Loading Now

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਮੌੜ ਵਿਖੇ ਬੱਸ ਸਟੈਂਡ ਅਤੇ ਛੱਪੜ ਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਦੇ ਕੰਮ ਦਾ ਉਦਘਾਟਨ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਮੌੜ ਵਿਖੇ ਬੱਸ ਸਟੈਂਡ ਅਤੇ ਛੱਪੜ ਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਦੇ ਕੰਮ ਦਾ ਉਦਘਾਟਨ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਮੌੜ ਵਿਖੇ ਬੱਸ ਸਟੈਂਡ ਅਤੇ ਛੱਪੜ ਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਦੇ ਕੰਮ ਦਾ ਉਦਘਾਟਨ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਮੌੜ ਵਿਖੇ ਬੱਸ ਸਟੈਂਡ ਅਤੇ ਛੱਪੜ ਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਦੇ ਕੰਮ ਦਾ ਉਦਘਾਟਨ
ਛੱਪੜ ਦੇ ਪਾਣੀ ਦੀ ਨਿਕਾਸੀ ਲਈ 40 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਕੰਮ, ਮੀਂਹ ਦੇ ਦਿਨਾਂ ਵਿੱਚ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
ਮੈਰਿਟ ਵਿੱਚ ਆਏ ਸਰਕਾਰੀ ਹਾਈ ਸਕੂਲ ਮੌੜ ਦੇ ਵਿਦਿਆਰਥੀ ਸੰਜੀਵ ਕੁਮਾਰ ਨੂੰ 21 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ
ਕੋਟਕਪੂਰਾ, 5 ਨਵੰਬਰ – ਸਪੀਕਰ ਪੰਜਾਬ ਵਿਧਾਨ ਸਭਾ ਅਤੇ ਹਲਕਾ ਕੋਟਕਪੂਰਾ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੌੜ ਵਿਖੇ ਬੱਸ ਸਟੈਂਡ ਅਤੇ ਛੱਪੜ ਦੇ ਪਾਣੀ ਦੀ ਨਿਕਾਸੀ ਲਈ
ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਕੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੀ
ਵਿਕਾਸ ਕਾਰਜਾਂ ਦਾ ਮੁੱਖ ਉਦੇਸ਼ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਹ ਪਿਛਲੇ ਲਗਭਗ ਦਸ ਸਾਲਾਂ ਤੋਂ ਬਤੌਰ ਵਿਧਾਇਕ ਇਸ ਇਲਾਕੇ ਨਾਲ ਜੁੜੇ ਹੋਏ ਹਨ ਅਤੇ ਇਸ ਤੋਂ ਪਹਿਲਾਂ ਵੀ ਬਚਪਨ ਤੋਂ ਪਿੰਡ ਮੌੜ ਆਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇ ਛੱਪੜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੀਂਹ ਦੇ ਦਿਨਾਂ ਵਿੱਚ ਪਾਣੀ ਗਰੀਬ ਪਰਿਵਾਰਾਂ ਦੇ ਘਰਾਂ ਤੱਕ ਪਹੁੰਚ ਜਾਂਦਾ ਸੀ ਅਤੇ ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਦੇ ਪੱਕੇ ਹੱਲ ਲਈ ਲਗਭਗ 40 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਦਾ ਕੰਮ ਕਰਵਾਇਆ ਗਿਆ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਸਰਪੰਚ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਲਗਾਤਾਰ ਇਸ ਸਮੱਸਿਆ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੰਮ, ਜਿਨ੍ਹਾਂ ਨਾਲ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਸੁਖਾਲੀ ਹੁੰਦੀ ਹੈ, ਉਨ੍ਹਾਂ ਲਈ ਵਿਸ਼ੇਸ਼ ਸੰਤੁਸ਼ਟੀ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੀ ਜਨਤਕ ਸੇਵਾ ਦਾ ਅਸਲ ਮਕਸਦ ਹੈ।
ਇਸ ਮੌਕੇ ਸ. ਸੰਧਵਾਂ ਨੇ ਸਰਕਾਰੀ ਹਾਈ ਸਕੂਲ ਮੌੜ ਦੇ ਮੈਰਿਟ ਵਿੱਚ ਆਏ ਵਿਦਿਆਰਥੀ ਸੰਜੀਵ ਕੁਮਾਰ ਪੁੱਤਰ ਸ੍ਰੀ ਸੁਖਵਿੰਦਰ ਕੁਮਾਰ ਨੂੰ 21 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਪ੍ਰਵਾਨਗੀ ਪੱਤਰ ਵੀ ਸੌਂਪਿਆ। ਉਨ੍ਹਾਂ ਕਿਹਾ ਕਿ ਹੋਣਹਾਰ ਅਤੇ ਮਿਹਨਤੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਆਰਥਿਕ ਤੰਗੀਆਂ ਕਾਰਨ ਕਿਸੇ ਵੀ ਬੱਚੇ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਹਾਇਤਾ ਨਾਲ ਵਿਦਿਆਰਥੀ ਨੂੰ ਆਪਣੀ ਪੜ੍ਹਾਈ ਹੋਰ ਵਧੀਆ ਢੰਗ ਨਾਲ ਜਾਰੀ ਰੱਖਣ ਵਿੱਚ ਮਦਦ ਮਿਲੇਗੀ ਅਤੇ ਹੋਰ ਬੱਚਿਆਂ ਨੂੰ ਵੀ ਅੱਗੇ ਵਧਣ ਲਈ ਪ੍ਰੇਰਨਾ ਮਿਲੇਗੀ।
ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਵਿਕਾਸ ਦੀਆਂ ਅਹਿਮ ਤਰਜੀਹਾਂ ਹਨ।
ਇਸ ਮੌਕੇ ਪਿੰਡ ਦੀ ਸਰਪੰਚ ਸ੍ਰੀਮਤੀ ਗੁਰਮੀਤ ਕੌਰ ਮਾਨ, ਕਰਮਜੀਤ ਕੌਰ ਪੰਚ ਸੁਖਮਨ ਕੌਰ ਪੰਚ, ਜਗਦੇਵ ਸਿੰਘ ਪੰਚ, ਸੁਖਪਿੰਦਰ ਸਿੰਘ ਪੰਚ, ਸੁਖਮੰਦਰ ਸਿੰਘ ਪੰਚ, ਜਗਤਾਰ ਸਿੰਘ ਪੰਚ, ਜਸਪ੍ਰੀਤ ਕੌਰ ਪੰਚ, ਮਨਜੀਤ ਕੌਰ ਪੰਚ, ਮਨਦੀਪ ਸਿੰਘ ਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Share this content:

Post Comment