ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਵਾਹਦ, ਪਤਨੀ ਤੇ ਪੁੱਤਰ ਨੂੰ ਕੀਤਾ ਗ੍ਰਿਫ਼ਤਾਰ
ਫਗਵਾੜਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨਿਚਰਵਾਰ ਨੂੰ ਸੀਨੀਅਰ ਅਕਾਲੀ ਆਗੂ ਤੇ ਵਾਹਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਦੇ ਐੱਮਡੀ ਜਰਨੈਲ ਸਿੰਘ ਵਾਹਦ, ਪਤਨੀ ਰੁਪਿੰਦਰ ਕੌਰ ਵਾਹਦ, ਪੁੱਤਰ ਸੰਦੀਪ ਸਿੰਘ ਵਾਹਦ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਖੰਡ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਤੇ ਰਾਜ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
Share this content:



Post Comment