ਲੋਕ ਸਭਾ ’ਚ PM ਦੇ ਸੰਬੋਧਨ ਤੋਂ ਬਿਨਾਂ ਧੰਨਵਾਦ ਮਤਾ ਪਾਸ
ਨਵੀਂ ਦਿੱਲੀ, 5 ਫਰਵਰੀ – ਲੋਕ ਸਭਾ ਵਿਚ ਬਜਟ ਸੈਸ਼ਨ ਦੌਰਾਨ ਖਾਸਾ ਹੰਗਾਮਾ ਹੋਇਆ। ਇਸ ਦੌਰਾਨ ਰੌਲਾ ਰੱਪਾ ਪਿਆ ਜਿਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਸ਼ਣ ਨਾ ਦੇ ਸਕੇ। ਇਹ 2004 ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਜਦੋਂ ਪ੍ਰਧਾਨ ਮੰਤਰੀ ਨੇ ਸੰਬੋਧਨ ਨਾ ਕੀਤਾ ਤੇ ਧੰਨਵਾਦ ਮਤਾ ਪਾਸ ਹੋਇਆ। ਇਸ ਤੋਂ ਪਹਿਲਾਂ ਸਾਲ 2004 ਦੌਰਾਨ ਉਸ ਵੇਲੇ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਧੰਨਵਾਦ ਪ੍ਰਸਤਾਵ ਵੇਲੇ ਬੋਲਣ ਨਹੀਂ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚ ਬੋਲਣ ਨਾ ਦੇਣ ’ਤੇ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਵਿਰੋਧ ਪ੍ਰਗਟਾਇਆ। ਜਾਣਕਾਰੀ ਅਨੁਸਾਰ ਅੱਜ ਰਾਜ ਸਭਾ ਤੇ ਲੋਕ ਸਭਾ ਵਿਚ ਖਾਸਾ ਹੰਗਾਮਾ ਹੋਇਆ। ਇਸ ਹੰਗਾਮੇ ਦਰਮਿਆਨ ਲੋਕ ਸਭਾ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਵਿਰੋਧੀ ਧਿਰਾਂ ਨੇ ਨਾਅਰੇਬਾਜ਼ੀ ਕੀਤੀ।
ਇੱਕ ਵਾਰ ਦੇ ਮੌਕੇ ਦਾ ਨਿਯਮ
CSE 2025 ਜਾਂ ਇਸ ਤੋਂ ਪਹਿਲਾਂ ਚੁਣੇ ਗਏ ਉਮੀਦਵਾਰਾਂ ਨੂੰ CSE 2026 ਜਾਂ 2027 ਲਈ ਅਸਤੀਫਾ ਦਿੱਤੇ ਬਿਨਾਂ ਬੈਠਣ ਦਾ ਇੱਕ ਵਿਸ਼ੇਸ਼ ਮੌਕਾ ਦਿੱਤਾ ਗਿਆ ਹੈ। ਹਾਲਾਂਕਿ, 2028 ਜਾਂ ਬਾਅਦ ਵਿੱਚ ਪ੍ਰੀਖਿਆ ਦੇਣ ਲਈ ਸੇਵਾ ਤੋਂ ਅਸਤੀਫਾ ਦੇਣਾ ਪਵੇਗਾ। ਲੋਕ ਸਭਾ ਵਿੱਚ ਰਾਹੁਲ ਗਾਂਧੀ ਨੂੰ ਬੋਲਣ ਤੋਂ ਰੋਕਣ ਦੇ ਮੁੱਦੇ ‘ਤੇ ਰਾਜ ਸਭਾ ਵਿੱਚ ਹੰਗਾਮਾ ਹੋਇਆ। ਮਲਿਕਾਰੁਜਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਸਾਬਕਾ ਫੌਜ ਮੁਖੀ ਐਮਐਮ ਨਰਵਣੇ ਦੀ ਅਣਪ੍ਰਕਾਸ਼ਿਤ ਕਿਤਾਬ ‘ਤੇ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। “ਮੈਂ ਇੱਥੇ ਉਸ ਕਿਤਾਬ ‘ਤੇ ਚਰਚਾ ਕਰਨਾ ਚਾਹੁੰਦਾ ਹਾਂ” ਡਿਪਟੀ ਚੇਅਰਮੈਨ ਨੇ ਉਨ੍ਹਾਂ ਨੂੰ ਟੋਕਿਆ ਅਤੇ ਨਹੀਂ ਬੋਲਣ ਦਿੱਤਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਖੜਗੇ ਨੂੰ ਕਿਹਾ, “ਰਾਹੁਲ ਗਾਂਧੀ ਨਿਯਮਾਂ ਦੀ ਪਾਲਣਾ ਨਹੀਂ ਕਰਦੇ। ਤੁਸੀਂ ਉਨ੍ਹਾਂ ਨੂੰ ਇਹ ਕਿਉਂ ਨਹੀਂ ਸਮਝਾਉਂਦੇ ?” ਜੇਪੀ ਨੱਡਾ ਨੇ ਖੜਗੇ ਨੂੰ ਇਹ ਵੀ ਕਿਹਾ ਕਿ ਰਾਜ ਸਭਾ ਵਿੱਚ ਲੋਕ ਸਭਾ ਦੇ ਮੁੱਦੇ ਨਹੀਂ ਉਠਾਏ ਜਾ ਸਕਦੇ।
Share this content:



Post Comment