Loading Now

ਸਪੀਕਰ ਸ. ਸੰਧਵਾਂ ਨੇ ਨਿਊ ਗਰੀਨ ਇਨਕਲੇਵ, ਕੋਟਕਪੂਰਾ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸ. ਸੰਧਵਾਂ ਨੇ ਨਿਊ ਗਰੀਨ ਇਨਕਲੇਵ, ਕੋਟਕਪੂਰਾ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

*ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ ਜਾਰੀ : ਸ. ਸੰਧਵਾਂ
ਕੋਟਕਪੁਰਾ, 20 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਿਊ ਗਰੀਨ ਇਨਕਲੇਵ, ਸਿੱਖਾਂਵਾਲਾ ਰੋਡ, ਕੋਟਕਪੂਰਾ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣਾ ਵਿਕਾਸ ਕਾਰਜਾਂ ਦਾ ਅਹਿਮ ਹਿੱਸਾ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੇ ਵਿਕਾਸ ਦੀ ਅਹਿਮ ਕੜੀ ਹੁੰਦੀਆਂ ਹਨ। ਵਧੀਆ ਸੜਕੀ ਸਹੂਲਤਾਂ ਨਾਲ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਸੌਖ ਹੁੰਦੀ ਹੈ ਅਤੇ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ, ਤਾਂ ਜੋ ਸ਼ਹਿਰਾਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਲੋੜੀਂਦੀਆਂ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਮੁੱਖ ਉਦੇਸ਼ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ।
WhatsApp-Image-2026-10-18-at-7.24.53-PM ਸਪੀਕਰ ਸ. ਸੰਧਵਾਂ ਨੇ ਨਿਊ ਗਰੀਨ ਇਨਕਲੇਵ, ਕੋਟਕਪੂਰਾ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ
ਇਸੇ ਦਿਸ਼ਾ ਵਿੱਚ ਇਲਾਕੇ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੜਕ ਦੇ ਨਿਰਮਾਣ ਕਾਰਜ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਇਸ ਮੌਕੇ ਚੇਅਰਮੈਨ ਮਾਰਿਕਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ, ਜਗਮੋਹਣ ਸਿੰਘ ,ਅਸ਼ੋਕ ਗੋਇਲ , ਵਿਜੇ ਕੁਮਾਰ ਮਲਹੌਤਰਾ, ਕੇਵਲ ਕ੍ਰਿਸ਼ਨ , ਕੁਲਭੂਸ਼ਣ ਛਾਬੜਾ, ਬਲਕਾਰ ਸਿੰਘ ,ਵਿਸ਼ਾਲ ਕੁਮਾਰ , ਸਤਪਾਲ ਜੀ, ਪ੍ਰਵੀਨ ਖੰਨਾ, ਪੁਨੀਤ ਖੰਨਾ ,ਲਵਲੀ ਜੈਨ ,ਲਖਵਿੰਦਰ ਸਿੰਘ,ਵਿਵੇਕ ਕੁਮਾਰ ਹਾਜ਼ਰ ਸਨ।

Share this content:

Post Comment