Loading Now

ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ

ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ

ਪਠਾਨਕੋਟ, 18 ਜੁਲਾਈ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਥੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਰ ਧਰਮ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ‘ਆਪ’ ਮੁਖੀ ਨੇ ਕਿਹਾ ਕਿ ਪੰਜਾਬ ਸਾਰੇ ਧਰਮਾਂ ਦੀ ਅਮੀਰ ਅਧਿਆਤਮਿਕ ਵਿਰਾਸਤ ਦੇ ਨਾਲ-ਨਾਲ ਸਨਾਤਨ ਪਰੰਪਰਾਵਾਂ ਨੂੰ ਮਨਾਉਣ ਦੇ ਯਤਨਾਂ ਦਾ ਗਵਾਹ ਬਣ ਰਿਹਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਮੁਖੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਚੱਲ ਰਹੀਆਂ ਤਿਆਰੀਆਂ/ਜਸ਼ਨਾਂ, ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਵਿਸਥਾਰ ਅਤੇ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਦੇ ਪੁਨਰ-ਵਿਕਾਸ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਲੋਕ ਖ਼ੁਸ਼ੀ ਦਾ ਪ੍ਰਗਟਾਵਾ ਕਰ ਰਹੇ ਹਨ ਕਿ ਸੂਬੇ ਵਿੱਚ ਪਹਿਲੀ ਵਾਰ ਸਨਾਤਨ ਧਰਮ ਲਈ ਇੰਨੇ ਵੱਡੇ ਪੱਧਰ ‘ਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਭਜਨ ਸੰਧਿਆ ਵਿੱਚ ਸ਼ਰਧਾਲੂਆਂ ਦਾ ਸਵਾਗਤ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਅੱਜ ਤੁਸੀਂ ਸਾਰੇ ਇੱਥੇ ਇੰਨੀ ਵੱਡੀ ਗਿਣਤੀ ਵਿੱਚ ਸ਼ਿਵ ਜੀ ਦੇ ਭਜਨ ਸੁਣਨ ਅਤੇ ਭਗਤੀ ਵਿੱਚ ਲੀਨ ਹੋਣ ਲਈ ਇਕੱਠੇ ਹੋਏ ਹੋ। ਤੁਹਾਡਾ ਉਤਸ਼ਾਹ ਅਤੇ ਖ਼ੁਸ਼ੀ ਦੇਖ ਕੇ ਬਹੁਤ ਚੰਗਾ ਲੱਗ ਰਿਹਾ ਹੈ। ਮੈਂ ਇਹ ਵੀ ਦੇਖ ਰਿਹਾ ਹਾਂ ਕਿ ਕਈ ਮਾਵਾਂ, ਭੈਣਾਂ ਅਤੇ ਬੇਟੀਆਂ ਵੀ ਸਾਡੇ ਨਾਲ ਜੁੜੀਆਂ ਹਨ।

ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ ਕਰਨ ਤੋਂ ਪਹਿਲਾਂ ‘ਆਪ’ ਸੁਪਰੀਮੋ ਨੇ ਕਿਹਾ, “ਮੈਂ ਦੇਖ ਸਕਦਾ ਹਾਂ ਕਿ ਤੁਹਾਡੇ ਵਿੱਚੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਬੈਂਕ ਖਾਤਿਆਂ ਵਿੱਚ 3,000 ਰੁਪਏ ਪ੍ਰਾਪਤ ਕਰਨ ਤੋਂ ਬਾਅਦ ਹੱਥ ਖੜ੍ਹੇ ਕੀਤੇ ਹਨ। ਹੁਣ ਮੈਨੂੰ ਦੇਖਣ ਦਿਓ, ਤੁਹਾਡੇ ਵਿੱਚੋਂ ਕਿੰਨੇ ਅਜਿਹੇ ਹਨ, ਜਿਨ੍ਹਾਂ ਨੇ ਆਪਣੀ ਰਜਿਸਟ੍ਰੇਸ਼ਨ ਪੂਰੀ ਕਰ ਲਈ ਹੈ ਪਰ ਅਜੇ ਤੱਕ ਪੈਸੇ ਨਹੀਂ ਮਿਲੇ? ਮੇਰੇ ਕੋਲ ਤੁਹਾਡੇ ਲਈ ਇੱਕ ਖ਼ੁਸ਼ਖਬਰੀ ਹੈ। ਮੈਂ ਹੁਣੇ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰ ਰਿਹਾ ਸੀ। ਪਹਿਲੀ ਅਗਸਤ ਨੂੰ ਭਗਵੰਤ ਮਾਨ ਪਠਾਨਕੋਟ ਆਉਣਗੇ ਅਤੇ ਇਹ ਰਾਸ਼ੀ ਸਿੱਧੀ ਤੁਹਾਡੇ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੀ ਜਾਵੇਗੀ। ਹਰ ਉਹ ਵਿਅਕਤੀ ਜਿਸ ਦੀ ਰਜਿਸਟ੍ਰੇਸ਼ਨ ਮੁਕੰਮਲ ਹੋ ਚੁੱਕੀ ਹੈ ਪਰ ਭੁਗਤਾਨ ਅਜੇ ਬਾਕੀ ਹੈ, ਉਸ ਨੂੰ ਵੀ 1 ਅਗਸਤ ਨੂੰ ਆਪਣੇ ਬੈਂਕ ਖਾਤੇ ਵਿੱਚ ਪੈਸੇ ਮਿਲ ਜਾਣਗੇ।

