ਰੱਖਿਆ ਵਿਭਾਗ ਵਿੱਚ ਕੰਮ ਕਰਨ ਵਾਲੀ ਕੰਪਨੀ ਵਿੱਚ ਰਿਸ਼ਵਤਖੋਰੀ
ਪੁਣੇ, 15 ਅਕਤੂਬਰ – ਮਹਾਰਾਸ਼ਟਰ ਵਿੱਚ ਰੱਖਿਆ ਵਿਭਾਗ ਅਧੀਨ ਕੰਮ ਕਰਨ ਵਾਲੀ ਇੱਕ ਜਨਤਕ ਖੇਤਰ ਦੀ ਕੰਪਨੀ ਨਾਲ ਜੁੜਿਆ ਵੱਡਾ ਭ੍ਰਿਸ਼ਟਾਚਾਰ ਸਾਹਮਣੇ ਆਇਆ ਹੈ । ਸੀ.ਬੀ.ਆਈ. ਵੱਲੋਂ ਪੁਣੇ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ 1.73 ਕਰੋੜ ਰੁਪਏ ਨਕਦ ਜ਼ਬਤ ਕੀਤੇ ਗਏ ਹਨ । ਜਾਂਚ ਟੀਮ ਨੇ ਕੰਪਨੀ ਦੇ ਡਾਇਰੈਕਟਰ ਸਮੇਤ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਇਹ ਮਾਮਲਾ ‘ਮਿਊਨਿਸ਼ਨਜ਼ ਇੰਡੀਆ ਲਿਮਟਿਡ’ ਨਾਲ ਜੁੜਿਆ ਹੋਇਆ ਹੈ, ਜੋ ਕਿ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਦੇ ਅਧੀਨ ਇੱਕ ਸਰਕਾਰੀ ਮਲਕੀਅਅਤ ਵਾਲੀ ਰੱਖਿਆ ਜਨਤਕ ਖੇਤਰ ਦੀ ਕੰਪਨੀ ਹੈ। ਇਸ ਕਾਰਵਾਈ ਬਾਰੇ ਸੀ.ਬੀ.ਆਈ. ਨੇ ਦੱਸਿਆ ਕਿ ਰਿਸ਼ਵਤ ਦੇ ਮਾਮਲੇ ਵਿੱਚ ‘ਮਿਊਨਿਸ਼ਨਜ਼ ਇੰਡੀਆ’ ਦੇ ਕਾਰਜਕਾਰੀ ਡਾਇਰੈਕਟਰ ਅਤੇ ਦੋ ਹੋਰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਪੁਣੇ ਵਿੱਚ ਹੋਈ ਛਾਪੇਮਾਰੀ ਦੌਰਾਨ 1.73 ਕਰੋੜ ਰੁਪਏ ਨਕਦ ਜ਼ਬਤ ਕੀਤੇ ਗਏ।
ਦੱਸਿਆ ਗਿਆ ਹੈ ਕਿ ਸੀ.ਬੀ.ਆਈ. ਨੇ ਇਸ ਮਾਮਲੇ ਵਿੱਚ 12 ਅਕਤੂਬਰ ਨੂੰ ਕੇਸ ਦਰਜ ਕੀਤਾ ਸੀ ਅਤੇ 13 ਅਕਤੂਬਰ ਨੂੰ ਤਿੰਨੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ । ਦੋਸ਼ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਪ੍ਰਾਈਵੇਟ ਠੇਕੇਦਾਰਾਂ ਨਾਲ ਮਿਲ ਕੇ ਰਿਸ਼ਵਤ ਦੀ ਮੰਗ ਕੀਤੀ ਅਤੇ ਇਸ ਨੂੰ ਸਵੀਕਾਰ ਕੀਤਾ। ਏਜੰਸੀ ਨੇ ਇਸ ਮਾਮਲੇ ਵਿੱਚ ਮੈਸੂਰ, ਬੈਂਗਲੁਰੂ ਅਤੇ ਨਵੀਂ ਦਿੱਲੀ ਵਿੱਚ ਵੀ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਹੋਰ ਥਾਵਾਂ ‘ਤੇ ਤਲਾਸ਼ੀ ਦੌਰਾਨ ਲਗਭਗ 50 ਲੱਖ ਰੁਪਏ ਨਕਦ ਅਤੇ ਮਾਮਲੇ ਨਾਲ ਜੁੜੇ ਅਹਿਮ ਦਸਤਾਵੇਜ਼ ਜ਼ਬਤ ਕੀਤੇ ਗਏ। ਸੀ.ਬੀ.ਆਈ. ਇਸ ਮਾਮਲੇ ਦੀ ਅੱਗੇ ਦੀ ਜਾਂਚ ਵਿੱਚ ਜੁੱਟੀ ਹੋਈ ਹੈ।
Share this content:



Post Comment