Loading Now

ਲੁਧਿਆਣਾ ‘ਚ ਕੈਬ ਚਾਲਕਾਂ ਦਾ ਰੋਸ ਪ੍ਰਦਰਸ਼ਨ, ਪੈਟਰੋਲ-ਡੀਜ਼ਲ ਅਤੇ ਸੀ.ਐਨ.ਜੀ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਨਾਅਰੇਬਾਜ਼ੀ

ਲੁਧਿਆਣਾ ‘ਚ ਕੈਬ ਚਾਲਕਾਂ ਦਾ ਰੋਸ ਪ੍ਰਦਰਸ਼ਨ, ਪੈਟਰੋਲ-ਡੀਜ਼ਲ ਅਤੇ ਸੀ.ਐਨ.ਜੀ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਨਾਅਰੇਬਾਜ਼ੀ

ਲੁਧਿਆਣਾ, 28 ਮਈ – ਪੈਟਰੋਲ, ਡੀਜ਼ਲ ਅਤੇ CNG ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਪ੍ਰੇਸ਼ਾਨ ਲੁਧਿਆਣਾ ਦੇ ਕੈਬ ਚਾਲਕਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਆਪਣਾ ਗੁੱਸਾ ਜਾਹਿਰ ਕੀਤਾ। ਕੈਬ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਇੱਕ ਪਾਸੇ ਈਂਧਨ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ, ਜਦਕਿ ਦੂਜੇ ਪਾਸੇ ਕੈਬ ਕੰਪਨੀਆਂ ਵੱਲੋਂ ਕਿਰਾਏ ਅਤੇ ਡਰਾਈਵਰਾਂ ਦੀ ਆਮਦਨ ਵਿੱਚ ਪਿਛਲੇ ਕਈ ਸਾਲਾਂ ਤੋਂ ਕੋਈ ਵਾਧਾ ਨਹੀਂ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਕੈਬ ਐਸੋਸੀਏਸ਼ਨ ਦੇ ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਕੈਬ ਕੰਪਨੀਆਂ ਵੱਲੋਂ ਡਰਾਈਵਰਾਂ ਦੀ ਆਮਦਨ ਵਿੱਚ ਪਿਛਲੇ 10 ਸਾਲਾਂ ਤੋਂ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰਾ ਦਿਨ ਸੜਕਾਂ ‘ਤੇ ਮਿਹਨਤ ਕਰਨ ਦੇ ਬਾਵਜੂਦ ਸ਼ਾਮ ਨੂੰ ਉਨ੍ਹਾਂ ਦੇ ਹੱਥ ਕੁਝ ਨਹੀਂ ਬਚਦਾ।

ਕਈ ਵਾਰ ਤਾਂ ਦਿਨ ਭਰ ਦੀ ਕਮਾਈ ਨਾਲ ਘਰੇਲੂ ਖਰਚ ਵੀ ਪੂਰੇ ਨਹੀਂ ਹੁੰਦੇ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਕੰਪਨੀਆਂ ਵੱਲੋਂ ਜਲਦ ਕੋਈ ਢੁੱਕਵਾਂ ਹੱਲ ਨਾ ਕੱਢਿਆ ਗਿਆ ਤਾਂ ਕੈਬ ਚਾਲਕਾਂ ਨੂੰ ਆਪਣਾ ਰੋਜ਼ਗਾਰ ਛੱਡਣ ਲਈ ਮਜਬੂਰ ਹੋਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਬ ਕਿਰਾਏ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਡਰਾਈਵਰਾਂ ਨੂੰ ਵੀ ਆਪਣੀ ਮਿਹਨਤ ਦਾ ਯੋਗ ਮੁੱਲ ਮਿਲ ਸਕੇ ਅਤੇ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਢੰਗ ਨਾਲ ਕਰ ਸਕਣ।

Share this content:

Post Comment