ਰੱਖਿਆ ਬਜਟ ’ਚ ਰਿਕਾਰਡ ਵਾਧਾ
ਨਵੀਂ ਦਿੱਲੀ, 2 ਫਰਵਰੀ – ਕੇਂਦਰ ਸਰਕਾਰ ਨੇ ਵਿੱਤੀ ਸਾਲ 2026-27 ਲਈ ਰੱਖਿਆ ਮੰਤਰਾਲੇ ਨੂੰ 7.8 ਲੱਖ ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ ਕੁੱਲ ਵੰਡ ਵਿੱਚ 15 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਰੱਖਿਆ ਸੈਨਾਵਾਂ ਦੇ ਆਧੁਨਿਕੀਕਰਨ ਲਈ ‘ਕੈਪੀਟਲ ਆਊਟਲੇਅ’ ਦੇ ਤਹਿਤ 2.19 ਲੱਖ ਕਰੋੜ ਰੁਪਏ ਰੱਖੇ ਗਏ ਹਨ, ਜਿਸ ਵਿੱਚ ਪਿਛਲੇ ਸਾਲ ਦੇ 1.80 ਲੱਖ ਕਰੋੜ ਰੁਪਏ ਦੇ ਮੁਕਾਬਲੇ 21.84 ਫੀਸਦੀ ਦਾ ਵੱਡਾ ਵਾਧਾ ਕੀਤਾ ਗਿਆ ਹੈ।
ਰੱਖਿਆ ਮੰਤਰਾਲੇ ਕੋਲ ਰਫਾਲ ਲੜਾਕੂ ਜਹਾਜ਼ਾਂ, ਪਣਡੁੱਬੀਆਂ ਅਤੇ ਮਾਨਵ ਰਹਿਤ ਹਵਾਈ ਵਾਹਨਾਂ ਵਰਗੇ ਕਈ ਵੱਡੇ ਪ੍ਰੋਜੈਕਟ ਪਾਈਪਲਾਈਨ ਵਿੱਚ ਹਨ। ਰੱਖਿਆ ਸੇਵਾਵਾਂ (ਮਾਲੀਆ) ਲਈ 3,65,478.98 ਕਰੋੜ ਰੁਪਏ ਅਤੇ ਰੱਖਿਆ ਪੈਨਸ਼ਨਾਂ ਲਈ 1,71,338.22 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਜਹਾਜ਼ਾਂ ਦੇ ਪੁਰਜ਼ਿਆਂ ਦੇ ਨਿਰਮਾਣ ਅਤੇ ਰੱਖ-ਰਖਾਅ ਲਈ ਦਰਾਮਦ ਕੀਤੇ ਜਾਣ ਵਾਲੇ ਕੱਚੇ ਮਾਲ ‘ਤੇ ਬੇਸਿਕ ਕਸਟਮ ਡਿਊਟੀ ਤੋਂ ਛੋਟ ਦੇਣ ਦਾ ਪ੍ਰਸਤਾਵ ਦਿੱਤਾ ਹੈ। ਇਸ ਤੋਂ ਇਲਾਵਾ ਅਮਰੀਕੀ ਟੈਰਿਫ ਦੇ ਜਵਾਬ ਵਿੱਚ ਨਿੱਜੀ ਵਰਤੋਂ ਦੀਆਂ ਵਸਤੂਆਂ ‘ਤੇ ਡਿਊਟੀ 20 ਫੀਸਦੀ ਤੋਂ ਘਟਾ ਕੇ 10 ਫੀਸਦੀ ਕਰਨ ਅਤੇ ਸਮੁੰਦਰੀ ਭੋਜਨ (Seafood) ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਡਿਊਟੀ-ਮੁਕਤ ਦਰਾਮਦ ਦੀ ਸੀਮਾ 1 ਫੀਸਦੀ ਤੋਂ ਵਧਾ ਕੇ 3 ਫੀਸਦੀ ਕਰਨ ਦਾ ਐਲਾਨ ਕੀਤਾ ਗਿਆ ਹੈ।
Share this content:

Post Comment