Loading Now

ਸਰਕਾਰ ਵੱਲੋਂ 16 ਨਵੰਬਰ ਨੂੰ ਛੁੱਟੀ ਦਾ ਐਲਾਨ…

ਸਰਕਾਰ ਵੱਲੋਂ 16 ਨਵੰਬਰ ਨੂੰ ਛੁੱਟੀ ਦਾ ਐਲਾਨ…

ਨਵੀਂ ਦਿੱਲੀ, 11 ਨਵੰਬਰ – ਦਿੱਲੀ ਸਰਕਾਰ ਨੇ ਛਠ ਪੂਜਾ ਦੇ ਤਿਉਹਾਰ ਦੇ ਮੌਕੇ ਇੱਕ ਅਹਿਮ ਫੈਸਲਾ ਲਿਆ ਹੈ। ਦਿੱਲੀ ਸਰਕਾਰ ਦੇ ਜਨਰਲ ਐਡਮਿਨਿਸਟ੍ਰੇਸ਼ਨ ਡਿਪਾਰਟਮੈਂਟ (GAD) ਵੱਲੋਂ ਜਾਰੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ 16 ਨਵੰਬਰ (ਸੋਮਵਾਰ) ਨੂੰ ਸਾਰੇ ਸਰਕਾਰੀ ਦਫ਼ਤਰਾਂ, ਖੁਦਮੁਖਤਿਆਰ ਸੰਸਥਾਵਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ (PSUs) ਵਿੱਚ ਜਨਤਕ ਛੁੱਟੀ ਰਹੇਗੀ।
ਸਾਰੇ ਵਿਭਾਗਾਂ ਨੂੰ ਹਦਾਇਤ ਜਾਰੀ

ਇਹ ਹੁਕਮ ਦਿੱਲੀ ਦੇ ਉਪ ਰਾਜਪਾਲ ਦੇ ਅਧਿਕਾਰ ਹੇਠ ਅਤੇ ਉਨ੍ਹਾਂ ਦੇ ਨਾਮ ‘ਤੇ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਸੰਯੁਕਤ ਸਕੱਤਰ (GAD) ਪ੍ਰਦੀਪ ਤਿਆਲ ਦੇ ਦਸਤਖਤ ਹਨ। ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਉਪ ਰਾਜਪਾਲ, ਮੁੱਖ ਮੰਤਰੀ, ਵਿਧਾਨ ਸਭਾ ਦੇ ਸਪੀਕਰ, ਕੇਂਦਰੀ ਗ੍ਰਹਿ ਮੰਤਰਾਲੇ ਅਤੇ ਹੋਰ ਕਈ ਅਹਿਮ ਵਿਭਾਗਾਂ ਦੇ ਦਫ਼ਤਰਾਂ ਨੂੰ ਸੂਚਨਾ ਅਤੇ ਲੋੜੀਂਦੀ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਹਨ। ਇਹ ਛੁੱਟੀ ਦਿੱਲੀ ਵਿਚ ਰਹਿ ਰਹੇ ਪੂਰਵਾਂਚਲ ਖੇਤਰ ਅਤੇ ਹੋਰ ਰਾਜਾਂ ਦੇ ਲੋਕਾਂ ਨੂੰ ਛਠ ਪੂਜਾ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਵਧੀਆ ਮੌਕਾ ਪ੍ਰਦਾਨ ਕਰੇਗੀ। ਸਰਕਾਰ ਦੇ ਇਸ ਕਦਮ ਨਾਲ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲੇਗੀ, ਜਿਸ ਨਾਲ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਆਸਥਾ ਦੇ ਇਸ ਪ੍ਰਮੁੱਖ ਤਿਉਹਾਰ ਵਿੱਚ ਸ਼ਾਮਲ ਹੋ ਸਕਣਗੇ।

Share this content:

Post Comment