ਵਿੱਤ ਮੰਤਰੀ ਹਰਪਾਲ ਸਿੰਗ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਦੀ ਚੇਤਾਵਨੀ
ਚੰਡੀਗੜ੍ਹ, 15 ਸਤੰਬਰ – ਪੂਰੇ ਪੰਜਾਬ ਵਿੱਚ ਚਲਾਈ ਗਈ ਇੱਕ ਵਿਆਪਕ ਇਨਫੋਰਸਮੈਂਟ ਮੁਹਿੰਮ ਤਹਿਤ, ਆਬਕਾਰੀ ਅਤੇ ਕਰ ਵਿਭਾਗ ਨੇ ਜੀਐਸਟੀ ਨਿਯਮਾਂ ਦੀ ਉਲੰਘਣਾ ਦੇ ਸ਼ੱਕ ਵਿੱਚ ਸਾਮਾਨ ਲਿਜਾ ਰਹੇ 170 ਵਾਹਨਾਂ ਨੂੰ ਫੜ੍ਹਿਆ ਗਿਆ। ਇਹ ਕਾਰਵਾਈ ਸਾਰੀਆਂ ਸਟੇਟ ਇਨਵੈਸਟੀਗੇਸ਼ਨ ਅਤੇ ਪ੍ਰੀਵੈਂਟਿਵ ਯੂਨਿਟਾਂ ਵੱਲੋਂ ਸਾਂਝੇ ਤੌਰ ‘ਤੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਕੀਤੀ ਗਈ, ਜਿਸ ਵਿੱਚ 5 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਲੋਹੇ ਦਾ ਸਕਰੈਪ ਅਤੇ ਤਿਆਰ ਲੋਹਾ ਤੇ ਸਟੀਲ ਦਾ ਸਾਮਾਨ ਜ਼ਬਤ ਕੀਤਾ ਗਿਆ।
ਇਹ ਕਾਰਵਾਈ ਲੋਕਾਂ ਲਈ ਇੱਕ ਚੇਤਾਵਨੀ, ਚੋਰ-ਮੋਰੀ ਨੂੰ ਬੰਦ ਕੀਤਾ ਜਾਵੇਗਾ
ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੁਹਿੰਮ ਨੂੰ “ਉਨ੍ਹਾਂ ਲੋਕਾਂ ਲਈ ਇੱਕ ਚੇਤਾਵਨੀ ਦੱਸਿਆ ਜੋ ਸੋਚਦੇ ਹਨ ਕਿ ਉਹ ਹੇਰਾਫੇਰੀ ਕਰਕੇ ਬਚ ਸਕਦੇ ਹਨ।
ਜੀਐਸਟੀ ਕਾਨੂੰਨ ਦੀ ਉਲੰਘਣਾ
ਇਸ ਇਨਫੋਰਸਮੈਂਟ ਮੁਹਿੰਮ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਵੱਡੀ ਗਿਣਤੀ ਵਿੱਚ ਵਾਹਨ ਸਹੀ ਬਿੱਲਾਂ ਅਤੇ ਨਿਰਧਾਰਤ ਦਸਤਾਵੇਜ਼ਾਂ ਤੋਂ ਬਿਨਾਂ ਪਾਏ ਗਏ, ਜੋ ਕਿ ਜੀਐਸਟੀ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ। ਇਹ ਕਰਵਾਈ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਟੈਕਸ ਚੋਰਾਂ ਨੂੰ ਸੂਬੇ ਦੇ ਮਾਲੀਏ ਨੂੰ ਖੋਰਾ ਲਾਉਣ ਦੀ ਇਜਾਜ਼ਤ ਨਹੀਂ ਦੇਵੇਗਾ। ਕਰਾਂ ਦਾ ਹਰ ਰੁਪਿਆ ਸਰਕਾਰੀ ਖਜ਼ਾਨੇ ਵਿੱਚ ਪਹੁੰਚਣਾ ਚਾਹੀਦਾ ਹੈ, ਕਿਉਂਕਿ ਇਹ ਸੂਬੇ ਦੇ ਵਿਕਾਸ ਦੀ ਜੀਵਨ-ਰੇਖਾ ਹੈ।”
ਖੇਪਾਂ ਦੀ ਜਾਂਚ ਜਾਰੀ
ਵਿੱਤ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਬਤ ਕੀਤੀਆਂ ਗਈਆਂ ਖੇਪਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਇੱਕ ਹਫ਼ਤੇ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ, “ਜਾਂਚ ਮੁਕੰਮਲ ਹੋਣ ਤੋਂ ਬਾਅਦ, ਬਣਦੇ ਟੈਕਸ ਅਤੇ ਕਾਨੂੰਨੀ ਬਕਾਏ ਦੀ ਗਣਨਾ ਅਤੇ ਵਸੂਲੀ ਸਮੇਤ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਅਸੀਂ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਾਂਗੇ ਕਿ ਉਲੰਘਣਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਕੀਤੇ ਦਾ ਖਮਿਆਜ਼ਾ ਭੁਗਤਣਾ ਪਵੇ।”
ਟੈਕਸ ਦੀ ਪਾਲਣਾ ਲਾਜ਼ਮੀ
ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਇਹ ਕਾਰਵਾਈ ਪੰਜਾਬ ਭਰ ਵਿੱਚ ਟੈਕਸ ਦੀ ਪਾਲਣਾ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਦਸਤਾਵੇਜ਼ਾਂ ਵਾਲੇ ਸਾਮਾਨ ਦੀ ਆਵਾਜਾਈ ਨੂੰ ਰੋਕਣ ਲਈ ਵਿਭਾਗ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਕੋਈ ਇੱਕ ਵਾਰ ਦੀ ਕਾਰਵਾਈ ਨਹੀਂ ਹੈ। ਵਪਾਰਕ ਗਤੀਵਿਧੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਲਈ ਇਹ ਇੱਕ ਨਿਰੰਤਰ ਮੁਹਿੰਮ ਹੈ।
Share this content:



Post Comment