Loading Now

ਸ਼ੋਭਾ ਯਾਤਰਾ ਵਾਲੇ ਦਿਨ ਯਾਤਰਾ ਵਾਲੇ ਰਸਤਿਆਂ ਵਿੱਚ ਆਂਡਾ, ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਸ਼ੋਭਾ ਯਾਤਰਾ ਵਾਲੇ ਦਿਨ ਯਾਤਰਾ ਵਾਲੇ ਰਸਤਿਆਂ ਵਿੱਚ ਆਂਡਾ, ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਅੰਮ੍ਰਿਤਸਰ, 6 ਅਕਤੂਬਰ 2025 (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਦੇਸ਼ ਵਿੱਚ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਦੇਸ਼-ਵਿਦੇਸ਼ ਤੋਂ ਸੰਗਤਾਂ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕਰਦੀਆਂ ਹਨ। ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਵੱਲੋਂ ਬੇਨਤੀ ਕੀਤੀ ਜਾ ਰਹੀ ਸੀ ਕਿ ਸਮੁੱਚੇ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆ ਹੋਇਆਂ ਪ੍ਰਗਟ ਦਿਵਸ ਅਤੇ ਸ਼ੋਭਾ ਯਾਤਰਾ ਦੌਰਾਨ ਆਂਡਾ, ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਵਾਉਣ ਦੇ ਹੁਕਮ ਜਾਰੀ ਕੀਤੇ ਜਾਣ।

ਇਸ ਮੌਕੇ ਨੂੰ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਰੋਹਿਤ ਗੁਪਤਾ, ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਤੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54(1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਵਾਲੇ ਦਿਨ ਮਿਤੀ 6 ਅਕਤੂਬਰ 2025 ਨੂੰ ਸ਼ੋਭਾ ਯਾਤਰਾ ਵਾਲੇ ਰਸਤਿਆਂ ਵਿੱਚ 100 ਮੀਟਰ ਆਲੇ-ਦੁਆਲੇ ਸ਼ਰਾਬ ਦੇ ਠੇਕੇ ਅਤੇ ਆਂਡਾ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਪਰੋਕਤ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਜੋ ਆਮ ਜਨਤਾ ਨੂੰ ਸੰਬੋਧਿਤ ਹੈ। ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ), ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਅਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਇਹਨਾਂ ਹੁਕਮਾਂ ਦੀ ਪਾਲਣਾਂ ਕਰਵਾਉਣੀ ਯਕੀਨੀ ਬਨਾਉਣਗੇ।

Share this content:

Post Comment