Loading Now

ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੇ ਛੋਟੇ ਭਰਾ ਬਲਵਿੰਦਰ ਸਿੰਘ ਦਾ ਦੇਹਾਂਤ, ਅੰਤਿਮ ਅਰਦਾਸ 7 ਨਵੰਬਰ ਨੂੰ

ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੇ ਛੋਟੇ ਭਰਾ ਬਲਵਿੰਦਰ ਸਿੰਘ ਦਾ ਦੇਹਾਂਤ, ਅੰਤਿਮ ਅਰਦਾਸ 7 ਨਵੰਬਰ ਨੂੰ

ਫਗਵਾੜਾ, 4 ਨਵੰਬਰ ( ਏ.ਡੀ.ਪੀ. ਨਿਊਜ਼) – ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੇ ਛੋਟੇ ਭਰਾ ਬਲਵਿੰਦਰ ਸਿੰਘ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ। ਉਹਨਾਂ ਦੇ ਅਚਾਨਕ ਵਿਛੋੜੇ ਨਾਲ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ।  ਮ੍ਰਿਤਕ ਦੇਹ ਦਾ ਦਾਹ ਸੰਸਕਾਰ ਬੰਗਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਪੂਰਨ ਧਾਰਮਿਕ ਰੀਤੀ-ਰਿਵਾਜਾਂ ਨਾਲ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਵੱਡੀ ਗਿਣਤੀ ਵਿੱਚ ਪਹੁੰਚੀਆਂ।

ਅੰਤਿਮ ਸੰਸਕਾਰ ਮੌਕੇ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ (ਐਮ.ਪੀ.) ਡਾ. ਰਾਜ ਕੁਮਾਰ ਚੱਬੇਵਾਲ, ਸਾਬਕਾ ਕੇਂਦਰੀ ਰਾਜ ਮੰਤਰੀ ਤੇ ਸਾਬਕਾ ਐਮ.ਪੀ. ਸ੍ਰੀ ਸੋਮ ਪ੍ਰਕਾਸ਼, ਇਲਾਕੇ ਦੇ ਵਿਧਾਇਕ (ਐਮ.ਐਲ.ਏ.) ਬਲਵਿੰਦਰ ਸਿੰਘ ਧਾਲੀਵਾਲ, ਅਤੇ ਇੰਪਰੂਵਮੈਂਟ ਟਰੱਸਟ ਫਗਵਾੜਾ ਦੇ ਚੇਅਰਮੈਨ ਮਨਖੰਡ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਵੱਖੋ-ਵੱਖਰੀਆਂ ਸੰਸਥਾਵਾਂ ਦੇ ਅਹੁਦੇਦਾਰ, ਮੈਂਬਰ, ਇਲਾਕੇ ਦੇ ਪੱਤਰਕਾਰ, ਸਮਾਜ ਸੇਵਕ ਅਤੇ ਹੋਰ ਪ੍ਰਮੁੱਖ ਹਸਤੀਆਂ ਵੀ ਸ਼ਾਮਲ ਹੋਈਆਂ। ਇਲਾਕੇ ਦੇ ਲੋਕਾਂ ਵੱਲੋਂ ਮਰਹੂਮ ਬਲਵਿੰਦਰ ਸਿੰਘ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕੀਤੀਆਂ ਜਾ ਰਹੀਆਂ ਹਨ। ਬਲਵਿੰਦਰ ਸਿੰਘ ਆਪਣੇ ਪਿੱਛੇ ਪਤਨੀ, ਇੱਕ ਧੀ ਅਤੇ ਇੱਕ ਪੁੱਤਰ ਨੂੰ ਵਿਛੋੜਾ ਦੇ ਗਏ ਹਨ।

ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮਰਹੂਮ ਬਲਵਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 7 ਨਵੰਬਰ 2026 ਨੂੰ ਗੁਰਦੁਆਰਾ ਸਿੰਘ ਸਭਾ, ਮਾਡਲ ਟਾਊਨ (ਮਾਲਟੂਨ), ਫਗਵਾੜਾ ਵਿਖੇ ਦੁਪਹਿਰ 12:30 ਵਜੇ ਤੋਂ 1:30 ਵਜੇ ਤੱਕ ਹੋਵੇਗੀ।

Share this content:

Post Comment