Loading Now

ਸਰਕਾਰ ਦੀ ਧਮਕੀ ਤੋਂ ਭੜਕੇ ਅਧਿਆਪਕ ਤੇ ਮੁਲਾਜ਼ਮ

ਸਰਕਾਰ ਦੀ ਧਮਕੀ ਤੋਂ ਭੜਕੇ ਅਧਿਆਪਕ ਤੇ ਮੁਲਾਜ਼ਮ

*ਸਕੂਲਾਂ ਅਤੇ ਦਫਤਰਾਂ ਦੇ ਬਾਹਰ ਮੁੱਖ ਮੰਤਰੀ ਦੇ ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਸਾੜੀਆਂ ਕਾਪੀਆਂ
ਫ਼ਿਰੋਜ਼ਪੁਰ, 31 ਅਗਸਤ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਮੁਲਾਜਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਜਿੱਥੇ ਅੱਜ ਪੰਜਾਬ ਭਰ ਵਿੱਚ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੇ ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ, ਉੱਥੇ ਜ਼ਿਲ੍ਹਾ ਫ਼ਿਰੋਜ਼ਪੁਰ ਤਹਿਸੀਲ, ਜੀਰਾ ਅਤੇ ਗੁਰੂਹਰਸਹਾਏ ਵਿੱਚ ਵੀ ਇਸ ਸੱਦੇ ਨੂੰ ਵੱਡੇ ਪੱਧਰ ‘ਤੇ ਲਾਗੂ ਕੀਤਾ ਗਿਆ ਅਤੇ ਫ਼ਿਰੋਜ਼ਪੁਰ ਦੇ ਵੱਖ ਵੱਖ ਸਕੂਲਾਂ ਵਿੱਚ ਵੱਡੇ ਪੱਧਰ ਤੇ ਅਧਿਆਪਕਾਂ ਅਤੇ ਮੁਲਾਜਮਾਂ ਵੱਲੋਂ ਮੁੱਖ ਮੰਤਰੀ ਦੇ ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜ ਕੇ ਵਿਰੋਧ ਦਰਜ ਕਰਵਾਇਆ।
IMG-20260829-WA0101 ਸਰਕਾਰ ਦੀ ਧਮਕੀ ਤੋਂ ਭੜਕੇ ਅਧਿਆਪਕ ਤੇ ਮੁਲਾਜ਼ਮ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਜਥੇਬੰਦੀਆਂ ਦੇ ਆਗੂ ਸੁਖਜਿੰਦਰ ਸਿੰਘ ਖਾਨਪੁਰ, ਮਲਕੀਤ ਸਿੰਘ ਹਰਾਜ, ਪਰਮਜੀਤ ਸਿੰਘ ਪੰਮਾ, ਹਰਜੀਤ ਸਿੰਘ ਸਿੱਧੂ, ਹਰਦੀਪ ਸਿੰਘ ਤੂਰ, ਲਖਵਿੰਦਰ ਸਿੰਘ ਸਿਮਕ, ਹਰਜੀਤ ਸਿੰਘ ਸੰਧੂ, ਸਰਬਜੀਤ ਸਿੰਘ ਭਾਵੜਾ ਨੇ ਦੱਸਿਆ ਕਿ ਇੱਕ ਪਾਸੇ ਭਗਵੰਤ ਮਾਨ ਦੀ ਸਰਕਾਰ ਮੁਲਾਜਮਾਂ ਦੀਆਂ ਅਹਿਮ ਮੰਗਾਂ ਸੰਬੰਧੀ ਗੱਲਬਾਤ ਸੁਣਨ ਨੂੰ ਵੀ ਤਿਆਰ ਨਹੀਂ ਤੇ ਦੂਜੇ ਪਾਸੇ ਹੱਕ ਮੰਗਦੇ ਮੁਲਾਜਮਾਂ ਨੂੰ ਧਮਾਉਣ ਦੇ ਰਾਹ ਪਈ ਹੋਈ ਹੈ।
IMG-20260829-WA0116 ਸਰਕਾਰ ਦੀ ਧਮਕੀ ਤੋਂ ਭੜਕੇ ਅਧਿਆਪਕ ਤੇ ਮੁਲਾਜ਼ਮ
