ਸਪੀਕਰ ਸੰਧਵਾਂ ਨੇ ਪਿੰਡ ਹਰੀ ਨੌਂ ਅਤੇ ਖਾਰਾ ਵਿਖੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ

ਕੋਟਕਪੂਰਾ, 5 ਨਵੰਬਰ – ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਹਰੀ ਨੌਂ ਅਤੇ ਪਿੰਡ ਖਾਰਾ ਵਿਖੇ ਪਹੁੰਚ ਕੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਦਸਤਾਵੇਜ਼ਾਂ ਨਾਲ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੇ ਮਾਲਕੀ ਹੱਕਾਂ ਸਬੰਧੀ ਕਾਨੂੰਨੀ ਦਸਤਾਵੇਜ਼ ਪ੍ਰਾਪਤ ਹੋਣਗੇ ਅਤੇ
ਉਹ ਆਪਣੀ ਜਾਇਦਾਦ ਸਬੰਧੀ ਹੱਕਾਂ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕ ਦੇਣ ਨਾਲ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਰਹੀ ਹੈ।

ਇਸ ਨਾਲ ਲੋਕਾਂ ਨੂੰ ਜਾਇਦਾਦ ਸਬੰਧੀ ਦਸਤਾਵੇਜ਼ੀ ਹੱਕ ਮਿਲਣ ਦੇ ਨਾਲ-ਨਾਲ ਭਵਿੱਖ ਵਿੱਚ ਵੀ ਕਈ ਤਰ੍ਹਾਂ ਦੀਆਂ ਸਹੂਲਤਾਂ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਰਕਾਰੀ ਸਹੂਲਤਾਂ ਦਾ ਲਾਭ ਆਖ਼ਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮੁਹੱਈਆ ਕਰਵਾਉਣਾ ਹੈ।

ਇਸ ਉਪਰੰਤ ਉਨ੍ਹਾਂ ਪਿੰਡ ਖਾਰਾ ਵਿਖੇ ਬਣਾਈ ਸੱਥ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਤਹਿਸੀਲਦਾਰ ਕੋਟਕਪੂਰਾ ਸ੍ਰੀ ਪਰਮਿੰਦਰ ਸਿੰਘ, ਪਿੰਡ ਹਰੀ ਨੌਂ ਦੇ ਸਰਪੰਚ ਸ. ਅਜੀਤ ਸਿੰਘ, ਸ. ਜਗਤਾਰ ਸਿੰਘ ਜੱਗਾ ਸਰਪੰਚ ਖਾਰਾ, ਮਨਪ੍ਰੀਤ ਮਨੀ ਧਾਲੀਵਾਲ, ਅਮਨਦੀਪ ਬਾਬਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਲਾਭਪਾਤਰੀ ਹਾਜ਼ਰ ਸਨ।
Share this content:

Post Comment