Loading Now

‘ਸ਼ਾਹ ਤੇ ਮੋਦੀ ਦੀ ਜੋੜੀ ਰਾਵਣ ਤੇ ਕੁੰਭਕਰਨ ਵਰਗੀ’, ਕੁਲਤਾਰ ਸੰਧਵਾਂ ਨੇ ਸਾਧਿਆ ਨਿਸ਼ਾਨਾ

‘ਸ਼ਾਹ ਤੇ ਮੋਦੀ ਦੀ ਜੋੜੀ ਰਾਵਣ ਤੇ ਕੁੰਭਕਰਨ ਵਰਗੀ’, ਕੁਲਤਾਰ ਸੰਧਵਾਂ ਨੇ ਸਾਧਿਆ ਨਿਸ਼ਾਨਾ

ਚੰਡੀਗੜ੍ਹ, 20 ਅਕਤੂਬਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜੋੜੀ ਦੀ ਤੁਲਨਾ ਰਾਵਣ ਤੇ ਕੁੰਭਕਰਨ ਨਾਲ ਕਰਦਿਆਂ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਇੱਕ ਮੀਡੀਆ ਅਦਾਰੇ ਨਾਲ ਗੱਲਬਾਤ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਿਤ ਸ਼ਾਹ ਦੇਸ਼ ਦੇ ਗ੍ਰਹਿ ਮੰਤਰੀ ਹਨ ਤੇ ਉਹ ਪੰਜਾਬ ਆ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਮਿਤ ਸ਼ਾਹ ਨੂੰ ਰਾਵਣ ਵਾਂਗ ਸਮਝਦੇ ਹਨ, ਕਿਉਂਕਿ ਉਨ੍ਹਾਂ ਅਨੁਸਾਰ ਉਹ ਰਾਵਣ ਵਰਗੇ ਕੰਮ ਕਰਦੇ ਹਨ।

ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਪੰਜਾਬ ‘ਚ ਨਸ਼ਿਆਂ ਦੇ ਮੁੱਦੇ ‘ਤੇ ਗੱਲ ਕਰ ਰਹੇ ਹਨ, ਪਰ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ। ਉਨ੍ਹਾਂ ਗੁਜਰਾਤ ‘ਚ ਨਸ਼ਿਆਂ ਦੀਆਂ ਵੱਡੀਆਂ ਬਰਾਮਦਗੀਆਂ ਦਾ ਜ਼ਿਕਰ ਕਰਦਿਆਂ ਸਵਾਲ ਕੀਤਾ ਕਿ ਕੇਂਦਰ ਸਰਕਾਰ ਸਰਹੱਦਾਂ ਤੇ ਗੁਜਰਾਤ ‘ਚੋਂ ਨਸ਼ਿਆਂ ਦੀ ਸਪਲਾਈ ਰੋਕਣ ਲਈ ਢੁੱਕਵੇਂ ਕਦਮ ਕਿਉਂ ਨਹੀਂ ਚੁੱਕ ਰਹੀ।

2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਦੌਰਾ ਕਰਾਰ ਦਿੱਤਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੋੜਦਿਆਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ‘ਚ ਨਸ਼ਿਆਂ ਦੇ ਮੁੱਦੇ ਨੂੰ ਸਿਆਸੀ ਤੌਰ ‘ਤੇ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਇਸ ਦੌਰੇ ਦਾ ਮਕਸਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਲਾਹਾ ਲੈਣਾ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਸਮੇਤ ਹੋਰ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦਾ ਪ੍ਰੋਗਰਾਮ ਹੈ।

Share this content:

Post Comment