ਸਤੀਸ਼ ਪੂਨੀਆ ਸੰਭਾਲਣਗੇ ਪੰਜਾਬ ਭਾਜਪਾ ਦੀ ਜ਼ਿੰਮੇਵਾਰੀ
ਚੰਡੀਗੜ੍ਹ, 18 ਅਗਸਤ – ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਿਆ ਹੈ। ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ, ਉੱਤਰ ਪ੍ਰਦੇਸ਼ ਅਤੇ ਗੁਜਰਾਤ ਲਈ ਨਵੇਂ ਰਾਜ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਸਤੀਸ਼ ਪੂਨੀਆ ਨੂੰ ਪੰਜਾਬ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਦਾ ਵਿਨੋਦ ਤਾਵੜੇ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਦਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਗੁਜਰਾਤ ਭਾਜਪਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
Share this content:



Post Comment