ਲੁਧਿਆਣਾ ‘ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ
ਲੁਧਿਆਣਾ, 31 ਅਕਤੂਬਰ – ਪੰਜਾਬ ‘ਚ ਦਿਨ-ਦਿਹਾੜੇ ਵਾਪਰ ਰਹੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਲੁਧਿਆਣਾ ਦੇ ਜਗਰਾਉਂ ਅਧੀਨ ਪਿੰਡ ਗਿੱਦੜਵਿੰਡੀ ‘ਚ ਇੱਕ ਕਬੱਡੀ ਖਿਡਾਰੀ ਦਾ ਕਤਲ ਕਰ ਦਿੱਤਾ ਗਿਆ ਹੈ। ਕਬੱਡੀ ਖਿਡਾਰੀ ਦੀ ਪਛਾਣ ਤੇਜਪਾਲ ਸਿੰਘ ਵੱਜੋਂ ਹੋਈ ਹੈ, ਜੋ ਕਿ 27 ਸਾਲ ਦਾ ਸੀ। ਜਾਣਕਾਰੀ ਅਨੁਸਾਰ, ਕਬੱਡੀ ਖਿਡਾਰੀ ਨੂੰ ਜਗਰਾਉਂ ਦੇ ਡਾਕਟਰ ਹਰੀ ਸਿੰਘ ਰੋਡ ‘ਤੇ ਗੋਲੀਆਂ ਮਾਰੀਆਂ ਗਈਆਂ। ਗੋਲੀ ਚਲਾਉਣ ਵਾਲਿਆਂ ‘ਚ 8-10 ਨੌਜਵਾਨ ਦੱਸੇ ਜਾ ਰਹੇ ਹਨ।
Share this content:



Post Comment