ਧੰਨਵਾਦ ਪ੍ਰਗਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਗੁਰੂ ਸਾਹਿਬ ਦੀ ਕਿਰਪਾ ਹੈ ਕਿ ਸਾਨੂੰ ਭਗਵੰਤ ਮਾਨ ਵਰਗਾ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਮੈਨੂੰ ਯਾਦ ਹੈ ਕਿ ਪਿਛਲੇ ਹਰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਪਹਿਲੀ ਵਾਰ ਪੰਜਾਬ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜਿਸ ‘ਤੇ ਕੋਈ ਇੱਕ ਰੁਪਏ ਦੇ ਭ੍ਰਿਸ਼ਟਾਚਾਰ ਦਾ ਦੋਸ਼ ਵੀ ਨਹੀਂ ਲਗਾ ਸਕਦਾ। ਕੋਈ ਵੀ ਉਨ੍ਹਾਂ ‘ਤੇ, ਉਨ੍ਹਾਂ ਦੇ ਪਰਿਵਾਰ ਜਾਂ ਉਨ੍ਹਾਂ ਦੇ ਕਿਸੇ ਮੰਤਰੀ ‘ਤੇ ਇੱਕ ਰੁਪਏ ਦੇ ਭ੍ਰਿਸ਼ਟਾਚਾਰ ਦਾ ਦੋਸ਼ ਨਹੀਂ ਲਗਾ ਸਕਦਾ। ਇੱਕ-ਇੱਕ ਰੁਪਿਆ ਬਚਾਅ ਕੇ ਉਨ੍ਹਾਂ ਨੇ ਤੁਹਾਡੇ ਲਈ ਬਿਜਲੀ ਮੁਫ਼ਤ ਕੀਤੀ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ, ਤੁਹਾਡੇ ਲਈ ‘ਤੀਰਥ ਯਾਤਰਾਵਾਂ’ ਦਾ ਪ੍ਰਬੰਧ ਕੀਤਾ ਅਤੇ ਹੁਣ ਹਰ ਮਹੀਨੇ ਤੁਹਾਡੇ ਖਾਤਿਆਂ ਵਿੱਚ 1,000 ਰੁਪਏ ਜਮ੍ਹਾਂ ਕਰਵਾ ਰਹੇ ਹਨ। ਸਰਕਾਰ ਦੇ ਧਾਰਮਿਕ ਉਪਰਾਲਿਆਂ ‘ਤੇ ਚਾਨਣਾ ਪਾਉਂਦਿਆਂ ‘ਆਪ’ ਮੁਖੀ ਨੇ ਜ਼ੋਰ ਦੇ ਕੇ ਕਿਹਾ, “ਤੁਸੀਂ ਸਾਰੇ ਅੱਜ ਇੱਥੇ ਇੰਨੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਹੋ। ਪੂਰੇ ਪੰਜਾਬ ਵਿੱਚ ਇਹ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆਵਾਂ ਕਰਵਾਈਆਂ ਜਾ ਰਹੀਆਂ ਹਨ। ਮੈਂ ਪਹਿਲਾਂ ਹੀ ਅੰਮ੍ਰਿਤਸਰ, ਜਲੰਧਰ ਅਤੇ ਕਈ ਹੋਰ ਸ਼ਹਿਰਾਂ ਦਾ ਦੌਰਾ ਕਰ ਚੁੱਕਾ ਹਾਂ। ਮੁੱਖ ਮੰਤਰੀ ਭਗਵੰਤ ਮਾਨ ਵੀ ਕਈ ਥਾਵਾਂ ‘ਤੇ ਮੇਰੇ ਨਾਲ ਸ਼ਾਮਲ ਹੁੰਦੇ ਹਨ। 22 ਸ਼ਹਿਰਾਂ ਵਿੱਚ ਸ਼ਿਵ ਜੀ ਭਜਨ ਸੰਧਿਆਵਾਂ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਜਾਂ ਸਿਆਸੀ ਪਾਰਟੀ ਨੇ ਸਨਾਤਨ ਧਰਮ ਲਈ ਇੰਨੇ ਵੱਡੇ ਪੱਧਰ ‘ਤੇ ਕੰਮ ਕੀਤਾ ਹੈ।

Share this content:

Post Comment