Loading Now

ਸਰਬ ਨੌਜਵਾਨ ਸਭਾ ਨੇ ਆਓ ਪੁੰਨ ਕਮਾਈਏ’ ਮੁਹਿੰਮ ਤਹਿਤ ਇੱਕ ਹੋਰ ਬਜ਼ੁਰਗ ਮਾਤਾ ਦੀ ਅੱਖ ਦਾ ਕਰਵਾਇਆ ਮੁਫ਼ਤ ਆਪ੍ਰੇਸ਼ਨ

ਸਰਬ ਨੌਜਵਾਨ ਸਭਾ ਨੇ ਆਓ ਪੁੰਨ ਕਮਾਈਏ’ ਮੁਹਿੰਮ ਤਹਿਤ ਇੱਕ ਹੋਰ ਬਜ਼ੁਰਗ ਮਾਤਾ ਦੀ ਅੱਖ ਦਾ ਕਰਵਾਇਆ ਮੁਫ਼ਤ ਆਪ੍ਰੇਸ਼ਨ

WhatsApp-Image-2026-11-27-at-3.43.11-PM-1024x777 ਸਰਬ ਨੌਜਵਾਨ ਸਭਾ ਨੇ ਆਓ ਪੁੰਨ ਕਮਾਈਏ’ ਮੁਹਿੰਮ ਤਹਿਤ ਇੱਕ ਹੋਰ ਬਜ਼ੁਰਗ ਮਾਤਾ ਦੀ ਅੱਖ ਦਾ ਕਰਵਾਇਆ ਮੁਫ਼ਤ ਆਪ੍ਰੇਸ਼ਨ
ਸਰਬ ਨੌਜਵਾਨ ਸਭਾ ਵੱਲੋਂ ਬਜ਼ੁਰਗ ਮਾਤਾ ਦੀ ਅੱਖ ਦਾ ਆਪ੍ਰੇਸ਼ਨ ਕਰਵਾਉਣ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਮੁੱਖ ਮਹਿਮਾਨ ਰਸ਼ਪਾਲ ਰਾਏ ਗੁਪਤਾ, ਡਾ. ਤੁਸ਼ਾਰ ਅਗਰਵਾਲ ਅਤੇ ਹੋਰ ਪਤਵੰਤੇ।

