰ ਵਿਜੇ ਇੰਦਰ ਸਿੰਗਲਾ ਇਸ ਅਹੁਦੇ ਲਈ ਸਭ ਤੋਂ ਮਜ਼ਬੂਤ ​​ਦਾਅਵੇਦਾਰ ਵਜੋਂ ਉਭਰੇ ਹਨ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਹਾਈਕਮਾਂਡ ਨੇ ਵੜਿੰਗ ਨੂੰ ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਨਿਯੁਕਤ ਕਰਨ ਦੇ ਆਪਣੇ ਫੈਸਲੇ ਬਾਰੇ ਜਾਣੂ ਕਰਵਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ।

ਵਿਜੇਂਦਰ ਸਿੰਗਲਾ ਆਪਣੇ ਪਟਿਆਲਾ ਸਥਿਤ ਘਰ ‘ਤੇ ਮੌਜੂਦ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਦੀਆਂ ਚਰਚਾਵਾਂ ਵਿਚਕਾਰ, ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਸਾਬਕਾ ਸੰਸਦ ਮੈਂਬਰ ਵਿਜੇਂਦਰ ਸਿੰਗਲਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਪ੍ਰਧਾਨ ਨਿਯੁਕਤ ਕੀਤਾ ਜਾਵੇਗਾ। ਇਸ ਦੌਰਾਨ, ਵਿਜੇਂਦਰ ਸਿੰਗਲਾ ਪਟਿਆਲਾ ਸਥਿਤ ਆਪਣੇ ਘਰ ‘ਤੇ ਮੌਜੂਦ ਹਨ। ਉਨ੍ਹਾਂ ਦੇ ਘਰ ਦੇ ਬਾਹਰ ਉਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਸਿੰਗਲਾ ਦੇ ਡਰਾਈਵਰ ਦੇ ਮੁਤਾਬਕ, ਉਹ ਇਸ ਸਮੇਂ ਘਰ ਦੇ ਅੰਦਰ ਹਨ। ਹਾਲਾਂਕਿ, ਕਾਂਗਰਸ ਵੱਲੋਂ ਵਿਜੇਂਦਰ ਸਿੰਗਲਾ ਦੀ ਸੂਬਾ ਪ੍ਰਧਾਨ ਵਜੋਂ ਨਿਯੁਕਤੀ ਬਾਰੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

ਹਿੰਦੂ ਚਿਹਰੇ ਅਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਸਿੰਗਲਾ ਨੂੰ 1 ਜੁਲਾਈ ਨੂੰ ਪਾਰਟੀ ਦੀ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਸਿੰਗਲਾ ਤੋਂ ਇਲਾਵਾ, ਇਸ ਅਹੁਦੇ ਲਈ ਸਾਬਕਾ ਓਲੰਪੀਅਨ ਅਤੇ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ, ਸਾਬਕਾ ਵਿਧਾਇਕ ਰਾਣਾ ਕੇ.ਪੀ. ਸਿੰਘ, ਰਾਜਾ ਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ਵੀ ਚਰਚਾ ਵਿੱਚ ਹਨ।

ਪੰਜਾਬ ਕਾਂਗਰਸ ਦੀ ਧੜੇਬੰਦੀ ਦਾ ਪਿਛੋਕੜ

ਵੱਖ-ਵੱਖ ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ, ਪੰਜਾਬ ਕਾਂਗਰਸ ਵਿੱਚ ਧੜੇਬੰਦੀ ਕੋਈ ਨਵੀਂ ਗੱਲ ਨਹੀਂ। ਇਹ ਪਾਰਟੀ ਹਮੇਸ਼ਾ ਹੀ ਵੱਡੇ ਆਗੂਆਂ ਦੀ ਪਾਰਟੀ ਰਹੀ ਹੈ। ਕਦੇ ਕੈਪਟਨ ਅਮਰਿੰਦਰ ਸਿੰਘ ਬਨਾਮ ਰਾਜਿੰਦਰ ਕੌਰ ਭੱਠਲ, ਫਿਰ ਕੈਪਟਨ ਬਨਾਮ ਸਿੱਧੂ, ਫਿਰ ਚੰਨੀ ਬਨਾਮ ਸਿੱਧੂ, ਅਤੇ ਹੁਣ ਵੜਿੰਗ ਬਨਾਮ ਬਾਜਵਾ ਬਨਾਮ ਚੰਨੀ ਇਹ ਲੜਾਈ ਕਿਸੇ ਨਾ ਕਿਸੇ ਰੂਪ ਵਿੱਚ ਚੱਲਦੀ ਰਹੀ ਹੈ। 2022 ਦੀ ਹਾਰ ਤੋਂ ਬਾਅਦ ਇਹ ਧੜੇਬੰਦੀ ਹੋਰ ਵਧ ਗਈ। ਹਾਰ ਦਾ ਠੀਕਰਾ ਇੱਕ ਦੂਜੇ ‘ਤੇ ਭੰਨਿਆ ਗਿਆ। ਕਈ ਸੀਨੀਅਰ ਆਗੂਆਂ ਨੇ ਹਾਈਕਮਾਨ ਕੋਲ ਸ਼ਿਕਾਇਤਾਂ ਲਾਈਆਂ। ਜਦੋਂ ਤੋਂ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਇਆ ਗਿਆ, ਉਦੋਂ ਤੋਂ ਹੀ ਇੱਕ ਧੜਾ ਉਨ੍ਹਾਂ ਦੀ ਕਾਰਜਸ਼ੈਲੀ ਤੋਂ ਨਾਖੁਸ਼ ਦੱਸਿਆ ਜਾ ਰਿਹਾ ਸੀ। ਪ੍ਰਤਾਪ ਬਾਜਵਾ ਅਤੇ ਵੜਿੰਗ ਵਿਚਾਲੇ ਤਾਲਮੇਲ ਦੀ ਘਾਟ ਦੀਆਂ ਖ਼ਬਰਾਂ ਵੀ ਆਮ ਸਨ। ਇਸ ਧੜੇਬੰਦੀ ਦਾ ਸਿੱਧਾ ਫਾਇਦਾ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਨੂੰ ਮਿਲਿਆ, ਕਿਉਂਕਿ ਕਾਂਗਰਸ ਸੜਕ ‘ਤੇ ਇੱਕਜੁੱਟ ਹੋ ਕੇ ਸਰਕਾਰ ਨੂੰ ਘੇਰਨ ਵਿੱਚ ਅਸਫਲ ਰਹੀ।

Share this content:

Post Comment