Loading Now

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ  ਬੱਸ ਨੂੰ ਦਿਖਾਈ ਹਰੀ ਝੰਡੀ 

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ  ਬੱਸ ਨੂੰ ਦਿਖਾਈ ਹਰੀ ਝੰਡੀ 

ਕੋਟਕਪੂਰਾ, 31 ਅਗਸਤ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਾਰਟੀ ਦਫਤਰ ਨੇੜੇ ਬੀਡੀਪੀਓ ਦਫਤਰ ਕੋਟਕਪੂਰਾ ਵਿਖੇ  ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ  ਬੱਸ  ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ  ਦੀ ਯਾਤਰਾ ਲਈ ਸ਼ਰਧਾਲੂਆਂ ਦੀ ਕਾਫੀ ਸਮੇਂ ਤੋਂ ਮੰਗ ਸੀ ਕਿ ਦਰਸ਼ਨ ਕਰਵਾਏ ਜਾਣ, ਜੋ ਕਿ ਸ਼ਰਧਾਲੂਆਂ ਦੀ ਇਹ ਕਾਮਨਾ ਪੂਰੀ ਹੋ ਗਈ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਸ਼ੁਰੂ ਕਰਕੇ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾਂਦਾ ਹੈ। ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਲੋਕਾਂ ਵੱਲੋਂ ਕਾਫੀ ਸਰਾਹਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

2 ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ  ਬੱਸ ਨੂੰ ਦਿਖਾਈ ਹਰੀ ਝੰਡੀ 

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈਜਿਸ ਨਾਲ ਆਮ ਲੋਕ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ।ਉਨ੍ਹਾਂ ਯਾਤਰਾ ਤੇ ਜਾਣ ਵਾਲੀ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਇਸ ਮੌਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ  ਮੈਡਮ ਗੁਰਪ੍ਰੀਤ ਕੌਰ ਸੰਧਵਾ , ਸੁਖਵਿੰਦਰ ਲਾਡੀ ਹਲਕਾ ਇੰਚਾਰਜ ਤੀਰਥ ਯਾਤਰਾ, ਐਰਨ ਜੋਸ਼ੀ ਐਮ ਸੀ , ਪ੍ਰਿੰਸ ਬਹਿਲ, ਗੌਰਵ ਐਮ ਸੀ, ਨਰੇਸ਼ ਸਿੰਗਲਾ ਚੇਅਰਮੈਨ ਟਰੇਡ ਵਿੰਗ , ਅਰੁਣ ਚਾਵਲਾ, ਸਵਰਨ ਵਿਰਦੀ ਐਮ ਸੀ, ਜਸਵਿੰਦਰ ਸਿੰਘ ਢੁੱਡੀ, ਨਿਖਿਲ ਕਪੂਰ ਮੈਨੇਜਰ, ਦਲਜੀਤ ਕੌਰ  ਅਤੇ ਸ਼ਰਧਾਲੂ ਹਾਜਰ ਸਨ।

Share this content:

Previous post

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਸ. ਅਨੂਪ ਸਿੰਘ ਵਿਰਦੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Next post

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਧੋ ਦਾਸ ਬੈਰਾਗੀ (ਬਾਬਾ ਬੰਦਾ ਸਿੰਘ ਬਹਾਦਰ) ਜੀ ਵਿਚਕਾਰ 318ਵੇਂ ਅਲੌਕਿਕ ਮਿਲਾਪ ਦਿਹਾੜੇ ‘ਤੇ ਸਦਭਾਵਨਾ ਯਾਤਰਾ ਸ੍ਰੀ ਹਜੂਰ ਸਾਹਿਬ ਨੰਦੇੜ ਲਈ ਰਵਾਨਾ

Post Comment