ਸਫ਼ਾਈ ਸੇਵਕਾਂ ਦਾ 27 ਨੂੰ ਨਹੀਂ ਬਲਕਿ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ
ਬਰਨਾਲਾ, 27 ਜੁਲਾਈ – ਬਰਨਾਲਾ ਸਮੇਤ ਪੂਰੇ ਪੰਜਾਬ ਦੇ ਸਫਾਈ ਸੇਵਕਾਂ ਨੇ ਆਪਣੇ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਹੜਤਾਲ ਦੀ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਹੈ। ਹੁਣ ਸਫਾਈ ਸੇਵਕਾਂ ਵੱਲੋਂ ਕੱਲ 27 ਜੁਲਾਈ ਨੂੰ ਹੋਣ ਵਾਲੀ ਹੜਤਾਲ ਨੂੰ ਮੁਲਤਵੀ ਕਰਕੇ *30 ਜੁਲਾਈ ਦਿਨ ਵੀਰਵਾਰ ਨੂੰ ਪੰਜਾਬ ਪੱਧਰੀ ਹੜਤਾਲ ਕੀਤੀ ਜਾਵੇਗੀ।ਇਹ ਜਾਣਕਾਰੀ ਬਰਨਾਲਾ ਸਫਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।
“30 ਨੂੰ ਪੰਜਾਬ ਰਹੇਗਾ ਪੂਰਨ ਤੌਰ ‘ਤੇ ਬੰਦ”
ਗੁਲਸ਼ਨ ਕੁਮਾਰ ਨੇ ਕਿਹਾ ਕਿ ਬਰਨਾਲਾ ਵਿਖੇ ਸਫਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਅਤੇ ਸਰਕਾਰ ਵੱਲੋਂ ਮੰਗਾਂ ਦੀ ਲਗਾਤਾਰ ਅਣਦੇਖੀ ਦੇ ਰੋਸ ਵਜੋਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 30 ਜੁਲਾਈ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਸ ਦਿਨ ਪੂਰਾ ਪੰਜਾਬ ਪੂਰਨ ਤੌਰ ‘ਤੇ ਬੰਦ ਰਹੇਗਾ।
ਰਾਜਨੀਤਿਕ ਪਾਰਟੀਆਂ ਨੇ ਦਿੱਤਾ ਸਮਰਥਨ
ਜ਼ਿਕਰਯੋਗ ਹੈ ਕਿ ਬਰਨਾਲਾ ਵਿਖੇ ਸਫਾਈ ਸੇਵਕਾਂ ‘ਤੇ ਹੋਏ ਤਸ਼ੱਦਦ ਤੋਂ ਬਾਅਦ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਬਰਨਾਲਾ ਪਹੁੰਚੇ ਸਨ। ਉਨ੍ਹਾਂ ਨੇ ਜਖਮੀ ਸਫਾਈ ਸੇਵਕਾਂ ਨਾਲ ਮੁਲਾਕਾਤ ਕਰਕੇ ਇਸ ਹੜਤਾਲ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਆਗੂਆਂ ਨੇ ਕਿਹਾ ਕਿ “ਸਫਾਈ ਸੇਵਕ ਜੋ ਵੀ ਸੰਘਰਸ਼ ਉਲੀਕਣਗੇ, ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ।”
Share this content:



Post Comment