Loading Now

ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨਾਭਾ ਜੇਲ੍ਹ ’ਚੋਂ ਰਿਹਾਅ

ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨਾਭਾ ਜੇਲ੍ਹ ’ਚੋਂ ਰਿਹਾਅ

ਨਾਭਾ, 6 ਨਵੰਬਰ – ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਵੀਰਵਾਰ ਨੂੰ ਸ਼ਾਮ ਛੇ ਵਜੇ ਦੇ ਕਰੀਬ ਨਾਭਾ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ | ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਉਨ੍ਹਾਂ ਦਾ ਸਵਾਗਤ ਕਰਨ ਲਈ ਪਹੁੰਚੇ ਅਤੇ ਉਨ੍ਹਾਂ ਦੀ ਰਿਹਾਈ ‘ਤੇ ਸਿਰੋਪਾਓ ਭੇਟ ਕਰਦੇ ਹੋਏ ਫੁੱਲਾਂ ਦੀ ਵਰਖਾ ਕੀਤੀ ਗਈ | ਪੱਤਰਕਾਰਾਂ ਨਾਲ ਗੱਲ ਕਰਦਿਆਂ ਲੱਖਾ ਅਤੇ ਮੋਹਨਜੀਤ ਨੇ ਕਿਹਾ ਕਿ ਉਨ੍ਹਾਂ ਦੇ ਹਿਰਾਸਤ ਵਿੱਚ ਹੋਣ ਦੌਰਾਨ ਮੋਰਚੇ, ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਸਰਕਾਰ ਦਰਮਿਆਨ ਕੀ ਹੋਇਆ ਹੈ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ | ਉਹ ਇੱਥੋਂ ਸਿੱਧਾ ਮੋਰਚੇ ‘ਤੇ ਹੀ ਜਾਣਗੇ | ਸਰਕਾਰ ਅਤੇ ਮੋਰਚੇ ਵਿਚਾਲੇ ਹੋਈ ਮੀਟਿੰਗ ਮਗਰੋਂ ਦੋਵਾਂ ਨੂੰ ਰਿਹਾਅ ਕੀਤਾ ਗਿਆ | ਇਸ ਤੋਂ ਪਹਿਲਾਂ ਮਾਨਸਾ ਪੁਲੀਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਮਾਨਸਾ ਦੀ ਅਦਾਲਤ ਵੱਲੋਂ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ |

Share this content:

Previous post

ਕ੍ਰਿਕਟ ਰਣਭੂਮੀ : ਭਾਰਤ ਅਤੇ ਨਿਊਜ਼ੀਲੈਂਡ ਮਹਾਂ-ਸੰਗਰਾਮ ਦੇਸ਼ ਦੀ ਰਾਜਧਾਨੀ ਵੈਲਿੰਗਟਨ ਵਿਖੇ ਕੱਲ੍ਹ ਖੇਡਿਆ ਜਾਵੇਗਾ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਦੂਜਾ ਰੋਮਾਂਚਕ ਵਨਡੇ ਮੈਚ

Next post

ਭਾਰਤ ਲਗਾਤਾਰ ਤੀਜੀ ਵਾਰ ਏਸ਼ਿਆਈ ਚੈਂਪੀਅਨ ਬਣਿਆ; ਜਪਾਨ ਨੂੰ 4-1 ਨਾਲ ਹਰਾਇਆ

Post Comment