Loading Now

ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਖਿਲਾਫ ਐੱਲ ਓ ਸੀ ਜਾਰੀ

ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਖਿਲਾਫ ਐੱਲ ਓ ਸੀ ਜਾਰੀ

ਮੁੰਬਈ, 6 ਸਤੰਬਰ – 60 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ ਦੇ ਸੰਬੰਧ ਵਿੱਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਸਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਵਿਰੁੱਧ ਲੁੱਕਆਊਟ ਸਰਕੂਲਰ (ਐੱਲ ਓ ਸੀ) ਜਾਰੀ ਕੀਤਾ ਗਿਆ ਹੈ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਐੱਲ ਓ ਸੀ ਆਰਥਕ ਅਪਰਾਧ ਰੋਕੂ ਸ਼ਾਖਾ ਵੱਲੋਂ ਜਾਰੀ ਕੀਤਾ ਗਿਆ, ਕਿਉਂਕਿ ਇਹ ਜੋੜਾ ਅਕਸਰ ਅੰਤਰਰਾਸ਼ਟਰੀ ਯਾਤਰਾਵਾਂ ਕਰਦਾ ਹੈ। ਦੋਹਾਂ ਵਿਰੁੱਧ 14 ਅਗਸਤ ਨੂੰ ਜੁਹੂ ਪੁਲਸ ਸਟੇਸ਼ਨ ਵਿੱਚ ਇੱਕ ਕਾਰੋਬਾਰੀ ਨੂੰ ਕਰੀਬ 60 ਕਰੋੜ ਰੁਪਏ ਦੀ ਲੋਨ-ਕਮ-ਇਨਵੈਸਟਮੈਂਟ ਡੀਲ ਵਿੱਚ ਕਥਿਤ ਤੌਰ ’ਤੇ ਧੋਖਾ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਲੁੱਕਆਊਟ ਸਰਕੂਲਰ ਇੱਕ ਵਿਧੀ ਹੈ, ਜੋ ਕਿਸੇ ਵਿਅਕਤੀ ਨੂੰ ਦੇਸ਼ ਛੱਡਣ ਤੋਂ ਰੋਕਣ ਜਾਂ ਉਸ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਵਰਤੀ ਜਾਂਦੀ ਹੈ।

Share this content:

Post Comment