* ਆਰਥਿਕ ਤੰਗੀ ਕਿਸੇ ਦੇ ਇਲਾਜ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ—ਰਸ਼ਪਾਲ ਰਾਏ ਗੁਪਤਾ
ਫਗਵਾੜਾ 27 ਨਵੰਬਰ ( ਏ.ਡੀ.ਪੀ. ਨਿਊਜ਼) ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਲਈ ਚਲਾਈ ਜਾ ਰਹੀ ‘ਆਓ ਪੁੰਨ ਕਮਾਈਏ’ ਮੁਹਿੰਮ ਤਹਿਤ ਇੱਕ ਹੋਰ ਬਜ਼ੁਰਗ ਮਾਤਾ ਦੀ ਅੱਖ ਦਾ ਮੁਫ਼ਤ ਆਪ੍ਰੇਸ਼ਨ ਕਰਵਾਇਆ ਗਿਆ। ਚਿੱਟੇ ਮੋਤੀਏ ਤੋਂ ਪੀੜਤ ਬੜਾ ਪਿੰਡ ਵਾਸੀ ਮਾਤਾ ਅਮਨਦੀਪ ਕੌਰ ਦਾ ਆਪ੍ਰੇਸ਼ਨ ਪ੍ਰਸਿੱਧ ਉਦਯੋਗਪਤੀ ਜਤਿੰਦਰ ਸਿੰਘ ਕੁੰਦੀ ਦੇ ਆਰਥਿਕ ਸਹਿਯੋਗ ਨਾਲ ਅੱਖਾਂ ਦੇ ਮਾਹਿਰ ਡਾ. ਤੁਸ਼ਾਰ ਅਗਰਵਾਲ ਵੱਲੋਂ ਸਫਲਤਾਪੂਰਵਕ ਕੀਤਾ ਗਿਆ। ਇਸ ਦੌਰਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਸੰਖੇਪ ਸਮਾਗਮ ਵਿੱਚ ਬਾਵਾ ਮੈਡੀਕਲ ਹਾਲ ਦੇ ਰਸ਼ਪਾਲ ਰਾਏ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਅਤੇ ਜਤਿੰਦਰ ਸਿੰਘ ਕੁੰਦੀ, ਇੰਟਰਨੈਸ਼ਨਲ ਡਾਇਰੈਕਟਰ ਅਲਾਇੰਸ, ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਰਸ਼ਪਾਲ ਰਾਏ ਗੁਪਤਾ ਨੇ ਕਿਹਾ ਕਿ ਸਮਾਜ ਦੀ ਤਰੱਕੀ ਦਾ ਅਸਲ ਮਾਪਦੰਡ ਇਹ ਹੈ ਕਿ ਉਸ ਦੇ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਅਤੇ ਸਿਹਤ ਸੇਵਾਵਾਂ ਮਿਲਣ। ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਵਿਰਾਸਤ ਹਨ ਅਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੈਸੇ ਦੀ ਕਮੀ ਕਾਰਨ ਕਿਸੇ ਵੀ ਲੋੜਵੰਦ ਨੂੰ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਸਰਬ ਨੌਜਵਾਨ ਸਭਾ ਵੱਲੋਂ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਉਣ ਦੀ ਮੁਹਿੰਮ ਮਨੁੱਖਤਾ ਦੀ ਸੇਵਾ ਦਾ ਉੱਤਮ ਉਦਾਹਰਨ ਹੈ, ਜੋ ਹੋਰਨਾਂ ਲੋਕਾਂ ਨੂੰ ਵੀ ਸਮਾਜ ਭਲਾਈ ਦੇ ਕਾਰਜਾਂ ਨਾਲ ਜੁੜਨ ਲਈ ਪ੍ਰੇਰਿਤ ਕਰਦੀ ਹੈ। ਸਭਾ ਵੱਲੋਂ ਉਨ੍ਹਾਂ ਨੂੰ ਦੁਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਸੁਖਵਿੰਦਰ ਸਿੰਘ ਨੇ ਰਸ਼ਪਾਲ ਰਾਏ ਗੁਪਤਾ ਦੇ ਸਮਾਜ ਸੇਵੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਪ੍ਰਤੀ ਸਮਰਪਿਤ ਅਜਿਹੀਆਂ ਸ਼ਖਸੀਅਤਾਂ ਦਾ ਸਹਿਯੋਗ ਸਭਾ ਦੇ ਸੇਵਾ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਕਿਹਾ ਕਿ ਲੋੜਵੰਦ ਦੀ ਮਦਦ ਕਰਕੇ ਉਸ ਦੇ ਜੀਵਨ ਵਿੱਚ ਖੁਸ਼ੀ ਅਤੇ ਉਮੀਦ ਲਿਆਉਣਾ ਹੀ ਸੱਚੀ ਸਮਾਜ ਸੇਵਾ ਹੈ। ਸਰਬ ਨੌਜਵਾਨ ਸਭਾ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਦੀ ਸਹਾਇਤਾ ਕਰਨਾ ਇੱਕ ਪ੍ਰੇਰਨਾਦਾਇਕ ਉਪਰਾਲਾ ਹੈ। ਅਜਿਹੇ ਕਾਰਜ ਸਮਾਜ ਵਿੱਚ ਆਪਸੀ ਪਿਆਰ, ਸਾਂਝ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਸਭਾ ਦੇ ਮੈਂਬਰਾਂ ਅਤੇ ਸਹਿਯੋਗੀਆਂ ਦੀ ਸ਼ਲਾਘਾ ਕਰਦਿਆਂ ਮੁਹਿੰਮ ਦੀ ਨਿਰੰਤਰਤਾ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਅੱਖਾਂ ਦੇ ਮਾਹਿਰ ਡਾ. ਤੁਸ਼ਾਰ ਅਗਰਵਾਲ ਨੇ ਕਿਹਾ ਕਿ ਅੱਖਾਂ ਦੀ ਸਿਹਤ ਨੂੰ ਲੈ ਕੇ ਜਾਗਰੂਕ ਰਹਿਣਾ ਬਹੁਤ ਮਹੱਤਵਪੂਰਨ ਹੈ। ਵਧਦੀ ਉਮਰ ਦੇ ਨਾਲ ਅੱਖਾਂ ਸਬੰਧੀ ਕਈ ਸਮੱਸਿਆਵਾਂ ਹੋ ਸਕਦੀਆਂ ਹਨ, ਜਿਨ੍ਹਾਂ ਦਾ ਸਮੇਂ ਸਿਰ ਪਤਾ ਲੱਗਣ ਅਤੇ ਢੁੱਕਵੇਂ ਇਲਾਜ ਨਾਲ ਬਿਹਤਰ ਹੱਲ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਜ਼ਰ ਵਿੱਚ ਧੁੰਦਲਾਪਣ ਜਾਂ ਹੋਰ ਕੋਈ ਸਮੱਸਿਆ ਮਹਿਸੂਸ ਹੋਣ ’ਤੇ ਅੱਖਾਂ ਦੇ ਮਾਹਿਰ ਤੋਂ ਜਾਂਚ ਕਰਵਾਉਣ ਵਿੱਚ ਦੇਰੀ ਨਾ ਕਰਨ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਆਓ ਪੁੰਨ ਕਮਾਈਏ’ ਦਾ ਮਕਸਦ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਅੱਖਾਂ ਦੇ ਇਲਾਜ ਦੀ ਸਹੂਲਤ ਦੇ ਕੇ ਉਨ੍ਹਾਂ ਦੇ ਜੀਵਨ ਵਿੱਚ ਰਾਹਤ ਲਿਆਉਣਾ ਹੈ। ਉਨ੍ਹਾਂ ਇਸ ਸੇਵਾ ਕਾਰਜ ਲਈ ਆਰਥਿਕ ਸਹਿਯੋਗ ਦੇਣ ਵਾਲੇ ਜਤਿੰਦਰ ਸਿੰਘ ਕੁੰਦੀ ਅਤੇ ਮਾਤਾ ਦਾ ਸਫਲ ਆਪ੍ਰੇਸ਼ਨ ਕਰਨ ਵਾਲੇ ਡਾ. ਤੁਸ਼ਾਰ ਅਗਰਵਾਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਭਾ ਵੱਲੋਂ ਭਵਿੱਖ ਵਿੱਚ ਵੀ ਲੋੜਵੰਦਾਂ ਦੀ ਸਹਾਇਤਾ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਸਭਾ ਦੇ ਜਨਰਲ ਸਕੱਤਰ ਡਾ. ਵਿਜੇ ਕੁਮਾਰ, ਰਾਜ ਸੰਧੂ ਸੇਵਾਮੁਕਤ ਐੱਸ.ਡੀ.ਓ., ਰਵਿੰਦਰ ਸਿੰਘ ਰਾਏ, ਰਣਜੀਤ ਸਿੰਘ ਬੇਦੀ, ਜਗਜੀਤ ਸੇਠ, ਗੁਲਸ਼ਨ ਕਪੂਰ, ਨਰਿੰਦਰ ਸਿੰਘ ਸੈਣੀ, ਗੁਰਦੀਪ ਸਿੰਘ ਤੁੱਲੀ, ਵਿਨੋਦ ਭਾਸਕਰ, ਮੁਕੇਸ਼ ਕੁਮਾਰ, ਮੈਡਮ ਜਸਪ੍ਰੀਤ ਕੌਰ, ਅਮਨ, ਭਾਰਤੀ, ਗੁਰਪ੍ਰੀਤ, ਰਵਿਕਾ, ਕਿਰਨਦੀਪ, ਨੀਰਜ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Share this content:

Post Comment