ਸ਼ਿਕਾਇਤਾਂ ਮਿਲਣ ਤੋਂ ਬਾਅਦ BDPO ਨਾਭਾ ਦਾ ਤਬਾਦਲਾ
ਨਾਭਾ, 9 ਦਸੰਬਰ – ਪੰਜਾਬ ਵਿੱਚ ਚੋਣ ਕਮਿਸ਼ਨ ਨੇ ਨਾਭਾ ਦੀ B. D. P. O. ਬਲਜੀਤ ਕੌਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਉਕਤ ਕਾਰਵਾਈ ਅਕਾਲੀ ਦਲ ਦੀ ਸਿ਼ਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਡੀ. ਪੀ. ਓ. ਨਾਭਾ ਬਲਜੀਤ ਕੌਰ ਵਲੋਂ ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲੜਨ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਅਕਾਲੀ ਉਮੀਦਵਾਰਾਂ ਨੂੰ ਐਨ. ਓ. ਸੀ. (N. O. C.) ਨਹੀਂ ਦਿੱਤੀ ਜਾ ਰਹੀ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ । ਇਸ ਮਾਮਲੇ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ ਸੀ ।
Share this content:


Post Comment