ਸ਼ਰਾਬ ਘੁਟਾਲੇ ਮਾਮਲੇ ‘ਚ ਭੁਪੇਸ਼ ਬਘੇਲ ਦਾ ਬੇਟਾ ਗ੍ਰਿਫ਼ਤਾਰ
ਨਵੀਂ ਦਿੱਲੀ, 19 ਜੁਲਾਈ – ਈ ਡੀ ਨੇ 2100 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੇ ਪੁੱਤਰ ਚੈਤੰਨਿਆ ਬਘੇਲ ਨੂੰ ਗਿ੍ਰਫਤਾਰ ਕਰ ਲਿਆ ਹੈ। ਈ ਡੀ ਨੇ ਰਸਮੀ ਗਿ੍ਰਫਤਾਰੀ ਤੋਂ ਪਹਿਲਾਂ ਚੈਤੰਨਿਆ ਬਘੇਲ ਦੀ ਭਿਲਾਈ ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ ਸੀ। ਭੁਪੇਸ਼ ਬਘੇਲ ਵੀ ਇਸੇ ਰਿਹਾਇਸ਼ ’ਤੇ ਆਪਣੇ ਪੁੱਤਰ ਨਾਲ ਰਹਿੰਦੇ ਹਨ। ਇਸ ਤੋਂ ਪਹਿਲਾਂ ਵੀ ਏਜੰਸੀ ਨੇ 10 ਮਾਰਚ ਨੂੰ ਚੈਤੰਨਿਆ ਬਘੇਲ ਵਿਰੁੱਧ ਇਸੇ ਤਰ੍ਹਾਂ ਦੇ ਛਾਪੇ ਮਾਰੇ ਸਨ। ਉਧਰ, ਭੁਪੇਸ਼ ਬਘੇਲ ਨੇ ਈ ਡੀ ਦੇ ਛਾਪਿਆਂ ਨੂੰ ਸਿਆਸਤ ਤੋਂ ਪ੍ਰੇਰਤ ਦੱਸਿਆ ਹੈ।
Share this content:



Post Comment