ਲੁਧਿਆਣਾ ‘ਚ ਫੀਡ ਫੈਕਟਰੀ ‘ਚ ਲੱਗੀ ਅੱਗ: ਇਲਾਕੇ ‘ਚ ਮਚੀ ਹਫੜਾ-ਦਫੜੀ
ਲੁਧਿਆਣਾ, 5 ਦਸੰਬਰ (ਏ.ਡੀ.ਪੀ ਨਿਊਜ਼) – ਲੁਧਿਆਣਾ ਦੇ ਬਹਾਦਰ ਕੇ ਰੋਡ ‘ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪਸ਼ੂਆਂ ਦੀ ਖਲ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਸ਼ੁਰੂਆਤੀ ਜਾਂਚ ਮੁਤਾਬਿਕ, ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ 7 ਤੋਂ 8 ਫਾਇਰ ਟੈਂਡਰ ਮੌਕੇ ‘ਤੇ ਪਹੁੰਚੇ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕੀਤੀ।
ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਕਰੀਬ 50% ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ, ਜਦੋਂ ਕਿ ਫੈਕਟਰੀ ਦੇ ਅੰਦਰ ਅਜੇ ਵੀ ਪੂਰੀ ਤਰ੍ਹਾਂ ਸੇਫਟੀ ਚੈਕ ਚੱਲ ਰਹੀ ਹੈ, ਤਾਂ ਕਿ ਇਹ ਪਤਾ ਲੱਗ ਸਕੇ ਕਿ ਕਿਸੇ ਨੂੰ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ। ਫੈਕਟਰੀ ਦੇ ਮਾਲਕ ਨੇ ਵੀ ਪੁਸ਼ਟੀ ਕੀਤੀ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਉਸਨੇ ਕਿਹਾ ਕਿ ਫੈਕਟਰੀ ਵਿੱਚ ਪਲਾਂਟ ਅਤੇ ਸਮੱਗਰੀ ਨੂੰ ਕਾਫੀ ਨੁਕਸਾਨ ਹੋਇਆ ਹੈ। ਮੌਕੇ ‘ਤੇ ਪਹੁੰਚੇ ਸਾਬਕਾ ਕੌਂਸਲਰ ਨੇ ਕਿਹਾ ਕਿ ਫੈਕਟਰੀ ਇਲਾਕੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਧ ਰਹੀਆਂ ਹਨ ਅਤੇ ਪ੍ਰਸ਼ਾਸਨ ਨੂੰ ਸੁਰੱਖਿਆ ਮਾਪਦੰਡ ਹੋਰ ਸਖ਼ਤ ਕਰਨ ਦੀ ਲੋੜ ਹੈ।
Share this content:



Post Comment