Loading Now

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਯੁਵਕ ਸੇਵਾਵਾਂ ਬੋਰਡ ਨੇ ਲਗਾਇਆ ਖੂਨਦਾਨ ਕੈਂਪ

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਯੁਵਕ ਸੇਵਾਵਾਂ ਬੋਰਡ ਨੇ ਲਗਾਇਆ ਖੂਨਦਾਨ ਕੈਂਪ

28-Sept-PN-4-ETO-blood-donate-1024x576 ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਯੁਵਕ ਸੇਵਾਵਾਂ ਬੋਰਡ ਨੇ ਲਗਾਇਆ ਖੂਨਦਾਨ ਕੈਂਪ
ਜੰਡਿਆਲਾ ਗੁਰੂ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਮੌਕੇ ਨੌਜਵਾਨਾਂ ਨਾਲ ਤਸਵੀਰ ਖਚਵਾਉਂਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ।
*ਖੂਨ ਦਾਨ ਕਰਨ ਤੋਂ ਵੱਡਾ ਕੋਈ ਦਾਨ ਨਹੀਂ – ਕੈਬਨਿਟ ਮੰਤਰੀ
ਜੰਡਿਆਲਾ, 29 ਸਤੰਬਰ ( ਗਿਆਨ ਸਿੰਘ ਏ.ਡੀ.ਪੀ ਨਿਊਜ਼) – ਯੁਵਕ ਸੇਵਾਵਾਂ ਬੋਰਡ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ  ਦੇ ਜਨਮ ਦਿਹਾੜੇ ਨੂੰ ਸਮਰਪਿਤ ਜੰਡਿਆਲਾ ਵਿਖੇ ਖੂਨਦਾਨ ਕੈਂਪ ਲਗਾ ਲਗਾਇਆ ਗਿਆ। ਇਸ ਮੌਕੇ ਨੌਜਵਾਨਾਂ ਦਾ ਹੌਂਸਲਾ ਵਧਾਉਣ ਅਤੇ ਨੇਕ ਕੰਮ ਕਰਨ ਲਈ ਉਤਸਾਹਿਤ ਕਰਨ ਵਾਸਤੇ ਵਿਸ਼ੇਸ਼ ਤੌਰ ਉੱਤੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਪੁੱਜੇ। ਉਨਾਂ ਨੇ ਨੌਜਵਾਨਾਂ ਨੂੰ ਇਸ ਨੇਕ ਕੰਮ ਦੀ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖੂਨਦਾਨ ਕੈਂਪ ਲਗਾ ਕੇ ਜੋ ਕਾਰਜ ਕਰ ਰਹੇ ਹੋ ਇਹ ਮਨੁੱਖਤਾ ਦੀ ਉੱਤਮ ਸੇਵਾ ਹੈ।
ਉਹਨਾਂ ਕਿਹਾ ਕਿ ਉਹ ਨੌਜਵਾਨ ਜਿਸ ਨੇ ਆਪਣਾ ਖੂਨ ਸਾਡੀ ਆਜ਼ਾਦੀ ਲਈ ਕੁਰਬਾਨ ਕਰ ਦਿੱਤਾ, ਨੂੰ ਇਸ ਤੋਂ ਵੱਡੀ ਸ਼ਰਧਾਂਜਲੀ ਕੁੱਝ ਹੋਰ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਤੁਸੀਂ ਇਸ ਪਵਿੱਤਰ ਦਿਹਾੜੇ ਮੌਕੇ ਖੂਨਦਾਨ ਕਰਕੇ ਸਰਦਾਰ ਭਗਤ ਸਿੰਘ ਦੇ ਵਿਰਸੇ ਨੂੰ ਅੱਗੇ ਤੋਰਨ ਦਾ ਯਤਨ ਕੀਤਾ ਹੈ। ਉਹਨਾਂ ਕਿਹਾ ਕਿ ਤੁਹਾਡੇ ਵੱਲੋਂ ਦਿੱਤਾ ਗਿਆ ਖੂਨ ਦਾ ਦਾਨ ਕਈਆਂ ਦੀ ਜ਼ਿੰਦਗੀ ਬਚਾ ਸਕਦਾ ਹੈ, ਸੋ ਭਵਿੱਖ ਵਿੱਚ ਵੀ ਇਹ ਸੇਵਾ ਨਿਰੰਤਰ ਜਾਰੀ ਰੱਖੋ, ਮੈਂ ਤੁਹਾਡੇ ਇਸ ਨੇਕ ਕੰਮ ਲਈ ਹਰ ਵੇਲੇ ਤੁਹਾਡੇ ਨਾਲ ਹਾਂ ।

Share this content:

Previous post

ਹੜ ਪ੍ਰਭਾਵਿਤ ਇਲਾਕੇ ਵਿੱਚ ਰੈਡ ਕ੍ਰਾਸ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਲਗਾਇਆ ਖੂਨਦਾਨ ਦਾ ਕੈਂਪ

Next post

ਸਾਂਝੇ ਉਪਰਾਲੇ ਤਹਿਤ ਲੈਕਚਰਾਰ ਕੇਡਰ ਯੂਨੀਅਨ ਪੰਜਾਬ ਨੇ ਸਕੂਲ ਵਿਦਿਆਰਥੀਆਂ ਨੂੰ ਦਿੱਤੀ ਨਗਦ ਸਹਾਇਤਾ ਰਾਸ਼ੀ

Post Comment