ਪੰਜਾਬ ਦੇ ਮੁਲਾਜਮ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਅਹਿਮ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਮੁਲਾਜਮਾਂ ਨਾਲ਼ ਲਗਾਤਾਰ ਮੀਟਿੰਗ ਕਰਨ ਤੋਂ ਟਾਲਾ ਵੱਟਦੀ ਆ ਰਹੀ ਹੈ। ਹੁਣ ਜਦੋਂ 27 ਅਗਸਤ ਨੂੰ ਪੰਜਾਬ ਦੇ ਸਮੂਹ ਮੁਲਾਜਮਾਂ ਵੱਲੋਂ ਇੱਕ ਦਿਨ ਲਈ ਸਮੂਹਿਕ ਛੁੱਟੀ ਲਈ ਗਈ ਤਾਂ ਸਰਕਾਰ ਜਿੱਥੇ ਇੱਕ ਵਾਰ ਫੇਰ ਤੋਂ ਮੀਟਿੰਗ ਤੋਂ ਭੱਜ ਗਈ, ਉੱਥੇ ਹੀ ਵਿਭਾਗਾਂ ਨੂੰ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਧਮਕੀ ਭਰੀ ਚਿੱਠੀ ਵੀ ਜਾਰੀ ਕੀਤੀ ਗਈ, ਜਿਸਨੂੰ ਮੁਲਾਜ਼ਮ ਬਰਦਾਸ਼ਤ ਨਹੀਂ ਕਰਨਗੇ।
IMG-20260829-WA0109 ਸਰਕਾਰ ਦੀ ਧਮਕੀ ਤੋਂ ਭੜਕੇ ਅਧਿਆਪਕ ਤੇ ਮੁਲਾਜ਼ਮ
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਆਗੂਆਂ ਨੇ ਦੱਸਿਆ ਕਿ ਮੁਲਾਜ਼ਮ ਆਪਣੀਆਂ ਅਹਿਮ ਮੰਗਾਂ ਜਿਨ੍ਹਾਂ ਵਿੱਚ ਪੁਰਾਣੀ ਪੈਨਸ਼ਨ, ਮਹਿੰਗਾਈ ਭੱਤਾ, ਪੇਂਡੂ ਭੱਤਾ, ਏਸੀਪੀ, ਕੱਟੇ ਗਏ 37 ਭੱਤੇ, ਪੁਰਾਣੇ ਸਕੇਲ, ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ, ਕੰਪਿਊਟਰ ਅਧਿਆਪਕਾਂ, ਐਨਐੱਸਕਿਊਐੱਫ ਸਮੇਤ ਪ੍ਰਾਇਮਰੀ ਸਿੱਖਿਆ ਵਿੱਚ ਕੱਚੇ ਅਧਿਆਪਕਾਂ ਨੂੰ ਪੱਕੇ ਕਰਨਾ ਆਦਿ ਨੂੰ ਲੈ ਕੇ ਲਗਾਤਾਰ ਪਿਛਲੇ ਚਾਰ ਸਾਲਾਂ ਤੋਂ ਸੜਕਾਂ ਤੇ ਸੰਘਰਸ਼ ਕਰਦੇ ਆ ਰਹੇ ਹਨ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਡੀ.ਏ ਸੰਬੰਧੀ ਫ਼ੈਸਲਾ ਮੁਲਾਜਮਾਂ ਦੇ ਹੱਕ ਵਿੱਚ ਆਉਣ ਦੇ ਬਾਵਜੂਦ ਵੀ ਆਪ ਸਰਕਾਰ ਉਲਟਾ ਮੁਲਾਜਮਾਂ ਦੇ ਖਿਲਾਫ ਭੰਡੀ ਪ੍ਰਚਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਨੂੰ ਧਮਕਾਉਣ ਦੀ ਬਜਾਏ ਉਹਨਾਂ ਦੀਆਂ ਹੱਕੀ ਮੰਗਾਂ ਹੱਲ ਕਰਨੀਆਂ ਚਾਹੀਦੀਆਂ ਹਨ। ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਆਉਂਦੇ ਦਿਨਾਂ ਵਿੱਚ ਮੁਲਾਜ਼ਮ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।

Share this content:

Post Comment